ਕੇਂਦਰ ਅਤੇ ਕਿਸਾਨਾਂ ਨੇ ਰੱਖਿਆ ਆਪੋ-ਆਪਣਾ ਤਰਕ, ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ
Chandigarh News: ਐਮਐਸਪੀ ਸਹਿਤ ਹੋਰਨਾਂ ਕਿਸਾਨੀ ਮੰਗਾਂ ਨੂੰ ਲੈਕੇ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਸ਼ਨੀਵਾਰ ਨੂੰ ਕੇਂਦਰ ਅਤੇ ਕਿਸਾਨ ਆਗੂਆਂ ਵਿਚਕਾਰ 6ਵੇਂ ਗੇੜ੍ਹ ਦੀ ਹੋਈ ਗੱਲਬਾਤ ਕਰੀਬ ਦੋ ਘੰਟਿਆਂ ਦੀ ਚਰਚਾ ਤੋਂ ਬਾਅਦ ਸਮਾਪਤ ਹੋ ਗਈ। ਸੂਚਨਾ ਮੁਤਾਬਕ ਉਮੀਦ ਮੁਤਾਬਕ ਅੱਜ ਦੀ ਇਸ ਮੀਟਿੰਗ ਦਾ ਕੋਈ ਤੁਰੰਤ ਸਾਰਥਕ ਸਿੱਟਾ ਨਹੀਂ ਨਿਕਲਿਆ। ਹੁਣ ਕਿਸਾਨਾਂ ਵਿਚਕਾਰ ਅਗਲੀ ਮੀਟਿੰਗ 19 ਮਾਰਚ ਨੂੰ ਮੁੜ ਚੰਡੀਗੜ੍ਹ ਵਿਚ ਤੈਅ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਗਸੀਪਾ ਦਫ਼ਤਰ ’ਚ ਹੋਈ ਇਸ ਮੀਟਿੰਗ ਵਿਚ ਕੇਂਦਰ ਸਰਕਾਰ ਦੀ ਤਰਫ਼ੋਂ ਕੇਂਦਰੀ ਖੇਤੀਬਾੜੀ ਮੰਤਰੀ ਸਿਵਰਾਜ਼ ਚੌਹਾਨ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਮੰਤਰੀ ਪ੍ਰਲਾਦ ਜੋਸ਼ੀ ਤੋਂ ਇਲਾਵਾ ਪੰਜਾਬ ਸਰਕਾਰ ਨਾਲ ਸਬੰਧਤ ਤਿੰਨ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆ ਅਤੇ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਦੋਨਾਂ ਸਰਕਾਰਾਂ ਦੇ ੳੁੱਚ ਅਧਿਕਾਰੀ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ
ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸਿਵਰਾਜ਼ ਚੌਹਾਨ ਨੇ ਦਸਿਆ ਕਿ ਦੋਨਾਂ ਹੀ ਸੰਗਠਨਾਂ ਦੇ ਆਗੂਆਂ ਨਾਲ ਅੱਜ ਦੀ ਮੀਟਿੰਗ ਬਹੁਤ ਸਾਰਥਕ ਰਹੀ ਤੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ। ਹਾਲਾਂਕਿ ਕੇਂਦਰੀ ਮੰਤਰੀ ਇਹ ਕਹਿ ਕੇ ਚਲੇ ਗਏ ਤੇ ਇਸਤੋਂ ਬਾਅਦ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਦਾ ਵੇਰਵਾ ਦਿੰਦਿਆਂ ਦਸਿਆ ਕਿ ਮੀਟਿੰਗ ਵਿਚ ਐਮ.ਐਸ.ਪੀ ਨੂੰ ਲੈ ਕੇ ਪੂਰੇ ਵਿਸਥਾਰ ਨਾਲ ਚਰਚਾ ਹੋਈ। ਉਨ੍ਹਾਂ ਦਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਆਗੂਆਂ ਵੱਲੋਂ ਰੱਖੇ ਅੰਕੜੇ ਨੂੰ ਕੇਂਦਰ ਸਰਕਾਰ ਵਿਚਾਰ ਕਰੇਗੀ। ਵਿਤ ਮੰਤਰੀ ਨੇ ਦਸਿਆ ਕਿ ਮੀਟਿੰਗ ਵਿਚ ਜਿਆਦਾਤਰ ਚਰਚਾ ਐਮਐਸਪੀ ’ਤੇ ਹੋਈ ਹੈ। ਕਿਸਾਨ ਆਗੂਆਂ ਨੇ ਇਸ ਉਪਰ ਕਾਨੂੰਨੀ ਗਰੰਟੀ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਇਸਦੇ ਨਾਲ ਹੀ ਕੇਂਦਰੀ ਮੰਤਰੀ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਵੀ ਅਪੀਲ ਕੀਤੀ ਗਈ ਪ੍ਰੰਤੂ ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਮਸਲੇ ਦਾ ਹੱਲ ਹੌਣ ਤੱਕ ਉ ਆਪਣਾ ਸੰਘਰਸ਼ ਜਾਰੀ ਰੱਖਣਗੇ। ਮੀਟਿੰਗ ਵਿਚ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਹਿਤ ਜਸਵਿੰਦਰ ਸਿੰਘ ਲੋਗੋਵਾਲ, ਮਨਜੀਤ ਸਿੰਘ ਰਾਏ, ਬਲਵੰਤ ਸਿੰਘ ਬਹਿਰਾਮਕੇ, ਸੁਖਵਿੰਦਰ ਕੌਰ, ਦਿਲਬਾਗ ਸਿੰਘ ਗਿੱਲ, ਕਾਕਾ ਸਿੰਘ ਕੋਟੜਾ, ਸੁਖਜੀਤ ਸਿੰਘ, ਅਭਿਮੰਨਊ ਕੋਹਾੜ, ਪੀਆਰ ਪਾਂਡਿਆਨ, ਹਰਪਾਲ ਸਿੰਘ, ਉਕਾਰ ਸਿੰਘ ਭੰਗਾਲਾ, ਪਰਮਜੀਤ ਸਿੰਘ, ਮਲਕੀਤ ਸਿੰਘ, ਤੇਜ ਸਿੰਘ ਪੰਜਖੋਰਾ, ਜੰਗ ਸਿੰਘ ਭਟੇੜੀ, ਗੁਰਦਾਸ ਸਿੰਘ, ਸੰਦੀਪ ਸਿੰਘ, ਮਹਾਬੀਰ ਸਹਾਰਨ, ਗੁਰਿੰਦਰ ਸਿੰਘ ਭੰਗੂ, ਸੁਖਜਿੰਦਰ ਸਿੰਘ ਖੋਸਾ ਤੇ ਹਰਸੁÇਲੰਦਰ ਸਿੰਘ ਆਦਿ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਕੇਂਦਰ ਤੇ ਕਿਸਾਨ ਆਗੂਆਂ ਵਿਚਕਾਰ 6ਵੇਂ ਗੇੜ੍ਹ ਦੀ ਮੀਟਿੰਗ ਹੋਈ ਖ਼ਤਮ,ਦੇਖੋ ਕੀ ਨਿਕਲਿਆ ਨਤੀਜ਼ਾ"