ਹੈੱਡਮਾਸਟਰ ਦੇ ਕ*ਤ*ਲ ਮਾਮਲੇ ‘ਚ ‘ਮਾਸਟਰਨੀ’ ਤੇ ਉਸਦਾ ਪਤੀ ਨਾਮਜ਼ਦ !

Date:

spot_img

SAS Nagar News: ਬੀਤੇ ਦਿਨੀਂ ਅਗਿਆਤ ਕਾਰ ਸਵਾਰ ਨੌਜਵਾਨਾਂ ਦੇ ਹਮਲੇ ਵਿਚ ਗੰਭੀਰ ਰੂਪ ‘ਚ ਜਖ਼ਮੀ ਹੋ ਕੇ ਆਪਣੀ ਜਾਨ ਗਵਾਉਣ ਵਾਲੇ ਕੁੰਭੜਾ ਸਰਕਾਰੀ ਸਕੂਲ ਦੇ ਹੈੱਡਮਾਸਟਰ ਗੁਰਸੇਵਕ ਸਿੰਘ (48 ਸਾਲ) ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਹੁਣ ਉਸਦੇ ਨਾਲ ਰਹੀ ਇੱਕ ਮਹਿਲਾ ਅਧਿਆਪਕ ਤੇ ਉਸਦੇ ਪਤੀ ਨੂੰ ਵੀ ਨਾਮਜ਼ਦ ਕਰ ਲਿਆ ਹੈ।ਪੁਲਿਸ ਨੇ ਦੋਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਹੈ ਪ੍ਰੰਤੂ ਮੁਲਜ਼ਮ ਜੋੜਾ ਹਾਲੇ ਫ਼ਰਾਰ ਦਸਿਆ ਜਾ ਰਿਹਾ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; Delhi ‘ਚ 3 ਬੱਚਿਆਂ ਵਾਲੀਆਂ ਔਰਤਾਂ ਨੂੰ ਨਹੀਂ ਮਿਲੇਗਾ ਮਹਿਲਾ ਸਮਰਿਧੀ ਯੋਜਨਾ ਦਾ ਲਾਭ!

ਖਰੜ ਇਲਾਕੇ ਦੇ ਡੀਐਸਪੀ ਈਸ਼ਾਨ ਸਿੰਗਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਸਿਆ ਕਿ ਕੁੱਝ ਸਮਾਂ ਪਹਿਲਾਂ ਤੱਕ ਹੈੱਡਮਾਸਟਰ ਗੁਰਸੇਵਕ ਸਿੰਘ ਦੇ ਨਾਲ ਹੀ ਸਕੂਲ ਵਿਚ ਪੜਾਉਂਦੀ ਰਹੀ ਅਧਿਆਪਕਾ ਹਰਪ੍ਰੀਤ ਕੌਰ ਅਤੇ ਉਸਦੇ ਪਤੀ ਸਰਤਾਜ ਸਿੰਘ ਉਪਰ ਪ੍ਰਵਾਰ ਨੇ ਸ਼ੱਕ ਜਤਾਇਆ ਸੀ। ਜਿਸਤੋਂ ਬਾਅਦ ਪੁਲਿਸ ਵੱਲੋਂ ਤਕਨੀਕੀ ਤੇ ਵਿਗਿਆਨਕ ਢੰਗ ਨਾਲ ਕੀਤੀ ਪੜਤਾਲ ਵਿਚ ਦੋਨਾਂ ਨੂੰ ਇਸ ਕਤਲ ਕਾਂਡ ਦਾ ਜਿੰਮੇਵਾਰ ਮੰਨਿਆ ਹੈ।

ਇਹ ਵੀ ਪੜ੍ਹੋ 👉Punjab Vidhan Sabha ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ; ਮੁਲਾਜ਼ਮਾਂ ਦੀ ਲੁੱਟ ਦਾ ਹੋਇਆ ਅੰਤ

ਦਸਣਾ ਬਣਦਾ ਹੈ ਕਿ ਖਰੜ ਦੇ ਸੰਨੀ ਐਨਕਲੇਵ ਵਿੱਚ ਰਹਿਣ ਵਾਲੇ ਹੈੱਡਮਾਸਟਰ ਗੁਰਸੇਵਕ ਸਿੰਘ ਉੱਪਰ 5 ਅਗਸਤ ਨੂੰ ਇੱਕ i20 ਕਾਰ ਵਿੱਚ ਆਏ ਕੁਝ ਨੌਜਵਾਨਾਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਏ ਸਨ ਕਿ ਮਹਿਲਾ ਅਧਿਆਪਕਾ ਹਰਪ੍ਰੀਤ ਕੌਰ ਨਾਲ ਬੱਚਿਆਂ ਦੀ ਪੜਾਈ ਨੂੰ ਲੈ ਕੇ ਗੁਰਸੇਵਕ ਸਿੰਘ ਨੇ ਉਸਦੀ ਸਿਕਾਇਤ ਕਰਕੇ ਬਦਲੀ ਕਰਵਾ ਦਿੱਤੀ ਸੀ। ਇਸੇ ਰੰਜਿਸ਼ ਨੂੰ ਲੈ ਕੇ ਇਸ ਜੋੜੇ ਨੈ ਹੁਣ ਘਟਨਾ ਨੂੰ ਅੰਜ਼ਾਮ ਦਿਵਾਇਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Singh Mann ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

👉ਥਲ ਸੈਨਾ ਮੁਖੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

👉ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ...