ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ‘ਮਜ਼ਦੂਰ ਦਿਵਸ’ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਸਿਜ਼ਦਾ

Date:

spot_img

👉ਸਮੂਹ ਕਿਰਤੀ ਲੋਕਾਂ ਨੂੰ ਜਥੇਬੰਦ ਹੋਕੇ ਇੱਕ ਸਾਂਝਾ ਥੜਾ ਉਸਾਰਨ ਦੀ ਲੋੜ :- ਪ੍ਰਧਾਨ ਜਗਰੂਪ ਸਿੰਘ

Bathinda News: Tharmal contract workers; ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਡ ਠੇਕਾ ਮੁਲਾਜ਼ਮਾਂ ਨੇ ‘ਮਜ਼ਦੂਰ ਦਿਵਸ’ ਮੌਕੇ ਪਲਾਂਟ ਦੇ ਮੁੱਖ ਗੇਟ ‘ਤੇ ਜਥੇਬੰਦੀ ਦਾ ਝੰਡਾ ਬੁਲੰਦ ਕਰਨ ਉਪਰੰਤ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ। ਇਸ ਸਮੇਂ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਅਤੇ ਲਛਮਣ ਸਿੰਘ ਰਾਮਪੁਰਾ ਨੇ ਕਿਹਾ ਕਿ ਅੱਠ ਘੰਟੇ ਕੰਮ-ਦਿਹਾੜੀ ਦੀ ਮੰਗ ਨੂੰ ਲੈ ਕੇ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿੱਚ ਮਜ਼ਦੂਰਾਂ ਵੱਲੋਂ ਸੰਘਰਸ਼ ਵਿੱਚ ਦਿੱਤੀਆਂ ਅਨੇਕਾਂ ਸ਼ਹੀਦੀਆਂ ਅਤੇ ਕੁਰਬਾਨੀਆਂ ਸਦਕਾ ਪੂਰੇ ਵਿਸ਼ਵ ਵਿੱਚ ਕੰਮ ਦੇ ਅੱਠ ਘੰਟੇ-ਦਿਹਾੜੀ ਦਾ ਕਾਨੂੰਨ ਬਣਿਆ ।

ਇਹ ਵੀ ਪੜ੍ਹੋ Bathinda ‘ਚ ਕਚਿਹਰੀਆਂ ਦੇ ਬਾਹਰ ਕਾਰਾਂ ਨੂੰ ਲੱਗੀ ਅੱਗ, ਦੋ ਕਾਰਾਂ ਹੋਈਆਂ ਸੁਆਹ

ਬਾਅਦ ਵਿੱਚ ਲਗਾਤਾਰ ਸੰਘਰਸ਼ਾਂ ਸਦਕਾ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਬ੍ਰਿਟਿਸ਼ ਹਕੂਮਤ ਦੇ ਸਮੇਂ ਅਨੇਕਾਂ ਮਜ਼ਦੂਰ ਪੱਖੀ ਕਾਨੂੰਨ ਬਣਵਾਏ ਗਏ,ਪਰ ਅੱਜ ਸਦੀਆਂ ਤੋਂ ਬਾਅਦ ਭਾਰਤ ਦੇਸ਼ ਦੇ ਹੁਕਮਰਾਨ ਵਿਸ਼ਵ ਵਪਾਰ ਸੰਸਥਾ ਅਤੇ ਕਾਰਪੋਰੇਟ ਘਰਾਣਿਆਂ ਦੀ ਸ਼ਹਿ ਤੇ 44 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ 04 ਲੇਬਰ ਕੋਡਾਂ ਵਿੱਚ ਤਬਦੀਲ ਕਰ ਦਿੱਤਾ ਹੈ। ਇਨ੍ਹਾਂ ਨਵੇਂ ਲੇਬਰ ਕਾਨੂੰਨਾਂ ਦੇ ਲਾਗੂ ਹੋਣ ਨਾਲ ਮਜ਼ਦੂਰ ਅੱਠ-ਘੰਟੇ ਕੰਮ ਦਿਹਾੜੀ ਅਤੇ ਯੂਨੀਅਨ ਬਣਾਉਣ ਦੇ ਹੱਕ ਤੋਂ ਵਾਂਝੇ ਹੋ ਜਾਣਗੇ,ਜਿਸ ਨਾਲ ਕਿਰਤੀ ਵਰਗ ਦੀ ਹਾਲਤ ਹੋਰ ਵੀ ਤਰਸਯੋਗ ਹੋ ਗਈ ਹੈ। ਅੱਜ ਕੇਂਦਰ ਦੀ ਭਾਜਪਾ ਹਕੂਮਤ ਦੀਆਂ ਕਿਸਾਨ-ਮਜ਼ਦੂਰ-ਮੁਲਾਜ਼ਮ ਅਤੇ ਪੁੰਜੀਵਾਦ ਪੱਖੀ ਨੀਤੀਆਂ ਕਾਰਨ ਆਮ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ।

ਇਹ ਵੀ ਪੜ੍ਹੋ Trident Group ਦੇ MD Rajinder Gupta ਦੀਆਂ ਮੁਸ਼ਕਿਲਾਂ ਵਧੀਆਂ; ਪ੍ਰਦੂਸ਼ਣ ਬੋਰਡ ਵੱਲੋਂ ਛਾਪੇਮਾਰੀ

ਇਸ ਸਮੇਂ ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਕਿਰਤ ਵਿਰੋਧੀ ਚਾਰ ਲੇਬਰ ਕੋਡਾਂ ਨੂੰ ਤੁਰੰਤ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪਹਿਲ ਅਤੇ ਤਰਜ਼ਬੇ ਆਧਾਰ ਤੇ ਪੱਕਾ ਕੀਤਾ ਜਾਵੇ,ਪੰਦਰ੍ਹਵੀਂ ਲੇਬਰ ਕਾਨਫਰੰਸ਼ ਦੇ ਫਾਰਮੂਲੇ ਅਤੇ ਮਹਿੰਗਾਈ ਦਰ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸਚਿਤ ਕੀਤੀ ਜਾਵੇ,ਨਵੇਂ ਬਿਜਲੀ ਕਾਨੂੰਨ,ਕਿਰਤ ਕਾਨੂੰਨ,ਜੀ ਰਾਮ ਜੀ ਮਨਰੇਗਾ ਕਾਨੂੰਨ ਅਤੇ ਬੀਜ ਕਾਨੂੰਨਾਂ ਸਮੇਤ ਸਮੂਹ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਪੁਰਾਣੇ ਕਾਨੂੰਨ ਬਹਾਲ ਕੀਤੇ ਜਾਣ,ਸਮੂਹ ਕਿਸਾਨਾਂ,ਮਜ਼ਦੂਰਾਂ,ਰੈਗੂਲਰ/ਪੈਨਸ਼ਨਰਜ਼ ਮੁਲਾਜ਼ਮਾਂ, ਵਿਦਿਆਰਥੀਆਂ, ਬੇਰੁਜ਼ਗਾਰ ਨੌਜਵਾਨਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...