Thursday, April 16, 2026
spot_img
spot_img

ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ:ਡਿਪਟੀ ਕਮਿਸ਼ਨਰ

Date:

spot_img

👉ਆਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਬਣਾਇਆ ਜਾਵੇ ਲਾਜ਼ਮੀ
👉ਅਰਜ਼ੀਆਂ ਦਾ ਨਿਪਟਾਰਾ ਕਰਨ ’ਚ ਬਣਿਆ ਮੋਹਰੀ ਜ਼ਿਲ੍ਹਾ
Bathinda News (ਅਸ਼ੀਸ਼ ਮਿੱਤਲ): ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜ਼ਿਲ੍ਹੇ ਦੇ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 34 ਸੇਵਾ ਕੇਂਦਰਾਂ ਤੋਂ ਆਮ ਲੋਕਾਂ ਨੂੰ ਬੜੇ ਸੁਖਾਵੇਂ ਢੰਗ ਨਾਲ ਤਕਰੀਬਨ 400 ਤੋਂ ਵਧੇਰੇ ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ। ਇਨ੍ਹਾਂ ਸੇਵਾ ਕੇਂਦਰਾਂ ਚੋਂ 1 ਟਾਈਪ ਵਨ, 22 ਟਾਈਪ ਟੂ ਤੇ 11 ਟਾਈਪ ਥ੍ਰੀ ਦੇ ਹਨ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਵੱਲੋ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 140 ਮੋਬਾਇਲ ਫੋਨ ਮਾਲਕਾਂ ਹਵਾਲੇ ਕੀਤੇ

ਇਨ੍ਹਾਂ ਸੇਵਾ ਕੇਂਦਰਾਂ ਤੋਂ ਸਾਫ਼ਟਵੇਅਰ ਈ-ਸੇਵਾ ਰਾਹੀਂ ਆਨ-ਲਾਇਨ ਤੇ ਆਫ਼-ਲਾਇਨ ਦੋਵੇਂ ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਸੇਵਾਂ ਕੇਂਦਰਾਂ ਵੱਲੋਂ ਆਨ-ਲਾਇਨ ਤੇ ਆਫ-ਲਾਇਨ ਦੇ ਰੂਪ ਵਿੱਚ ਸੇਵਾਵਾਂ ਪ੍ਰਦਾਨ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਫਰਵਰੀ 2024 ਤੋਂ ਲੈ ਕੇ ਹੁਣ ਤੱਕ ਕੁੱਲ 2,55,018 ਅਰਜ਼ੀਆਂ ਹੋਈਆਂ ਪ੍ਰਾਪਤ ਹਨ, ਜਿਨ੍ਹਾਂ ਵਿੱਚੋਂ 2,54,860 ਅਰਜ਼ੀਆਂ ਦਾ ਹੋਇਆ ਨਿਪਟਾਰਾ ਅਤੇ 158 ਅਰਜ਼ੀਆਂ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰਨ ’ਚ ਬਠਿੰਡਾ ਜ਼ਿਲ੍ਹਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚੋਂ ਪਹਿਲੇ ਨੰਬਰ ’ਤੇ ਹੈ।

ਇਹ ਵੀ ਪੜ੍ਹੋ  Moga police ਵੱਲੋਂ ਮੁਕਾਬਲੇ ਤੋਂ ਬਾਅਦ ਕਾਰ ਖੋਹਣ ਵਾਲੇ ਬਦਮਾਸ਼ ਕਾਬੂ, ਇੱਕ ਜ਼ਖਮੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਹੈ ਕਿ ਇਨਾਂ ਸੇਵਾ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।ਜ਼ਿਲ੍ਹਾ ਮੈਨੇਜ਼ਰ ਸ਼੍ਰੀ ਰਾਜਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਬਠਿੰਡਾ ਸਮੇਤ ਮੌੜ, ਰਾਮਪੁਰਾ ਫੂਲ, ਤਲਵੰਡੀ ਸਾਬੋ, ਸੰਗਤ, ਗੋਨਿਆਣਾ, ਭਗਤਾ ਭਾਈਕਾ, ਬਾਲਿਆਂਵਾਲੀ, ਨਥਾਣਾ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਸੇਵਾ ਕੇਂਦਰ ਹਫ਼ਤੇ ਦੇ ਦਿਨ 7 ਦਿਨ ਅਤੇ ਹੋਰ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਸੇਵਾ ਕੇਂਦਰ ਹਫਤੇ ’ਚ 6 ਦਿਨ ਖੁੱਲ੍ਹੇ ਰਹਿੰਦੇ ਹਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਨਵ ਜਨਮੇ ਬੱਚਿਆਂ ਦੇ ਆਧਾਰ ਕਾਰਡ ਜ਼ਰੂਰ ਬਣਾਉਣ। ਉਨਾਂ ਇਹ ਵੀ ਕਿਹਾ ਕਿ ਸ਼ਹਿਰ ਵਾਸੀ ਆਪੋਂ-ਆਪਣਾ ਆਧਾਰ ਅਪਡੇਟ ਕਰਵਾਉਣਾ ਲਾਜ਼ਮੀ ਬਣਾਉਣ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...