Friday, April 3, 2026
spot_img
spot_img

ਦਸ ਰੋਜ਼ਾ ਸਰਸ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

Date:

spot_img

👉ਗਾਇਕ ਹਰਜੀਤ ਹਰਮਨ ਨੇ ਬਿਖੇਰਿਆ ਆਪਣੀ ਆਵਾਜ਼ ਦਾ ਜਾਦੂ
Mansa News:ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਸੁਹਿਰਦ ਯਤਨਾਂ ਸਦਕਾ ਅਨਾਜ ਮੰਡੀ ਵਿਖੇ 13 ਮਾਰਚ ਤੋਂ ਚੱਲ ਰਿਹਾ 10 ਰੋਜ਼ਾ ਸਰਸ ਮੇਲਾ ਅਤੇ ਪੰਜਾਬ ਸਖੀ ਸ਼ਕਤੀ ਮੇਲਾ ਆਪਣੀਆਂ ਸੁਖਦ ਯਾਦਾਂ ਅਤੇ ਸੱਭਿਆਚਾਰਕ ਮਹਿਕਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ। ਮੇਲੇ ਦੇ ਆਖ਼ਰੀ ਦਿਨ ਮਾਨਸਾ ਦੀ ਧਰਤੀ ‘ਤੇ ਸੁਰਾਂ ਦਾ ਅਜਿਹਾ ਦਰਿਆ ਵਗਿਆ ਕਿ ਹਰ ਕੋਈ ਇਸ ਦੇ ਵੇਗ ਵਿੱਚ ਵਹਿ ਗਿਆ।ਸਮਾਪਤੀ ਸਮਾਰੋਹ ਦੀ ਸ਼ਾਮ ਨੂੰ ਪੰਜਾਬ ਦੇ ਪ੍ਰਸਿੱਧ ਗਾਇਕ ਹਰਜੀਤ ਹਰਮਨ ਨੇ ਆਪਣੀ ਗਾਇਕੀ ਨਾਲ ਚਾਰ-ਚੰਨ ਲਗਾ ਦਿੱਤੇ। ਉਨ੍ਹਾਂ ਨੇ ਜਿਉਂ ਹੀ ਆਪਣੇ ਸੱਭਿਆਚਾਰਕ ਗੀਤਾਂ ਦੀ ਛਹਿਬਰ ਲਗਾਈ, ਪੂਰਾ ਪੰਡਾਲ ਤਾੜੀਆਂ ਨਾਲ ਗੂੰਜ ਉੱਠਿਆ। ਹਰਜੀਤ ਹਰਮਨ ਨੇ ਆਪਣੇ ਗੀਤਾਂ ਰਾਹੀਂ ਜਿੱਥੇ ਪੰਜਾਬੀ ਵਿਰਸੇ ਦੀ ਗੱਲ ਕੀਤੀ, ਉੱਥੇ ਹੀ ਮੇਲੇ ਵਿੱਚ ਆਏ ਹਜ਼ਾਰਾਂ ਦਰਸ਼ਕਾਂ ਨੂੰ ਮੰਤਰ-ਮੁਗਧ ਕਰਕੇ ਇੱਕ ਅਜਿਹਾ ਮਾਹੌਲ ਸਿਰਜਿਆ ਜੋ ਲੰਬੇ ਸਮੇਂ ਤੱਕ ਲੋਕਾਂ ਦੇ ਚੇਤਿਆਂ ਵਿੱਚ ਵਸਿਆ ਰਹੇਗਾ।

ਇਹ ਵੀ ਪੜ੍ਹੋ  ਹੁਣ Punjab ਵੀ ਲਗਾਏਗਾ Himachal Pradesh ਦੇ ਵਹੀਕਲਾਂ ਉੱਪਰ Entry Tax

ਉਨ੍ਹਾਂ ਨੇ ਮਿੱਤਰਾਂ ਦਾ ਨਾਂ ਚੱਲਦੈ, ਨੀ ਮੈਂ ਦਿਲ ਮਰ ਜਾਣੇ ਨੂੰ, ਦਿਲ ਖੁਸ਼ ਰੱਖ ਮਿੱਤਰਾ, ਸਿੱਧੀ ਸਾਦੀ ਜੱਟੀ, ਵੰਡੇ ਗਏ ਪੰਜਾਬ ਦੀ ਤਰ੍ਹਾਂ, ਚੰਡੋਲ ਸਮੇਤ ਅਨੇਕਾਂ ਗੀਤ ਗਾਏ ਅਤੇ ਇਸ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਦੀ ਗੀਤਾਂ ਸਬੰਧੀ ਫਰਮਾਇਸ਼ ਨੂੰ ਵੀ ਪੂਰਾ ਕੀਤਾ।ਸਮਾਗਮ ਦੌਰਾਨ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁਧਰਾਮ, ਵਿਧਾਇਕ ਸਰਦੂਲਗੜ ਗੁਰਪ੍ਰੀਤ ਸਿੰਘ ਬਣਾਂਵਾਲੀ, ਸੀਨੀਅਰ ਆਗੂ ਚਰਨਜੀਤ ਸਿੰਘ ਅੱਕਾਂਵਾਲੀ, ਏਡੀਸੀ ਆਕਾਸ਼ ਬਾਂਸਲ, ਐਸਪੀ ਮਨਮੋਹਨ ਸਿੰਘ ਔਲਖ, ਮੁੱਖ ਮੰਤਰੀ ਫੀਲਡ ਅਫਸਰ ਡਾ. ਗੁਰਲੀਨ ਕੌਰ ਸਿੱਧੂ, ਐਸਡੀਐਮ ਬੁਡਲਾਡਾ ਗਗਨਦੀਪ ਸਿੰਘ ਤੇ ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਜਿੱਥੇ ਜਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਗਾਇਕ ਹਰਜੀਤ ਹਰਮਨ ਦਾ ਵਿਸ਼ੇਸ਼ ਸਨਮਾਨ ਕੀਤਾ ਉਥੇ ਹੀ ਵਧੀਆ ਕਾਰਗੁਜ਼ਾਰੀ ਵਾਲੇ ਪੰਜ ਸਵੈ-ਸਹਾਇਤਾ ਸਮੂਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਵੀ ਸ਼ਿਰਕਤ ਕੀਤੀ।ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਦੀ ਅਗਵਾਈ ਹੇਠ ਆਯੋਜਿਤ ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਦਸਤਕਾਰਾਂ ਅਤੇ ਖ਼ਾਸ ਕਰਕੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਸੀ।

ਇਹ ਵੀ ਪੜ੍ਹੋ  DM Gagandip Randhawa Suicide Case; ਸਾਬਕਾ ਮੰਤਰੀ ਲਾਲਜੀਤ ਭੁੱਲਰ ਤੇ ਉਸਦਾ PA ਗ੍ਰਿਫ਼ਤਾਰ

ਇਸੇ ਕੜੀ ਤਹਿਤ ਮੇਲੇ ਦੌਰਾਨ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਤੇ ਕਲਾਤਮਕ ਵਸਤਾਂ ਰਾਹੀਂ ਲੋਕਾਂ ਦਾ ਦਿਲ ਜਿੱਤਣ ਵਾਲੇ 5 ਸਵੈ-ਸਹਾਇਤਾ ਸਮੂਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਇਨ੍ਹਾਂ ਸਮੂਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਗਿਆ ਕਿ ਇਹ ਮਹਿਲਾ ਸ਼ਕਤੀ ਦੀ ਜਿੱਤ ਹੈ ਅਤੇ ਪ੍ਰਸ਼ਾਸ਼ਨ ਉਨ੍ਹਾਂ ਦੇ ਹੁਨਰ ਨੂੰ ਯੋਗ ਮੰਚ ਮੁਹੱਈਆ ਕਰਵਾਉਣ ਲਈ ਹਮੇਸ਼ਾ ਤਤਪਰ ਹੈ।ਪਿਛਲੇ ਦਸ ਦਿਨਾਂ ਤੋਂ ਮਾਨਸਾ ਦੀ ਫ਼ਿਜ਼ਾ ਵਿੱਚ ਵੱਖ-ਵੱਖ ਰਾਜਾਂ ਦੇ ਪਕਵਾਨਾਂ ਦੀ ਖ਼ੁਸ਼ਬੂ, ਹੱਥੀਂ ਬਣਾਈਆਂ ਕਲਾਕ੍ਰਿਤੀਆਂ ਦੀ ਚਮਕ ਅਤੇ ਲੋਕ ਨਾਚਾਂ ਦੀ ਧਮਕ ਦੇਖਣ ਨੂੰ ਮਿਲੀ। ਮੇਲੇ ਦੀ ਸਫਲਤਾ ‘ਤੇ ਖ਼ੁਸ਼ੀ ਪ੍ਰਗਟਾਉਂਦਿਆਂ ਬੁਲਾਰਿਆਂ ਨੇ ਕਿਹਾ ਕਿ ਇਹ ਮੇਲਾ ਸਿਰਫ਼ ਖ਼ਰੀਦਦਾਰੀ ਦਾ ਕੇਂਦਰ ਨਹੀਂ ਸੀ, ਸਗੋਂ ਭਾਰਤ ਦੀ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਹੋ ਨਿਬੜਿਆ ਹੈ।ਅਖੀਰ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ ਮੇਲੇ ਦੇ ਸਫ਼ਲ ਪ੍ਰਬੰਧਾਂ ਲਈ ਸਮੂਹ ਅਧਿਕਾਰੀਆਂ, ਸੁਰੱਖਿਆ ਕਰਮੀਆਂ ਅਤੇ ਵਿਸ਼ੇਸ਼ ਕਰਕੇ ਮਾਨਸਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਬੇਮਿਸਾਲ ਉਤਸ਼ਾਹ ਦਿਖਾ ਕੇ ਇਸ ਮੇਲੇ ਨੂੰ ਯਾਦਗਾਰੀ ਬਣਾ ਦਿੱਤਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ Haryana...

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

Haryana News:हरियाणा के मुख्य सचिव श्री अनुराग रस्तोगी ने...

बजट घोषणाओं पर एक महीने में ही तेज़ अमल

👉 मुख्यमंत्री नायब सिंह सैनी ने प्रशासनिक सचिवों के साथ...

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 👉ਕਿਹਾ ; ਨੌਜਵਾਨਾਂ...