ਰੋਡ ਸੇਫ਼ਟੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

0
35

ਬਠਿੰਡਾ, 8 ਜਨਵਰੀ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਵਧੀਆ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਕੇ ਰਿਪੋਰਟ ਜਲਦ ਪੇਸ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੂੰ ਵੀ ਰੋਡ ਸੇਫਟੀ ਦੀ ਮੀਟਿੰਗ ਦਾ ਹਿੱਸਾ ਬਣਾਇਆ ਜਾਵੇ। ਉਨ੍ਹਾਂ ਪੀਆਰਟੀਸੀ ਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਰੋਡ ਸੇਫ਼ਟੀ ਸਬੰਧੀ ਸਾਂਝੇ ਤੌਰ ਤੇ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ।

ਇਹ ਵੀ ਪੜ੍ਹੋ ਘੋਰ ਕਲਯੁਗੀ: ਜਮੀਨ ਦੇ ਲਾਲਚ ’ਚ ਸਕੇ ਭਰਾ ਨੇ ਹੀ ਕੀਤਾ ਸੀ ਭਰਾ ਤੇ ਭਰਜਾਈ ਦਾ ਕ+ਤਲ

ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲੀ ਵੈਨਾਂ ਦੇ ਡਰਾਈਵਰਾਂ/ਕੰਡਕਟਰਾਂ ਅਤੇ ਸਕੂਲੀ ਬੱਚਿਆ ਨੂੰ ਵੱਧ ਤੋਂ ਵੱਧ ਰੋਡ ਸੇਫ਼ਟੀ ਬਾਰੇ ਜਾਕਰੂਕ ਕੀਤਾ ਜਾਵੇ ਅਤੇ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਚਲਾਉਣ ਤੋਂ ਸਖਤੀ ਨਾਲ ਰੋਕਿਆ ਜਾਵੇ।ਮੀਟਿੰਗ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਲਾਈਟਾਂ, ਸੜਕਾਂ ਉਪਰ ਮਾਰਕਿੰਗ ਅਤੇ ਸਾਈਨ ਬੋਰਡ, ਮੈਨ ਚੌਕਾਂ ਵਿੱਚ ਸੀਸੀਟੀਵੀ ਕੈਮਰੇ ਲਗਾ ਕੇ ਉਨ੍ਹਾਂ ਨੂੰ ਚਾਲੂ ਹਾਲਤ ਵਿੱਚ ਰੱਖਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਪੱਠਿਆਂ ਵਾਲੀਆਂ ਟਾਲਾਂ ਨੂੰ ਸਾਈਡ ਤੇ ਕਰਵਾਇਆ ਜਾਵੇ ਤਾਂ ਜੋ ਅਵਾਰਾ ਪਸ਼ੂਆਂ ਨਾਲ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਮੌੜ ਸੁਖਰਾਜ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here