Sangrur News: Tehsildar arrested by Vigilance; ਵਿਜੀਲੈਂਸ ਬਿਊਰੋ ਨੇ ਨਵੇਂ ਸਾਲ ਵਾਲੇ ਦਿਨ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮਾਲ ਵਿਭਾਗ ਦੇ ਇੱਕ ਤਹਿਸੀਲਦਾਰ ਨੂੰ ਗ੍ਰਿਫਤਾਰ ਕੀਤਾ ਹੈ। ਕਥਿਤ ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ। ਇਸਤੋਂ ਇਲਾਵਾ ਇਸ ਕੇਸ ਵਿਚ ਇੱਕ ਹੋਰ ਵਿਅਕਤੀ ਦੀ ਵੀ ਭੂਮਿਕਾ ਹੈ, ਜਿਸਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਗ੍ਰਿਫਤਾਰ ਕੀਤੇ ਤਹਿਸੀਲਦਾਰ ਦੀ ਪਹਿਚਾਣ ਜਗਤਾਰ ਸਿੰਘ ਵਜੋਂ ਹੋਈ ਹੈ, ਜੋਕਿ ਸੰਗਰੂਰ ਵਿਚ ਤੈਨਾਤ ਹੈ।
ਇਹ ਵੀ ਪੜ੍ਹੋ Ludhiana ਦੇ ਨਾਮੀਂ ਬਰਾੜ ਬੀਜ਼ ਭੰਡਾਰ ਦੇ ਮਾਲਕ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਇਹ ਵੀ ਪੜ੍ਹੋ Big News;328 ਪਾਵਨ ਸਰੂਪ ਮਾਮਲੇ ‘ਚ ਸੁਖਬੀਰ ਬਾਦਲ ਦਾ ਬੇਹੱਦ ਕਰੀਬੀ ਗ੍ਰਿਫਤਾਰ !
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000/- ਰੁਪਏ ਦੀ ਰਿਸ਼ਵਤ ਲਈ ਸੀ।ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













