ਖੇਤੀਬਾੜੀ ਵਿਭਾਗ ਵੱਲੋਂ ਪਿੰਡ ਨਰੂਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

Date:

spot_img

ਬਠਿੰਡਾ, 10 ਸਤੰਬਰ:ਮੁੱਖ ਖੇਤੀਬਾੜੀ ਅਫ਼ਸਰ ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਦੀ ਰਹਿਨੁਮਾਈ ਹੇਠ ਪਿੰਡ ਨਰੂਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਕੈਂਪ ਦੀ ਸ਼ੁਰੂਆਤ ਵਿੱਚ ਮੈਡਮ ਅਮਨਵੀਰ ਕੌਰ ਖੇਤੀਬਾੜੀ ਉਪ ਨਿਰੀਖਕ ਨੇ ਆਏ ਹੋਏ ਕਿਸਾਨਾਂ ਦਾ ਸੁਆਗਤ ਕੀਤਾ ਅਤੇ ਇਸ ਉਪਰੰਤ ਉਨ੍ਹਾਂ ਪੀ ਐਮ ਕਿਸਾਨ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੀ ਕਿਸ਼ਤ ਈ ਕੇ ਵਾਈ ਸੀ ਨਾ ਹੋਣ ਕਰਕੇ ਰੁਕੀ ਹੋਈ ਹੈ ਤਾਂ ਉਹ ਕਿਸਾਨ ਖੁਦ ਪੀ ਐਮ ਕਿਸਾਨ ਐਪ, ਸੀ ਐਸ ਸੀ ਸੈਂਟਰ ਜਾ ਖੇਤੀਬਾੜੀ ਵਿਭਾਗ ਤੋਂ ਕਰਵਾ ਸਕਦਾ ਹੈ।

ਡੇਰਾ ਸਿਰਸਾ ਦੇ ਮੁਖੀ ਦੀਆਂ ਮੁੜ ਵਧੀਆਂ ਮੁਸਕਿਲਾਂ, ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ

ਇਸ ਉਪਰੰਤ ਡਾ ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਬਠਿੰਡਾ ਨੇ ਝੋਨੇ ਦੀ ਫ਼ਸਲ ਵਿੱਚ ਕੀੜੇ ਮਕੌੜੇ ਅਤੇ ਬਿਮਾਰੀਆਂ ਸਬੰਧੀ ਵਿਸਥਾਰ ਵਿਚ ਦਸਦੇ ਹੋਏ ਕਿਹਾ ਕਿ ਕਿਸਾਨ ਭਰਾ ਕਿਸੇ ਵੀ ਕੀੜੇ ਦੀ ਰੋਕਥਾਮ ਲਈ ਸਪਰੇਅ ਪੀ ਏ ਯੂ ਦੀਆਂ ਸਿਫਾਰਸ਼ਾਂ ਅਨੁਸਾਰ ਆਰਥਿਕ ਕੰਗਾਰ ਤੇ ਹੀ ਕਰਨ, ਤਾ ਜੋ ਬੇਲੋੜੇ ਖਰਚੇ ਤੋਂ ਬਚਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਕਿਸਾਨ ਭਰਾਵਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ ਆਦਿ ਦੀ ਵਰਤੋਂ ਕਰਨ ਬਾਰੇ ਵੀ ਜਾਣਕਾਰੀ ਦਿੱਤੀ।ਇਸ ਮੌਕੇ ਸੰਦੀਪ ਸਿੰਘ ਸੈਕਟਰੀ ਕੋ‌ ਅਪਰੇਟਿਵ, ਸੁਰਿੰਦਰ ਸਿੰਘ ਬੇਲਦਾਰ ਅਤੇ ਪਿੰਡ ਨਰੂਆਣਾ ਦੇ ਕਿਸਾਨ ਮੌਜੂਦ ਸਨ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...