ਚੰਡੀਗੜ੍ਹ, 19 ਦਸੰਬਰ: ਪੰਜਾਬ ਵਿੱਚ ਸਾਲ 2015 ‘ਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀ ਘਟਨਾਵਾਂ ਦਾ ਮੁਲਜਮ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਹੁਣ ਸਰਕਾਰੀ ਗਵਾਹ ਬਣੇਗਾ। ਕਰੀਬ 10 ਮਹੀਨੇ ਪਹਿਲਾਂ ਗੁਰੂਗਰਾਮ ਤੋ ਗ੍ਰਿਫਤਾਰ ਕੀਤੇ ਪ੍ਰਦੀਪ ਕਲੇਰ ਨੇ ਇਸ ਮਾਮਲੇ ਵਿਚ ਡੇਰਾ ਮੁਖੀ ਰਾਮ ਰਹੀਮ ਤੇ ਉਸਦੀ ਮੂੰਹ ਬੋਲੀ ਧੀ ਹਨੀਪ੍ਰੀਤ ਉਪਰ ਇਹ ਬੇਅਦਬੀਆਂ ਕਰਵਾਉਣ ਦੀ ਸਾਜਸ਼ ਘੜਣ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ Kisan Andolan: ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਵਧੀ, ਹਾਲਚਾਲ ਪੁੱਛਣ ਵਾਲਿਆਂ ਦਾ ਲੱਗਿਆ ਰਿਹਾ ਤਾਂਤਾ
ਇਸਦੇ ਇਲਾਵਾ ਉਨ੍ਹਾਂ ਡੇਰਾ ਮੁਖੀ ਨੂੰ ਮੁਆਫ਼ੀਨਾਮਾ ਦਿਵਾਉਣ ਦੇ ਮਾਮਲੇ ਵਿਚ ਵੀ ਸੁਖਬੀਰ ਬਾਦਲ ਨੂੰ ਲੈ ਕੇ ਵੱਡੇ ਖ਼ੁਲਾਸੇ ਕੀਤੇ ਸਨ। ਵੀਰਵਾਰ ਨੂੰ ਬੇਅਦਬੀ ਮਾਮਲੇ ਦੀ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਖ਼ੁਦ ਅਦਾਲਤ ਨੂੰ ਮੁਲਜ਼ਮ ਪ੍ਰਦੀਪ ਕਲੇਰ ਨੂੰ ਸਰਕਾਰੀ ਗਵਾਹ ਬਣਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿਚ ਐਸਆਈਟੀ ਵਲੋਂ ਦਾਈਰ ਕੀਤੀ ਅਰਜ਼ੀ ਉਪਰ ਹੁਣ 9 ਜਨਵਰੀ ਨੂੰ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ ਵਿਦੇਸੋਂ ਪਰਤੇ ਨੌਜਵਾਨ ਦੀ ਘਰ ਪਹੁੰਚਣ ਤੋਂ ਪਹਿਲਾਂ ਹੀ ਸੜਕ ਹਾਦਸੇ ’ਚ ਹੋਈ ਮੌ+ਤ
ਅਦਾਲਤ ਵਿਚ ਸੁਣਵਾਈ ਦੌਰਾਨ ਮੁਲਜ਼ਮ ਪ੍ਰਦੀਪ ਕਲੇਰ ਵੀ ਮੌਜੂਦ ਸੀ। ਜਿਕਰਯੋਗ ਹੈ ਕਿ ਇਸ ਕੇਸ ਨੂੰ ਉਚ ਅਦਾਲਤ ਦੀਆਂ ਹਿਦਾਇਤਾਂ ’ਤੇ ਫ਼ਰੀਦਕੋਟ ਤੋਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਤਬਦੀਲ ਕਰ ਦਿੱਤਾ ਸੀ। ਇੱਥੇ ਦਸਣਾ ਬਣਦਾ ਹੈ ਕਿ ਸਾਲ 2015 ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਪ੍ਰਦੀਪ ਕਲੇਰ ਮੁਲਜਮ ਬਣਾਇਆ ਗਿਆ ਸੀ। ਉਸ ਨੂੰ ਅਦਾਲਤ ਨੇ 2020 ਵਿੱਚ ਭਗੌੜਾ ਕਰਾਰ ਦਿੱਤਾ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਘਟਨਾਵਾਂ ਦਾ ਮੁਲਜਮ ਹੁਣ ਬਣੇਗਾ ਸਰਕਾਰੀ ਗਵਾਹ"