ਬਠਿੰਡਾ, 21 ਅਗਸਤ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਲੰਮੇ ਸਮੇਂ ਤੋਂ ਰੁਕੀਆਂ ਵਿਭਾਗੀ ਪਦ-ਉੱਨਤੀਆਂ ਨੂੰ ਨੇਪਰੇ ਚਾੜ੍ਹਦੇ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਤੋਂ ਖੇਤੀਬਾੜੀ ਅਫ਼ਸਰ ਦੇ ਅਹੁਦੇ ਤੇ ਅਧਿਕਾਰੀਆਂ ਨੂੰ ਪਦ-ਉੱਨਤ ਕੀਤਾ ਗਿਆ । ਇਸ ’ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਪੀ.ਡੀ.ਐਸ.ਏ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਥੇਬੰਦੀ ਦੀ ਇਹ ਮੰਗ ਬੜੇ ਲੰਬੇ ਸਮੇਂ ਤੋਂ ਸੀ , ਜਿਸਨੂੰ ਖੇਤੀਬਾੜੀ ਮੰਤਰੀ ਦੇ ਉਪਰਾਲਿਆਂ ਸਦਕਾ ਨੇਪਰੇ ਚਾੜ੍ਹਿਆ ਜਾ ਸਕਿਆ ਹੈ।
CM Mann ਦੇ Mumbai ਦੌਰੇ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ
ਓਹਨਾਂ ਦੱਸਿਆ ਕਿ ਇਹਨਾਂ ਪਦ- ਉੱਨਤੀਆਂ ਨਾਲ ਸਾਰੇ ਅਧਿਕਾਰੀਆਂ ਨੂੰ ਜਿੱਥੇ ਬਣਦੀ ਤਰੱਕੀ ਮਿਲੀ ਹੈ ਉੱਥੇ ਹੀ ਓਹਨਾਂ ਵਿੱਚ ਵਿਭਾਗੀ ਜਿੰਮੇਵਾਰੀਆਂ ਨੂੰ ਹੋਰ ਬਿਹਤਰ ਢੰਗ ਨਾਲ ਨਿਭਾਉਣ ਅਤੇ ਕਿਸਾਨੀ ਸੇਵਾ ਵਿੱਚ ਹਮੇਸ਼ਾ ਅੱਗੇ ਰਹਿਣ ਦਾ ਹੋਰ ਹੌਂਸਲਾ ਮਿਲਿਆ ਹੈ। ਓਹਨਾਂ ਨੇ ਖੇਤੀਬਾੜੀ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਓਹਨਾਂ ਨੂੰ ਵਿਸ਼ਵਾਸ਼ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵਿਭਾਗੀ ਮੰਗਾਂ ਅਤੇ ਬਣਦੀਆਂ ਪਦ-ਉਨੱਤੀਆਂ ਨੂੰ ਨੇਪਰੇ ਚਾੜ੍ਹਨ ਦਾ ਦੌਰ ਇਸੇ ਤਰ੍ਹਾਂ ਜਾਰੀ ਰਹੇਗਾ।
Share the post "ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਵੱਲੋਂ ਪਦ-ਉਨਤੀਆਂ ਲਈ ਕੀਤਾ ਖੇਤੀਬਾੜੀ ਮੰਤਰੀ ਦਾ ਧੰਨਵਾਦ"