👉1.36 ਕਿਲੋਮੀਟਰ ਲੰਬੀ ਸੜਕ ਨੂੰ ਆਧੁਨਿਕ ਸਹੂਲਤਾਂ ਨਾਲ ਕੀਤਾ ਜਾਵੇਗਾ ਵਿਕਸਤ
👉ਸੜਕ ਦੇ ਵਿਚਕਾਰ ਬਣੇਗਾ ਸੈਂਟਰ ਵਰਜ, ਦੋਵੇਂ ਪਾਸੇ 22-22 ਫੁੱਟ ਚੌੜੀਆਂ ਸੜਕਾਂ, ਸਟਰੀਟ ਲਾਈਟਾਂ ਅਤੇ ਫੁੱਟਪਾਥ ਵੀ ਬਣਨਗੇ
SAS Nagar News: MLA Kulwant Singh; ਮੋਹਾਲੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਦੇ ਯਤਨਾਂ ਸਦਕਾ ਸੈਕਟਰ 74 (ਫੇਜ਼-8) ਅਤੇ ਸੈਕਟਰ 75 (8ਬੀ) ਨੂੰ ਆਪਸ ਵਿੱਚ ਜੋੜਨ ਵਾਲੀ ਸੜਕ ਦਾ 3.20 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ। ਇਸ ਸੜਕ ਦੀ ਕੁੱਲ ਲੰਬਾਈ 1.36 ਕਿਲੋਮੀਟਰ ਹੋਵੇਗੀ ਅਤੇ ਇਸ ਦਾ ਨਿਰਮਾਣ ਕਾਰਜ ਨਗਰ ਨਿਗਮ ਵੱਲੋਂ ਕਰਵਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣਾ ਵੀ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।
ਇਹ ਵੀ ਪੜ੍ਹੋ 👉ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੈਕਟਰ 74 ਅਤੇ ਸੈਕਟਰ 75 ਨੂੰ ਜੋੜਨ ਵਾਲੀ ਇਹ ਸੜਕ ਇਲਾਕੇ ਦੇ ਲੋਕਾਂ ਲਈ ਮਹੱਤਵਪੂਰਨ ਆਵਾਜਾਈ ਮਾਰਗ ਹੈ, ਜਿਸ ਨੂੰ ਆਧੁਨਿਕ ਸਹੂਲਤਾਂ ਨਾਲ ਵਿਕਸਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਇਹ ਸੜਕ 32 ਫੁੱਟ ਚੌੜੀ ਹੈ ਅਤੇ ਸਿੰਗਲ ਕੈਰਿਜਵੇਅ ਵਜੋਂ ਵਰਤੀ ਜਾ ਰਹੀ ਹੈ। ਇਸ ਨਵੀਨੀਕਰਨ ਤਹਿਤ ਸੜਕ ਦੇ ਵਿਚਕਾਰ ਸੈਂਟਰ ਵਰਜ ਬਣਾਇਆ ਜਾਵੇਗਾ ਅਤੇ ਇਸ ਦੇ ਦੋਵੇਂ ਪਾਸੇ 22-22 ਫੁੱਟ ਚੌੜੀਆਂ ਸੜਕਾਂ ਤਿਆਰ ਕੀਤੀਆਂ ਜਾਣਗੀਆਂ। ਇਸ ਨਾਲ ਸੜਕ ਦੀ ਬਣਤਰ ਨੂੰ ਹੋਰ ਵਿਵਸਥਿਤ ਕੀਤਾ ਜਾਵੇਗਾ ਅਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।ਵਿਧਾਇਕ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸੜਕ ਦੇ ਦੋਵੇਂ ਪਾਸੇ ਪੈਦਲ ਚੱਲਣ ਵਾਲੇ ਲੋਕਾਂ ਦੀ ਸਹੂਲਤ ਲਈ ਫੁੱਟਪਾਥ ਵੀ ਬਣਾਏ ਜਾਣਗੇ। ਇਸ ਤੋਂ ਇਲਾਵਾ ਰਾਤ ਸਮੇਂ ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਸ ਤਰ੍ਹਾਂ ਸੜਕ ਨੂੰ ਵਾਹਨ ਚਾਲਕਾਂ ਦੇ ਨਾਲ-ਨਾਲ ਪੈਦਲ ਚੱਲਣ ਵਾਲੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਸਤ ਕੀਤਾ ਜਾਵੇਗਾ।ਸ. ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਲੋਕਾਂ ਦੀਆਂ ਲੋੜਾਂ ਅਤੇ ਸਹੂਲਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ 👉ਸ਼ਿਵਰਾਜ ਚੌਹਾਨ ਦੇ ਬਿਆਨ ਨੂੰ ਲੈ ਕੇ ਕੇਜਰੀਵਾਲ ਦਾ BJP ‘ਤੇ ਤੰਜ
ਸੜਕਾਂ ਦਾ ਨਵੀਨੀਕਰਨ, ਬਿਹਤਰ ਆਵਾਜਾਈ ਪ੍ਰਬੰਧ ਅਤੇ ਪੈਦਲ ਚੱਲਣ ਵਾਲਿਆਂ ਲਈ ਸਹੂਲਤਾਂ ਮੁਹੱਈਆ ਕਰਵਾਉਣਾ ਸ਼ਹਿਰੀ ਵਿਕਾਸ ਦਾ ਅਹਿਮ ਹਿੱਸਾ ਹਨ।ਉਨ੍ਹਾਂ ਕਿਹਾ ਕਿ 3.20 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਸ ਸੜਕ ਨਵੀਨੀਕਰਨ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸੈਕਟਰ 74 (ਫੇਜ਼-8) ਅਤੇ ਸੈਕਟਰ 75 (8ਬੀ) ਦੇ ਵਸਨੀਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਇਲਾਕੇ ਵਿੱਚ ਸੜਕੀ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।ਇਸ ਮੌਕੇ ਸਰਬਜੀਤ ਸਿੰਘ ਸਮਾਣਾ, ਮੇਅਰ ਨਗਰ ਨਿਗਮ, ਆਰ.ਪੀ.ਸ਼ਰਮਾ ਸੀਨੀਅਰ ਡਿਪਟੀ ਮੇਅਰ, ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਮੋਹਾਲੀ, ਹਰਪਾਲ ਸਿੰਘ ਬਰਾੜ ਐਮ.ਸੀ.ਵਾਰਡ ਨੰ. 50, ਕੁਲਦੀਪ ਸਿੰਘ ਸਮਾਣਾ, ਸ੍ਰੀ ਅਸ਼ੋਕ ਗੁਪਤਾ,ਪ੍ਰਧਾਨ ਮੋਹਾਲੀ ਉਦਯੋਗ ਐਸੋਸੀਏਸ਼ਨ, ਹਰਿੰਦਰ ਸਿੰਘ ਬਿੱਲਾ, ਐਡਵੋਕੇਟ ਜਸਵੀਰ ਸਿੰਘ, ਕੇ.ਐਸ. ਮਾਹਲ, ਆਰ. ਵਿੱਜ, ਏ.ਐਸ. ਪ੍ਰਮਾਰ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਲਾਂਡਰਾਂ, ਜਸਪ੍ਰੀਤ ਸਿੰਘ ਸਰਪੰਚ ਲਾਂਡਰਾਂ, ਦਰਸ਼ਣ ਸਿੰਘ ਮਟੌਰ ਬਲਾਕ ਪ੍ਧਾਨ, ਅਕਬਿੰਦਰ ਸਿੰਘ ਗੋਸਲ ਚੇਅਰਮੈਨ, ਵਪਾਰ ਕਮਿਸ਼ਨ ਹਲਕਾ ਮੋਹਾਲੀ, ਬਚਨ ਸਿੰਘ ਬੋਪਾਰਾਏ ਐਮ.ਸੀ., ਕਮਲਜੀਤ ਕੌਰ ਐਮ.ਸੀ.ਸੋਹਾਣਾ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













