ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ: ਡਾ: ਧੀਰਾ ਗੁਪਤਾ

Date:

spot_img

👉100 ਦਿਨ ਟੀ.ਬੀ. ਮੁਕਤ ਮੁਹਿੰਮ ਤਹਿਤ ਜੁੜ ਰਹੇ ਹਨ ਲੋਕ: ਡਾ: ਗੁਪਤਾ
ਗੋਨਿਆਣਾ, 29 ਜਨਵਰੀ : ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਰਮਨ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਐਸ.ਐਮ.ਓ. ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਬਲਾਕ ਗੋਨਿਆਣਾ ਦੇ ਸਮੂਹ ਸੈਂਟਰਾਂ ਵਿੱਚ ਟੀ.ਬੀ. ਮੁਕਤ ਭਾਰਤ ਦੀ 100 ਦਿਨ ਮੁਹਿੰਮ ਤਹਿਤ ਲੋਕ ਵੱਡੀ ਗਿਣਤੀ ਵਿੱਚ ਜੋੜੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਲੋਕਾਂ ਨੂੰ ਪ੍ਰਣ ਦਿਵਾਇਆ ਜਾ ਰਿਹਾ ਹੈ ਕਿ ਟੀ.ਬੀ. ਦੇ ਸ਼ੱਕੀ ਮਰੀਜਾਂ ਦੀ ਵੱਧ ਤੋਂ ਵੱਧ ਜਾਂਚ ਕਰਵਾਈ ਜਾਵੇ।

ਇਹ ਵੀ ਪੜ੍ਹੋ 10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 

ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਪਤਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਸਫਲ ਸ਼ੁਰੂਆਤ ਪਿੰਡ ਪੱਧਰ ਤੇ ਪੂਰੇ ਬਲਾਕ ਵਿੱਚ ਕੀਤੀ ਜਾ ਰਹੀ ਹੈ। ਜਿਸ ਤਹਿਤ ਖਾਸ ਕਰ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਲੋਕਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼ੱਕੀ ਮਰੀਜਾਂ ਦੀ ਭਾਲ ਕਰਕੇ ਸਿਹਤ ਸਟਾਫ਼ ਵੱੱਲੋਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਮਗਰੋਂ ਮਰੀਜਾਂ ਦੀ ਚੋਣ ਕਰਕੇ ਉਨ੍ਹਾਂ ਦਾ ਇਲਾਜ਼ ਸ਼ੁਰੂ ਕਰਵਾਇਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਮੋਨਿਸ਼ਾ ਸਿੰਗਲਾ, ਸੀ.ਐਚ.ਓ. ਰਮਨਦੀਪ ਕੌਰ, ਬੀ.ਐਸ.ਏ. ਬਲਜਿੰਦਰਜੀਤ ਸਿੰਘ, ਸਿਹਤ ਸੁਪਰਵਾਈਜ਼ਰ ਪਵਨ ਕੁਮਾਰ, ਕਰਮਜੀਤ ਕੌਰ, ਮਪਹਵ ਹਰਪ੍ਰੀਤ ਸਿੰਘ, ਰਣਜੀਤ ਕੌਰ, ਨਿਸ਼ਾ ਆਦਿ ਸਮੇਤ ਹਰ ਸਿਹਤ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...