Ludhiana News: ਐਤਵਾਰ ਨੂੰ ਲੁਧਿਆਣਾ ਜ਼ਿਲ੍ਹੇ ‘ਚ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਤਿੰਨ ਜਣਿਆਂ ਦੀ ਮੌਤ ਹੋਣ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਇਹ ਹਾਦਸਾ ਟਰੱਕ ਤੇ ਆਟੋ-ਰਿਕਸੇ ਦੀ ਟੱਕਰ ਕਾਰਨ ਵਾਪਰਿਆਂ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮਰਨ ਵਾਲਿਆਂ ਵਿਚ ਆਟੋ-ਰਿਕਸ਼ਾ ਡਰਾਈਵਰ ਜਸਵੀਰ ਸਿੰਘ (45) ਅਤੇ ਦੋ ਸਵਾਰੀਆਂ ਸੁਰਿੰਦਰ ਕੌਰ (65 ਸਾਲਾ) ਅਤੇ ਇੱਕ ਪਰਵਾਸੀ ਮਜ਼ਦੂਰ ਸ਼ਾਮਲ ਹੈ, ਜਿਸਦੀ ਹਾਲੇ ਪਹਿਚਾਣ ਨਹੀਂ ਹੋਈ ਸੀ।
ਇਹ ਵੀ ਪੜ੍ਹੋ 👉ਮਹਿਲਾ ਮੋਰਚੇ ਦਾ ਮਰਦ ਇੰਚਾਰਜ਼; ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਭਾਜਪਾ !
ਘਟਨਾ ਦਾ ਪਤਾ ਲੱਗਦਿਆਂ ਦੀ ਥਾਣਾ ਲਾਡੋਵਾਲ ਦੀ ਪੁਲਿਸ ਪਾਰਟੀ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਅਤੇ ਜਖ਼ਮੀਆਂ ਨੂੰ ਇਲਾਜ਼ ਲਈ ਦਾਖਲ ਕਰਵਾਇਆ ਗਿਆ। ਮੁਢਲੀ ਜਾਣਕਾਰੀ ਮੁਤਾਬਕ ਹੰਬੜਾਂ-ਮੁੱਲਾਂਪੁਰ ਰੋਡ ‘ਤੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਮਿੰਨੀ ਟਰੱਕ ਨੇ ਆਟੋ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਡਰਾਈਵਰ ਸਮੇਤ ਦੋ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




