👉ਮੇਲਾ ਮਾਘੀ ਦੇ ਅਗੇਤੇ ਪ੍ਰਬੰਧਾ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਹਨ ਢੁਕਵੇਂ ਪ੍ਰਬੰਧ
ਸ੍ਰੀ ਮੁਕਤਸਰ ਸਾਹਿਬ, 2 ਜਨਵਰੀ: ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਦੇ ਮੱਦੇ ਨਜ਼ਰ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਵਲੋਂ ਸ਼ਹਿਰ ਵਿੱਚ ਚਲਾਇਆ ਜਾ ਰਿਹਾ ਸਫਾਈ ਅਭਿਆਨ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਨੂੰ ਸਾਫ ਰੱਖਿਆ ਜਾਵੇਗਾ ਅਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਜਲਦ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਘੀ ਮੇਲੇ ਤੇ ਅਗੇਤਰੇ ਪੁਖਤਾ ਪ੍ਰਬੰਧ ਕੀਤੇ ਜਾ ਰਿਹਾ ਹਨ ਤਾਂ ਜੋ ਬਾਹਰ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਮੇਲੇ ਦੌਰਾਨ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਹ ਵੀ ਪੜ੍ਹੋ 10000 ਰੁਪਏ ਰਿਸ਼ਵਤ ਲੈਂਦਾ ‘ਪਾਵਰਕਾਮ’ ਦਾ ਲਾਈਨਮੈਂਨ ਵਿਜੀਲੈਂਸ ਵੱਲੋਂ ਕਾਬੂ
ਉਹਨਾਂ ਦੱਸਿਆ ਕਿ ਮੇਲੇ ਦੌਰਾਨ ਸੰਗਤਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਆਰ.ਓ. ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਹਨਾਂ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਫਾਈ ਅਭਿਆਨ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਉਹਨਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਘਰਾਂ ਦੇ ਕੂੜੇ ਨੂੰ ਗਲੀਆਂ ਅਤੇ ਸੜਕਾਂ ਤੇ ਨਜਾਇਜ ਨਾ ਸੁੱਟਿਆ ਜਾਵੇ।ਉਹਨਾਂ ਸੀਵਰੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸੀਵਰੇਜ ਸਮੱਸਿਆ ਦੇ ਹੱਲ ਲਈ ਬਦਲਵੇਂ ਪ੍ਰਬੰਧ ਕੀਤੇ ਜਾਣ ਅਤੇ ਸੀਵਰੇਜ ਦੇ ਮੈਨ ਹੋਲਾਂ ਦੀ ਸਫਾਈ ਕੀਤੀ ਜਾਵੇ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਸੀਵਰੇਜ ਦੇ ਗੰਦੇ ਪਾਣੀ ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ।
ਇਹ ਵੀ ਪੜ੍ਹੋ ਬਠਿੰਡਾ ’ਚ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਕੇ ਵਿਜੀਲੈਂਸ ਨੂੰ ਦੇਖ ਫ਼ਿਲਮੀ ਸਟਾਈਲ ’ਚ ਭੱਜਿਆ ‘ਹੌਲਦਾਰ’
ਇਸ ਮੌਕੇ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ ਅਤੇ ਸ੍ਰੀ ਰਜਨੀਸ਼ ਕੁਮਾਰ ਗਿਰਧਰ ਕਾਰਜ ਸਾਧਕ ਅਫਸਰ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ ਵੱਖਰਾ ਰੱਖਿਆ ਜਾਵੇ ਤਾਂ ਜੋ ਨਗਰ ਕੌਸਲ ਦੇ ਕਰਮਚਾਰੀਆਂ ਨੂੰ ਕੂੜੇ ਦਾ ਨਿਪਟਾਰਾ ਕਰਨ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।ਗਠਿਤ ਟੀਮ ਨੇ ਸ਼ਹਿਰ ਦੀਆਂ ਅੰਦਰੂਨੀ ਸੜਕਾਂ, ਬਠਿੰਡਾ-ਕੋਟਕਪੂਰਾ ਬਾਈਪਾਸ,ਜਲਾਲਾਬਾਦ ਰੋਡ ਅਤੇ ਓਵਰ ਬ੍ਰਿਜ ਤੇ ਚੱਲ ਰਿਹਾ ਸਫਾਈ ਅਭਿਆਨ ਦਾ ਵੀ ਜਾਇਜਾ ਲਿਆ ਅਤੇ ਨਗਰ ਕੌਸਲ ਦੇ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK