Thursday, April 16, 2026
spot_img
spot_img

ਕੇਂਦਰ ਤੇ ਕਿਸਾਨ ਆਗੂਆਂ ਵਿਚਕਾਰ ਚੰਡੀਗੜ੍ਹ ’ਚ 6ਵੇਂ ਗੇੜ੍ਹ ਦੀ ਮੀਟਿੰਗ ਸ਼ੁਰੂ

Date:

spot_img

👉ਮੀਟੰਗ ਵਿਚ ਤਿੰਨ ਕੇਂਦਰੀ, ਤਿੰਨ ਪੰਜਾਬ ਸਰਕਾਰ ਅਤੇ ਦੋ ਦਰਜ਼ਨ ਦੇ ਕਰੀਬ ਕਿਸਾਨ ਆਗੂ ਹਨ ਮੌਜੂਦ
Chandigarh News: ਐਮਐਸਪੀ ਸਹਿਤ ਹੋਰਨਾਂ ਕਿਸਾਨੀ ਮੰਗਾਂ ਨੂੰ ਲੈਕੇ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਸ਼ਨੀਵਾਰ ਨੂੰ ਕੇਂਦਰ ਅਤੇ ਕਿਸਾਨ ਆਗੂਆਂ ਵਿਚਕਾਰ 6ਵੇਂ ਗੇੜ੍ਹ ਦੀ ਗੱਲਬਾਤ ਸ਼ੁਰੂ ਹੋ ਚੁੱਕੀ ਹੈ। ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਗਸੀਪਾ ਦਫ਼ਤਰ ’ਚ ਹੋ ਰਹੀ ਇਸ ਮੀਟਿੰਗ ਵਿਚ ਕੇਂਦਰ ਸਰਕਾਰ ਦੀ ਤਰਫ਼ੋਂ ਕੇਂਦਰੀ ਖੇਤੀਬਾੜੀ ਮੰਤਰੀ ਸਿਵਰਾਜ਼ ਚੌਹਾਨ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਮੰਤਰੀ ਪ੍ਰਲਾਦ ਜੋਸ਼ੀ ਤੋਂ ਇਲਾਵਾ ਪੰਜਾਬ ਸਰਕਾਰ ਨਾਲ ਸਬੰਧਤ ਤਿੰਨ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆ ਅਤੇ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਦੋਨਾਂ ਸਰਕਾਰਾਂ ਦੇ ੳੁੱਚ ਅਧਿਕਾਰੀ ਵੀ ਮੌਜੂਦ ਹਨ।

ਇਹ ਵੀ ਪੜ੍ਹੋ ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ 

ਦੂਜੇ ਪਾਸੇ ਕਿਸਾਨ ਆਗੂਆਂ ਵਿੱਚ ਪਿਛਲੇ 89 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਹਿਤ ਜਸਵਿੰਦਰ ਸਿੰਘ ਲੋਗੋਵਾਲ, ਮਨਜੀਤ ਸਿੰਘ ਰਾਏ, ਬਲਵੰਤ ਸਿੰਘ ਬਹਿਰਾਮਕੇ, ਸੁਖਵਿੰਦਰ ਕੌਰ, ਦਿਲਬਾਗ ਸਿੰਘ ਗਿੱਲ, ਕਾਕਾ ਸਿੰਘ ਕੋਟੜਾ, ਸੁਖਜੀਤ ਸਿੰਘ, ਅਭਿਮੰਨਊ ਕੋਹਾੜ, ਪੀਆਰ ਪਾਂਡਿਆਨ, ਹਰਪਾਲ ਸਿੰਘ, ਉਕਾਰ ਸਿੰਘ ਭੰਗਾਲਾ, ਪਰਮਜੀਤ ਸਿੰਘ, ਮਲਕੀਤ ਸਿੰਘ, ਤੇਜ ਸਿੰਘ ਪੰਜਖੋਰਾ, ਜੰਗ ਸਿੰਘ ਭਟੇੜੀ, ਗੁਰਦਾਸ ਸਿੰਘ, ਸੰਦੀਪ ਸਿੰਘ, ਮਹਾਬੀਰ ਸਹਾਰਨ, ਗੁਰਿੰਦਰ ਸਿੰਘ ਭੰਗੂ, ਸੁਖਜਿੰਦਰ ਸਿੰਘ ਖੋਸਾ ਤੇ ਹਰਸੁÇਲੰਦਰ ਸਿੰਘ ਆਦਿ ਮੌਜੂਦ ਹਨ। ਸੂਚਨਾ ਮੁਤਾਬਕ ਮੀਟਿੰਗ ਵਿਚ ਦੋਨਾਂ ਪੱਖਾਂ ਵੱਲੋਂ ਹੀ ਆਪੋ-ਆਪਣੇ ਹੱਕ ’ਚ ਤਰਕ ਰੱਖਣ ਲਈ ਕਾਫ਼ੀ ਤਿਆਰੀ ਕੀਤੀ ਗਈ ਹੈ। ਹਾਲਾਂਕਿ ਮੀਟਿੰਗ ਦੀ ਸਮਾਪਤੀ ਤੋਂ ਪਹਿਲਾਂ ਕੁੱਝ ਨਹੀਂ ਕਿਹਾ ਜਾ ਰਿਹਾ ਪ੍ਰੰਤੂ ਚਰਚਾ ਹੈ ਕਿ ਅੱਜ ਦੀ ਮੀਟਿੰਗ ਕਾਫ਼ੀ ਚੰਗੇ ਮਾਹੌਲ ਵਿਚ ਸ਼ੁਰੂ ਹੋਈ ਹੈ ਤੇ ਇਸ ਵਿਚ ਕੇਂਦਰ ਕਿਸਾਨਾਂ ਅੱਗੇ ਕੋਈ ਵੱਡੀ ਤਜ਼ਵੀਜ਼ ਰੱਖ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...