👉ਕਿਹਾ, ਜੇਕਰ ਤੁਹਾਡੇ ਖੇਤਰ ਵਿਚ ਅਜਿਹਾ ਕੋਈ ਗੈਰ-ਕਾਨੂੰਨੀ ਕੈਂਪ ਹੈ ਤਾਂ ਪੁਲਿਸ ਨੂੰ ਸੂਚਿਤ ਕਰੋ
Chandigarh News:ਭਾਰਤੀ ਜਨਤਾ ਪਾਰਟੀ ਦੁਆਰਾ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਯੋਜਨਾਵਾਂ ਦਾ ਕਥਿਤ ਸਿਆਸੀ ਲਾਹਾ ਲੈਣ ਲਈ ਲਗਾਏ ਜਾ ਰਹੇ ਸਹਾਇਤਾ ਕੈਂਪਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਤਕਰਾਰ ਵਧਣ ਦੇ ਆਸਾਰ ਬਣਦੇ ਜਾ ਰਹੇ ਹਨ। ਬੀਤੇ ਕੱਲ ਪੰਜਾਬ ਪੁਲਿਸ ਵੱਲੋਂ ਅਚਾਨਕ ਸੂਬੇ ਭਰ ਵਿਚ ਚਾਰ ਦਰਜ਼ਨ ਤੋਂ ਵਧ ਥਾਵਾਂ ‘ਤੇ ਭਾਜਪਾ ਵੱਲੋਂ ਲਗਾਏ ਕੈਂਪਾਂ ਨੂੰ ਬੰਦ ਕਰਨ ਤੋਂ ਬਾਅਦ ਜਿੱਥੇ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ ਹੈ,ਉਥੇ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਸਖ਼ਤੀ ਵਰਤਣ ਦੀ ਤਿਆਰੀ ਕਰ ਲਈ ਹੈ।
ਇਹ ਵੀ ਪੜ੍ਹੋ jaswinder bhalla death news: ਨਹੀਂ ਰਹੇ ਹਾਸਿਆਂ ਦੇ ਵਣਜਾਰੇ ਜਸਵਿੰਦਰ ਭੱਲਾ, ਅੰਤਿਮ ਸੰਸਕਾਰ ਭਲਕੇ
ਸ਼ੁੱਕਰਵਾਰ ਨੂੰ ਪੁਲਿਸ ਦੇ ਇੱਕ ਬੁਲਾਰੇ ਨੇ ਬਿਆਨ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ, ‘‘ਪਿਛਲੇ 24 ਘੰਟਿਆਂ ਵਿੱਚ, ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਸਗੋਂ ਲੋਕਾਂ ਦੇ ਸਰਕਾਰੀ ਕੰਮ ਕਰਵਾਉਣ ਲਈ ਉਹਨਾਂ ਤੋੰ ਕਮਿਸ਼ਨ ਦੇ ਰੂਪ ਵਿੱਚ ਪੈਸੇ ਵੀ ਇਕੱਠੇ ਕਰ ਰਹੇ ਹਨ।” ਬੁਲਾਰੇ ਨੇ ਇਹ ਵੀ ਦਾਅਵਾ ਕੀਤਾ ਕਿ ਕੁਝ ਨਾਗਰਿਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਅਜਿਹੇ ਕੁਝ ਵਿਅਕਤੀਆਂ ਨੇ ਖੁਦ ਨੂੰ ਇੱਕ ਖਾਸ ਰਾਜਨੀਤਕ ਪਾਰਟੀ ਨਾਲ ਸਬੰਧਤ ਦੱਸਕੇ ਉਹਨਾਂ ਨਾਲ ਸੰਪਰਕ ਕੀਤਾ ਅਤੇ ਵਰਗਲਾ ਕੇ ਉਨ੍ਹਾਂ ( ਸਥਾਨਕ ਲੋਕਾਂ ) ਤੋੰ ਉਹਨਾਂ ਦੇ ਬੈਂਕ ਖਾਤਾ ਨੰਬਰ ਲੈ ਲਏ ਅਤੇ ਬਾਅਦ ਵਿੱਚ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਹੋ ਗਏ।ਬੁਲਾਰੇ ਨੇ ਅੱਗੇ ਕਿਹਾ ਕਿ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ
ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੋਂ ਦੂਰ ਰਹਿਣ ਅਤੇ ਕਿਸੇ ਨੂੰ ਵੀ ਕੋਈ ਨਿੱਜੀ ਡੇਟਾ ਨਾ ਦੇਣ ਕਿਉਂਕਿ ਇਸਦੀ ਦੁਰਵਰਤੋਂ ਹੋ ਸਕਦੀ ਹੈ। ਲੋਕਾਂ ਨੂੰ ਆਪਣਾ ਸਰਕਾਰੀ ਕੰਮ ਕਰਵਾਉਣ ਲਈ ਅਜਿਹੇ ਕਿਸੇ ਵੀ ਨਿੱਜੀ ਗੈਰ-ਕਾਨੂੰਨੀ ਲੋਕਾਂ ਕੋਲ ਵੀ ਨਹੀਂ ਜਾਣਾ ਚਾਹੀਦਾ। ਸਰਕਾਰ ਨੇ ਪੰਜਾਬ ਭਰ ਵਿੱਚ ਬਹੁਤ ਸਾਰੇ ‘ਸੇਵਾ ਕੇਂਦਰ’ ਸਥਾਪਤ ਕੀਤੇ ਹਨ। ਲੋਕ ਆਪਣੇ ਸਰਕਾਰੀ ਕੰਮ ਲਈ ਕਿਸੇ ਵੀ ‘ਸੇਵਾ ਕੇਂਦਰ’ ਜਾਂ ਪੰਜਾਬ ਸਰਕਾਰ ਦੇ ਕਿਸੇ ਵੀ ਦਫ਼ਤਰ ਤੱਕ ਪਹੁੰਚ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਸਰਕਾਰੀ ਕੰਮ ਲਈ ਕਿਸੇ ਰਾਜਨੀਤਿਕ ਪਾਰਟੀ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕਮਿਸ਼ਨ ਦੇਣ ਦੀ ਜ਼ਰੂਰਤ ਨਹੀਂ ਹੈ।ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਦੇ ਖੇਤਰ ਵਿੱਚ ਅਜਿਹੇ ਕੋਈ ਗੈਰ-ਕਾਨੂੰਨੀ ਕੈਂਪ ਲਗਾਏ ਗਏ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





