Punjabi Khabarsaar
ਬਠਿੰਡਾ

ਆਪ ਦੱਸੇ ਕਿ ਢਾਈ ਸਾਲਾਂ ਵਿਚ ਪੰਜਾਬ ਲਈ ਕੀ ਕੀਤਾ: ਹਰਸਿਮਰਤ ਕੌਰ ਬਾਦਲ

ਬਠਿੰਡਾ, 12 ਮਈ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬੀਆਂ ਨੂੰ ਦੱਸੇ ਕਿ ਪਿਛਲੇ ਢਾਈ ਸਾਲਾਂ ਵਿਚ ਉਸਨੇ ਕੀ ਕਾਰਗੁਜ਼ਾਰੀ ਵਿਖਾਈ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਇਸ ਅਰਸੇ ਵਿਚ ਇਕ ਵੀ ਵਿਕਾਸ ਕਾਰਜ ਨਹੀਂ ਆਰੰਭਿਆ।ਇਸ ਮੌਕੇ ਬਠਿੰਡਾ ਸ਼ਹਿਰ ਵਿੱਚ ਚੋਣ ਮੀਟਿੰਗਾਂ ਕਰਦਿਆਂ ਬੀਬੀ ਬਾਦਲ ਨੇ ਔਰਤਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਹਨਾਂ ਕਿਹਾ ਕਿ ਆਪ ਨੇ ਸਕੂਲ ਸਿੱਖਿਆ ਤੇ ਮੈਡੀਕਲ ਸਹੂਲਤ ਵਿਚ ਕ੍ਰਾਂਤੀ ਦਾ ਵਾਅਦਾ ਕੀਤਾ ਸੀ ਪਰ ਇਸ ਮੁਹਾਜ਼ ’ਤੇ ਹਾਲੇ ਤੱਕ ਕੁਝ ਵੀ ਨਹੀਂ ਕੀਤਾ ਗਿਆ। ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਪ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਹੀ ਸਭ ਤੋਂ ਪਹਿਲਾਂ ਦਿੱਲੀ ਸ਼ਰਾਬ ਘੁਟਾਲੇ ਦੀ ਸ਼ਿਕਾਇਤ ਕੀਤੀ ਸੀ।

‘ਆਪ’ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ: ਜੀਤਮਹਿੰਦਰ ਸਿੰਘ ਸਿੱਧੂ

ਉਹਨਾਂ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਕਾਂਗਰਸ ਹੀ ਉਹਨਾਂ ਦੇ ਸਮਰਥਨ ਵਿਚ ਡੱਟ ਗਈ ਤੇ ਧਰਨੇ ਦੇਣ ਲੱਗੀ। ਉਹਨਾਂ ਕਿਹਾ ਕਿ ਉਹਨਾਂ ਨੇ ਪੰਜਾਬ ਵਿਚ ਵੀ ਦਿੱਲੀ ਦੀ ਤਰਜ਼ ’ਤੇ ਹੋਏ ਸੈਂਕੜੇ ਕਰੋੜ ਰੁਪਏ ਦੇ ਘੁਟਾਲੇ ਨੂੰ ਸੰਸਦ ਵਿਚ ਚੁੱਕਿਆ ਸੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਾਅਦਾ ਕੀਤਾ ਸੀ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਪਰ ਅੱਠ ਮਹੀਨੇ ਬੀਤਣ ਮਗਰੋਂ ਵੀ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਭਗਵੰਤ ਮਾਨ ਨੇ ਆਪਣੀ ਚਮੜੀ ਬਚਾਉਣ ਵਾਸਤੇ ਭਾਜਪਾ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ ਅਤੇ ਹੁਣ ਕੇਂਦਰ ਦੀ ਕਠਪੁਤਲੀ ਬਣੇ ਹੋਏ ਹਨ।

Related posts

ਪੀਐਸਟੀਈਟੀ ਦੀ ਪ੍ਰੀਖਿਆ ਕਾਰਨ ਸ਼ਹਿਰ ’ਚ ਲੱਗ ਜਾਮ, ਦਸ ਹਜ਼ਾਰ ਤੋਂ ਵੱਧ ਨੇ ਦਿੱਤਾ ਪੇਪਰ

punjabusernewssite

ਭਾਜਪਾ ਉਮੀਦਵਾਰ ਰਾਜ ਨੰਬਰਦਾਰ ਨੂੰ ਮਿਲਿਆ ਵੱਡਾ ਸਮਰਥਨ

punjabusernewssite

ਪੰਜਾਬ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਆਰਥਿਕ ਕਟੌਤੀਆਂ ਵਿਰੁਧ ਅਰਥੀ ਸਾੜੀ

punjabusernewssite