Amritsar News: ਥਾਣੇਦਾਰ ਇਕਬਾਲ ਸਿੰਘ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਅੰਮ੍ਰਿਤਸਰ ਤੋਂ ਦੂਜੇ ਹਮਲਾਵਰ ਭੁਪਿੰਦਰ ਸਿੰਘ ਉਰਫ਼ ਭਿੰਦਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ 11 ਅਕਤੂਬਰ 2026 ਨੂੰ ਤਰਨਤਾਰਨ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏ.ਐਸ.ਆਈ. ਇਕਬਾਲ ਸਿੰਘ ਦੇ ਕਤਲ ਵਿੱਚ ਸ਼ਾਮਲ ਦੋਵੇਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ 👉ਮਾਣ ਵਾਲੀ ਗੱਲ; Canada ਦੇ ਬ੍ਰਿਟਿਸ਼ ਕੰਲੋਬੀਆ (BC) ਦੀ ਨਵੀਂ ਸਰਕਾਰ ‘ਚ ਅੱਧੀ ਦਰਜ਼ਨ ‘ਪੰਜਾਬੀ’ ਬਣੇ ਮੰਤਰੀ
ਇਸ ਤੋਂ ਪਹਿਲਾਂ, 20 ਨਵੰਬਰ ਨੂੰ AGTF ਨੇ ਜ਼ੀਰਕਪੁਰ ਤੋਂ ਪਹਿਲੇ ਹਮਲਾਵਰ, ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਗ੍ਰਿਫ਼ਤਾਰ ਕੀਤਾ ਸੀ।ਦੋਵੇਂ ਸ਼ੂਟਰਾਂ ਦੀ ਗ੍ਰਿਫ਼ਤਾਰੀ ਨਾਲ ਜਾਂਚ ਵਿੱਚ ਅਹਿਮ ਸਫ਼ਲਤਾ ਮਿਲੀ ਹੈ। ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਅਤੇ ਇਸ ਕਤਲ ਪਿੱਛੇ ਰਚੀ ਗਈ ਡੂੰਘੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਮੁਲਾਜ਼ਮਾਂ ਵਿਰੁੱਧ ਅਪਰਾਧ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ, ਅਪਰਾਧਿਕ ਨੈੱਟਵਰਕਾਂ ਨੂੰ ਤੋੜਨ ਅਤੇ ਪੂਰੇ ਪੰਜਾਬ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













