Jalandhar News: Punjab ਦੇ Jalandhar ਜ਼ਿਲ੍ਹੇ ਵਿਚ ਸ਼ਨੀਵਾਰ ਤੜਕਸਾਰ ਕਰੀਬ ਸੱਤ ਵਜੇਂ ਹੋਏ ਇੱਕ ਭਿਆਨਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਜਲੰਧਰ ਦੇ ਮਕਸੂਦਾ ਬਾਈਪਾਸ ਨਜ਼ਦੀਕ ਵਾਪਰੀ, ਜਿੱਥੇ ਇੱਕ ਤੇਜ਼ ਰਫ਼ਤਾਰ ਸਵਿੱਫ਼ਟ ਕਾਰ ਪਹਿਲਾਂ ਟਰੱਕ ਵਿਚ ਵੱਜੀ ਤੇ ਉਸਤੋਂ ਬਾਅਦ ਆਪਣਾ ਸੰਤੁਲਨ ਖੋਹ ਕੇ ਡਿਵਾਈਡਰ ਨਾਲ ਜਾ ਟਕਰਾਈ। ਹਾਦਸੇ ਵਿਚ ਜਿੱਥੇ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ, ਉਥੇ ਕਾਰ ਵਿੱਚ ਸਵਾਰ ਤਿੰਨਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ 👉ਵਿਵਾਦਤ ਆਗੂ ਗੁਰਸਿਮਰਨ ਮੰਡ ਦਾ ਹਰਿਆਣਾ ‘ਚ ਸਿੱਖ ਨੌਜਵਾਨਾਂ ਵੱਲੋਂ ਕੁਟਾਪਾ, ਵਾਈਰਲ ਹੋਈ ਵੀਡੀਓ
ਦੋ ਮ੍ਰਿਤਕ ਕਾਰ ਦੀ ਅਗਲੀ ਸੀਟ ‘ਤੇ ਮਿਲੇ, ਜਦੋਂ ਕਿ ਇੱਕ ਸੜਕ ‘ਤੇ ਡਿੱਗ ਗਿਆ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਲਗਭਗ 140 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਲਾਸ਼ਾਂ ਨੂੰ ਕਾਰ ਵਿਚੋਂ ਕੱਢ ਕੇ ਪੋਸਟਮਾਰਟਮ ਲਈ ਹਸਪਤਾਲ ਭਿਜਵਾਇਆ ਗਿਆ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਫ਼ਿਲਹਾਲ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




