WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਪਟਿਆਲਾ

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

44 Views

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਜ਼ਰੂਰੀ : ਹਰਮੀਤ ਸਿੰਘ ਪਠਾਣਮਾਜਰਾ
ਪਟਿਆਲਾ, 11 ਨਵੰਬਰ:ਪਟਿਆਲਾ ਵਿਖੇ ਦੂਜੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਿਖਾਈ। ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੋਸਾਇਟੀ (ਰਜ਼ਿ) ਵੱਲੋਂ ਹਰਸਨਦੀਪ ਸਿੰਘ ਗਿੱਲ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ਼ ਤੌਰ ’ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਬਹੁਤ ਜ਼ਰੂਰੀ ਹਨ।

ਆਲ ਇੰਡੀਆ ਪੁਲਿਸ ਡਿਊਟੀ ਮੀਟ ’ਚ ਪੰਜਾਬ ਪੁਲਿਸ ਦੀ ਬੱਲੇ-ਬੱਲੇ, ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਉਨ੍ਹਾਂ ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੋਸਾਇਟੀ (ਰਜ਼ਿ) ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਹਰਸਨਦੀਪ ਸਿੰਘ ਗਿੱਲ ਦੀ ਯਾਦ ਵਿੱਚ ਸ਼ੁਰੂ ਕੀਤੀ ਗਈ ਚੈਂਪੀਅਨਸ਼ਿਪ ਬੱਚਿਆਂ ਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰੇਗੀ। ਇਸ ਮੌਕੇ ਜਗਜੀਤ ਸਿੰਘ ਗਿੱਲ ਦੱਸਿਆ ਕਿ ਸਪੋਰਟਸ ਕਲੱਬ ਸਾਹਿਬ ਨਗਰ ਥੇੜੀ, ਅਰਬਨ ਅਸਟੇਟ ਵਿਖੇ ਕਰਵਾਈ ਇਸ ਚੈਂਪੀਅਨਸ਼ਿਪ ਵਿੱਚ ਚੋਟੀ ਦੇ ਜੂਡੋ ਖਿਡਾਰੀਆਂ ਨੇ ਭਾਗ ਲਿਆ ਹੈ। ਇਸ ਚੈਂਪੀਅਨਸ਼ਿਪ ਵਿੱਚ ਲੜਕੇ ਅਤੇ ਲੜਕੀਆਂ ਦੇ ਅੰਡਰ-12, ਅੰਡਰ-14, ਅੰਡਰ-17 ਅਤੇ ਅੰਡਰ 21 ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ ਹਨ।

ਨਿਆਂਇਕ ਕੰਪਲੈਕਸ ਦੀ ਉਸਾਰੀ ’ਚ ਸਰਕਾਰੀ ਫੰਡਾਂ ‘ਚ ਗਬਨ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਠੇਕੇਦਾਰ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀਆਂ ਨੂੰ ਐਮ.ਐਲ.ਏ. ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਦਪਿੰਦਰ ਕੌਰ ਗਿੱਲ, ਵਰਿੰਦਰ ਪਾਲ ਸਿੰਘ (ਆਈ ਪੀ ਐਸ), ਭੁਪਿੰਦਰ ਸਿੰਘ (ਆਈ ਏ ਐਸ), ਸੰਜੀਵ ਗਰਗ (ਪੀਸੀਐਸ), ਅਮਿਤ ਚੱਢਾ, ਨਰੇਸ਼ ਸਿੰਗਲਾ (ਬਿਲਡਰ), ਰਖਵੰਤ ਕੌਰ ਗਿੱਲ, ਰਾਜਦੀਪ ਸਿੰਘ ਗਿੱਲ ਮੌਜੂਦ ਸਨ। ਇਸ ਚੈਂਪੀਅਨਸ਼ਿਪ ਨੂੰ ਸਫਲਤਾਪੂਰਵਕ ਕਰਵਾਉਣ ਲਈ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਫ਼ੇਜ਼ 1 ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।

 

Related posts

ਲੁਧਿਆਣਾ ਤੇ ਪਟਿਆਲਾ ‘ਚ ਉਮੀਦਵਾਰਾਂ ਦੀ ਖੋਜ ਲਈ ਕਾਂਗਰਸ ਵੱਲੋਂ ਮੋਬਾਇਲ ਸਰਵੇਖਣ ਸ਼ੁਰੂ

punjabusernewssite

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

punjabusernewssite

ਭਗਵੰਤ ਮਾਨ ਹੀ SIT ਨੂੰ ਚਲਾ ਰਿਹਾ ਹੈ ਜੋ ਕਿ ਮੰਦਭਾਗਾ: ਬਿਕਰਮ ਸਿੰਘ ਮਜੀਠੀਆ

punjabusernewssite