
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 429.24 ਕਰੋੜ ਰੁਪਏ ਨਿਰਵਿਘਨ ਢੰਗ ਨਾਲ ਵੰਡਣ ਲਈ ਮੁੱਖ ਮੰਤਰੀ ਦਾ ਧੰਨਵਾਦ
Patiala News:ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ ਬੰਬਾਂ ਵਾਲੇ ਬਿਆਨ ‘ਚ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪਰਚਾ ਦਰਜ!
ਆਪਣੇ ਵਿਚਾਰ ਸਾਂਝੇ ਕਰਦਿਆਂ ਮਾਲੇਟਕੋਟਲਾ ਤੋਂ ਪ੍ਰਭਜੀਤ ਕੌਰ ਨੇ ਕਿਹਾ ਕਿ ਉਹ ਬੀ.ਸੀ.ਏ. ਆਨਰ ਦੀ ਵਿਦਿਆਰਥਣ ਸੀ ਅਤੇ ਉਸ ਦੇ ਪਿਤਾ ਦਿਹਾੜੀਦਾਰ ਹਨ ਅਤੇ ਉਸ ਦੇ ਪਿਤਾ ਲਈ ਪੰਜ ਭੈਣ-ਭਰਾਵਾਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਸੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਉਹ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਈ ਹੈ। ਉਸ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ, ਜਿਸ ਲਈ ਉਹ ਬਾਬਾ ਸਾਹਿਬ ਅੰਬੇਦਕਰ ਅਤੇ ਸੂਬਾ ਸਰਕਾਰ ਦੀ ਧੰਨਵਾਦੀ ਹੈ।
ਇਹ ਵੀ ਪੜ੍ਹੋ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਬੀ.ਸੀ.ਏ. ਆਨਰ ਦੀ ਇੱਕ ਹੋਰ ਵਿਦਿਆਰਥਣ ਮੁਸਕਾਨ ਦੇਵੀ ਨੇ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹੈ ਕਿ ਸੂਬਾ ਸਰਕਾਰ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੀ ਵਿਰਾਸਤ ਨੂੰ ਅੱਗੇ ਵਧਾ ਰਹੀ ਹੈ ਤਾਂ ਜੋ ਖਾਸ ਕਰ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਦਿੱਤੇ ਹਨ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਇੱਕ ਸਰਗਰਮ ਭਾਈਵਾਲ ਬਣੇ ਹਨ।
ਇਹ ਵੀ ਪੜ੍ਹੋ ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹੀ ਦਹਾੜੇਗਾ : ਮੋਹਿੰਦਰ ਭਗਤ
ਬੀ ਟੈਕ ਮਕੈਨੀਕਲ ਇੰਜਨੀਅਰਿੰਗ ਦੀ ਗੁਰਲੀਨ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਹਰੇਕ ਵਿਦਿਆਰਥੀ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬਾਬਾ ਸਾਹਿਬ ਅਤੇ ਸੂਬਾ ਸਰਕਾਰ ਦੀ ਰਿਣੀ ਹੈ ਕਿ ਉਨ੍ਹਾਂ ਨੇ ਸਿੱਖਿਆ ਰਾਹੀਂ ਉਨ੍ਹਾਂ ਨੂੰ ਸਸ਼ਕਤ ਬਣਾਇਆ।ਫਿਜ਼ੀਓਥੈਰੇਪੀ ਵਿਭਾਗ ਤੋਂ ਪ੍ਰੋਫੈਸਰ ਰਵਿੰਦਰ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਮੇਂ ਸਿਰ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ ਬਾਜਵਾ ਨੇ ਨਹੀਂ ਦਿੱਤਾ ਪੁਲਿਸ ਨੂੰ ਸਹਿਯੋਗ, ਹੁਣ ਭਵਿੱਖ ਵਿੱਚ ਹਰ ਗ੍ਰਨੇਡ ਧਮਾਕੇ ਲਈ ਜ਼ਿੰਮੇਵਾਰ ਹੋਣਗੇ ਬਾਜਵਾ: ਅਮਨ ਅਰੋੜਾ
ਇੱਕ ਹੋਰ ਅਧਿਆਪਕਾ ਡਾ. ਜਗਪ੍ਰੀਤ ਕੌਰ ਨੇ ਕਿਹਾ ਕਿ ਉਹ ਇਸ ਗੱਲ ਦੀ ਗਵਾਹ ਹੈ ਕਿ ਇਸ ਸਕੀਮ ਦਾ ਲਾਭ ਕਈ ਵਿਦਿਆਰਥੀਆਂ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਕਾਰਨ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਕਈ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੇਸ਼ੇਵਰ ਕੋਰਸਾਂ ਦੀ ਫੀਸ ਨਿਯਮਤ ਕੋਰਸਾਂ ਨਾਲੋਂ ਵੱਧ ਹੈ, ਜਿਸ ਕਾਰਨ ਪੋਸਟ ਮੈਟ੍ਰਿਕ ਸਕੀਮ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ"




