Friday, April 17, 2026
spot_img
spot_img

ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ

Date:

spot_img

👉ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
Tarn Taran News:ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਚੰਦ ਕਟਾਰੂਚੱਕ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ। ਇਸ ਮੌਕੇ ਮੁੱਖ ਪਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ. ਏ. ਐੱਸ. ਡੀ. ਆਈ. ਜੀ. ਰਾਜਪਾਲ ਸਿੰਘ ਸੰਧੂ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਦੀਪਕ ਪਾਰਿਕ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ  ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਸ. ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ। ਇਸ ਤੋਂ ਇਲਾਵਾ ਸਾਡੀ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ ।ਉਹਨਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡਾ, ਮੋਹਾਲੀ ਦਾ ਨਾਮ ਸ਼ਹੀਦ ਸ. ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਵੀ ਸਥਾਪਿਤ ਕੀਤਾ ਹੈ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਹੈ। ਛੇਤੀ ਹੀ ਸ਼ੁਰੂ ਹੋਣ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪੰਜਾਬ ਵਾਸੀ ਨੂੰ 10 ਲੱਖ ਰੁਪਏ ਦੀ ਬੀਮਾ ਸਹੂਲਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  ਵੱਡੀ ਖ਼ਬਰ; CM Bhagwant Mann ਵੱਲੋਂ ਨਸ਼ਾ ਫੜਣ ਵਾਲੇ ਪੁਲਿਸ ਕਰਮਚਾਰੀਆਂ ਲਈ ‘ਇਨਾਮ’ ਦਾ ਐਲਾਨ

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 881 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ `ਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਸ੍ਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਡੀ ਸਰਕਾਰ ਵੱਲੋਂ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ, ਜਿਸ ਤਹਿਤ ਤਕਰੀਬਨ 08 ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਸੇਵਨ ਤੋਂ ਬਚਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਰਾਜ ਵਿੱਚੋਂ 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ `ਤੇ ਤਿਆਰੀਆਂ ਜ਼ੋਰਾਂ ਨਾਲ ਜਾਰੀ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਹਸਪਤਾਲ ਵਿੱਚ 16 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਰੀਟੀਕਲ ਕੇਅਰ ਬਲਾਕ/ਟਰੌਮਾਂ ਸੈਂਟਰ ਇਸ ਸਾਲ ਦੇ ਅੰਤ ਵਿੱਚ ਆਮ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸਬ ਡਵੀਜ਼ਨ ਹਸਪਤਾਲ, ਪੱਟੀ ਵਿਖੇ 07 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦੀ ਇਮਾਰਤ ਲੱਗਭੱਗ ਮੁਕੰਮਲ ਹੈ ਅਤੇ 30 ਬੈੱਡਾਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਜਲਦੀ ਹੀ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ,ਆਰਥਿਕ,ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ

ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਂਟ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ।ਇਸ ਮੌਕੇ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖੇਮਕਰਨ ਵਿੱਚ, ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਪੁਰਖਿਆ ਦੇ ਪਿੰਡ ਨਾਰਲੀ ਵਿਖੇ ਨੇਚਰ ਪਾਰਕ ਬਣਾਉਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਡਾਇਰੈਕਟਰ ਪ੍ਰਬੰਧਕੀ ਪੀ. ਐੱਸ. ਪੀ. ਸੀ. ਐੱਲ, ਸ੍ਰੀ ਜਸਬੀਰ ਸਿੰਘ ਸੁਰਸਿੰਘ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਸ੍ਰੀ ਗੁਰਦੇਵ ਸਿੰਘ ਲਾਖਣਾ ਚੇਅਰਮੈਨ ਵੇਅਰ ਹਾਊਸ ਕਾਰਪੋਰੇਸ਼ਨ, ਸ੍ਰੀ ਗੁਰਦੇਵ ਸਿੰਘ ਸੰਧੂ ਵਾਈਸ ਚੇਅਰਮੈਨ ਜੰਗਲਾਤ ਵਿਭਾਗ, ਸ੍ਰੀ ਅੰਗਦਦੀਪ ਸਿੰਘ ਸੋਹਲ ਡਾਇਰੈਕਟਰ ਪੰਜਾਬ ਯੂਥ ਡਿਵੈੱਲਪਮੈਂਟ, ਸ੍ਰੀ ਰਜਿੰਦਰ ਸਿੰਘ ਉਸਮਾਂ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ, ਚੇਅਰਮੈਨ ਸ੍ਰੀ ਬਲਜੀਤ ਸਿੰਘ ਖਹਿਰਾ, ਚੇਅਰਮੈਨ ਹਰਜੀਤ ਸਿੰਘ ਸੰਧੂ ਅਤੇ ਰੁਪਿੰਦਰ ਕੌਰ ਸੰਧੂ ਵਾਈਸ ਚੇਅਰਮੈਨ ਨਗਰ ਸੁਧਾਰ ਟਰੱਸਟ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ ਤੇ ਮੋਹਤਬਰ ਵਿਅਕਤੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...