Bathinda News:ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੀ ਯੂਨੀਵਰਸਿਟੀ ਟੀਮ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਅਤੇ ਵਿਕਸਿਤ ਕੀਤੀ ਨਵੀਂ ਵੈੱਬਸਾਈਟ ਲਾਂਚ ਕੀਤੀ। ਇਹ ਪਹਿਲਕਦਮੀ ਯੂਨੀਵਰਸਿਟੀ ਦੇ ਡਿਜ਼ੀਟਲ ਰੂਪਾਂਤਰਨ ਵੱਲ ਇੱਕ ਅਹਿਮ ਕਦਮ ਹੈ।ਇਸ ਪਹਿਲ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਐਮ.ਆਰ.ਐਸ.ਪੀ.ਟੀ.ਯੂ. ਵੱਲੋਂ ਡਿਜ਼ੀਟਲ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਲਈ ਵਧੇਰੇ ਸੌਖੀ, ਪਾਰਦਰਸ਼ੀ ਤੇ ਪਹੁੰਚਯੋਗ ਆਨਲਾਈਨ ਪ੍ਰਣਾਲੀ ਵਿਕਸਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ।
ਇਹ ਵੀ ਪੜ੍ਹੋ Haryana Police ਦੇ ਸਖ਼ਤ ਰੁੱਖ ਤੋਂ ਬਾਅਦ ਖਨੌਰੀ ਬਾਰਡਰ ‘ਤੇ ਕਿਸਾਨ ਡਟੇ
ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਸਿੱਖਿਆ ਸੰਸਥਾਵਾਂ ਲਈ ਨਵੀਂ ਤਕਨਾਲੋਜੀ ਨੂੰ ਅਪਣਾਉਣਾ ਬੇਹੱਦ ਜ਼ਰੂਰੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਸਿੱਖਿਆ, ਜਾਣਕਾਰੀ ਅਤੇ ਹੋਰ ਸੇਵਾਵਾਂ ਤੱਕ ਤੇਜ਼ ਅਤੇ ਆਸਾਨ ਪਹੁੰਚ ਮਿਲ ਸਕੇ। ਉਨ੍ਹਾਂ ਯੂਨੀਵਰਸਿਟੀ ਨੂੰ ਵੈੱਬਸਾਈਟ ਆਪਣੇ ਪੱਧਰ ’ਤੇ ਤਿਆਰ ਕਰਨ ਲਈ ਵਧਾਈ ਦਿੰਦਿਆਂ ਇਸ ਨੂੰ ਐਮ.ਆਰ.ਐਸ.ਪੀ.ਟੀ.ਯੂ. ਦੀ ਵਧ ਰਹੀ ਤਕਨੀਕੀ ਸਮਰੱਥਾ, ਨਵੀਂ ਸੋਚ ਅਤੇ ਉੱਤਮਤਾ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ।ਐਮ.ਆਰ.ਐਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਮੰਤਰੀ ਨੂੰ ਯੂਨੀਵਰਸਿਟੀ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਵਿਕਾਸ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਤੱਕ ਪਹੁੰਚ ਵਧਾਉਣ, ਅਕਾਦਮਿਕ ਅਤੇ ਸੰਸਥਾਗਤ ਦਿੱਖ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਹਿੱਸੇਦਾਰਾਂ ਦੀ ਭਾਗੀਦਾਰੀ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ।
ਇਹ ਵੀ ਪੜ੍ਹੋ ਵੱਡੀ ਖ਼ਬਰ; ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਸਮੇਤ ਡੇਢ ਦਰਜ਼ਨ ਆਗੂਆਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ
ਉਨ੍ਹਾਂ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਦਾਖਲਿਆਂ ਵਿੱਚ ਹੋਏ ਉਤਸ਼ਾਹਜਨਕ ਵਾਧੇ ਅਤੇ ਹੋਰ ਕਾਲਜਾਂ ਨੂੰ ਯੂਨੀਵਰਸਿਟੀ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਪ੍ਰੋ. ਸ਼ਰਮਾ ਨੇ ਦੱਸਿਆ ਕਿ ਨਵੀਂ ਵੈੱਬਸਾਈਟ ਨੂੰ ਇੱਕ ਆਧੁਨਿਕ ਡਿਜ਼ੀਟਲ ਗੇਟਵੇ ਵਜੋਂ ਤਿਆਰ ਕੀਤਾ ਗਿਆ ਹੈ, ਜਿੱਥੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਹੋਰ ਹਿੱਸੇਦਾਰਾਂ ਨੂੰ ਅਕਾਦਮਿਕ, ਦਾਖਲਾ, ਪ੍ਰੀਖਿਆ, ਪਲੇਸਮੈਂਟ, ਖੋਜ, ਪ੍ਰਸ਼ਾਸਨਿਕ ਅਤੇ ਹੋਰ ਸੰਸਥਾਗਤ ਜਾਣਕਾਰੀ ਇੱਕੋ ਥਾਂ ’ਤੇ ਆਸਾਨੀ ਨਾਲ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੀਆਂ ਬਦਲਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਡਿਜ਼ੀਟਲ ਪਲੇਟਫਾਰਮਾਂ ਨੂੰ ਲਗਾਤਾਰ ਹੋਰ ਬਿਹਤਰ ਬਣਾਉਂਦੀ ਰਹੇਗੀ।ਇਸ ਮੌਕੇ ਡਾਇਰੈਕਟਰ–ਟ੍ਰੇਨਿੰਗ ਐਂਡ ਪਲੇਸਮੈਂਟ ਇੰਜੀ. ਹਰਜੋਤ ਸਿੰਘ ਸਿੱਧੂ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




