Saturday, April 25, 2026
spot_img
spot_img

ਅਕਾਲੀ ਦਲ ਵੱਲੋਂ ਵੀ ਬਾਗੀ ਧੜੇ ਦੇ ਬਰਾਬਰ ਮੀਟਿੰਗਾਂ, ਦਫ਼ਤਰ ਵਿਚ ਕੋਈ ਥਾਂ ਦੇਣ ਤੋਂ ਕੀਤਾ ਇੰਨਕਾਰ

Date:

spot_img

ਚੰਡੀਗੜ੍ਹ, 15 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਹੜੇ ਆਗੂਆਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤੇ ਹਨ, ਉਹਨਾਂ ਲਈ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਵਰਕਰ ਅਜਿਹੇ ਤੱਤਾਂ ਨੂੰ ਬਰਦਾਸ਼ਤ ਨਹੀਂ ਕਰਨਗੇ।ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਪਾਰਟੀ ਮੁੱਖ ਦਫਤਰ ਵਿਚ ਲੜੀਵਾਰ ਮੀਟਿੰਗਾਂ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਪ੍ਰਗਟਾਵਾ ਕੀਤਾ।ਡਾ. ਦਲਜੀਤ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦਾ ਮੁੱਖ ਦਫਤਰ ਹਰੇਕ ਵਾਸਤੇ ਹੈ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਇਸਤਰੀ ਅਕਾਲੀ ਦਲ, ਐਸ ਸੀ ਵਿੰਗ, ਓ ਬੀ ਸੀ ਵਿੰਗ ਤੇ ਯੂਥ ਅਕਾਲੀ ਦਲ ਸਮੇਤ ਵੱਖ-ਵੱਖ ਵਿੰਗਾਂ ਨਾਲ ਮੀਟਿੰਗਾਂ ਕੀਤੀਆਂ ਤੇ ਹਾਲ ਹੀ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਮੀਟਿੰਗ ਕੀਤੀ।

ਬਾਗੀ ਅਕਾਲੀ ਧੜੇ ਦੀ ਹੋਈ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਕੀਤੀ ਸ਼ੁਰੂਆਤ

ਉਹਨਾਂ ਕਿਹਾ ਕਿ ਜਿਹੜੇ ਆਗੂ ਆਪਣੇ ਆਪ ਨੂੰ ਅਕਾਲੀ ਦਲ ਦੇ ਬਾਗੂ ਕਹਾਉਂਦੇ ਹਨ, ਉਹਨਾਂ ਨੇ ਇਹਨਾਂ ਮੀਟਿੰਗਾਂ ਵਿਚ ਭਾਗ ਨਹੀਂ ਲਿਆ ਹਾਲਾਂਕਿ ਸਾਰਿਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਹੁਣ ਇਹਨਾਂ ਆਗੂਆਂ ਨੇ ਆਪਣੀ ਪਾਰਟੀ ਖਿਲਾਫ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤੇ ਦਾਅਵੇ ਕਰ ਰਹੇ ਹਨ ਕਿ ਉਹਨਾਂ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗਾਂ ਕੀਤੀਆਂ ਹਨ। ਉਹਨਾਂ ਕਿਹਾਕਿ ਅਜਿਹੇ ਆਗੂਆਂ ਲਈ ਪਾਰਟੀ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ।ਅਕਾਲੀ ਆਗੂ ਨੇ ਸਪਸ਼ਟ ਕੀਤਾ ਕਿ ਪਾਰਟੀ ਦਾ ਇਕ ਸੰਵਿਧਾਨ ਹੈ ਅਤੇ ਚੁਣੇ ਹੋਏ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ। ਉਹਨਾਂ ਕਿਹਾ ਕਿ ਪ੍ਰਧਾਨ ਦੀ ਚੋਣ ਨਿਯਮਾਂ ਮੁਤਾਬਕ ਲੋਕਤੰਤਰੀ ਪ੍ਰਕਿਰਿਆ ਅਨੁਸਾਰ ਹੁੰਦੀ ਹੈ। ਉਹਨਾਂ ਕਿਹਾ ਕਿ ਪਾਰਟੀ ਦਫਤਰ ਵੀ ਪ੍ਰਧਾਨ ਵੱਲੋਂ ਦਿੱਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਚਲਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਤੁਸੀਂ ਪ੍ਰਧਾਨ ਦੀ ਲੀਡਰਸ਼ਿਪ ਨੂੰ ਚੁਣੌਤੀ ਦੇ ਕੇ ਪਾਰਟੀ ਦਫਤਰ ਵਿਚ ਮੀਟਿੰਗਾਂ ਨਹੀਂ ਕਰ ਸਕਦੇ।

ਸ਼੍ਰੋਮਣੀ ਅਕਾਲੀ ਦਲ ’ਚ ‘ਦਬਦਬੇ’ ਦੀ ਲੜਾਈ ਹੁਣ ਸੜਕਾਂ ‘ਤੇ ਪੁੱਜੀ, ਦਫ਼ਤਰ ’ਤੇ ਕਬਜ਼ੇ ਨੂੰ ਲੈ ਕੇ ਪੁਲਿਸ ਦਾ ਪਹਿਰਾ

ਅੱਜ ਹੋਈਆਂ ਮੀਟਿੰਗਾਂ ਦੇ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਸ ਮੀਟਿੰਗ ਦਾ ਮਕਸਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਵੋਟਰਾਂ ਦੀਆਂ ਵੋਟਾਂ ਬਣਵਾਉਣ ਵਾਸਤੇ ਲੀਡਰਸ਼ਿਪ ਨੂੰ ਸਰਗਰਮ ਕਰਨਾ ਸੀ। ਉਹਨਾਂ ਕਿਹਾ ਕਿ ਪਾਰਟੀ ਆਗੂਆਂ ਨੇ ਇਸ ਸਬੰਧੀ ਸੁਝਾਅ ਦਿੱਤੇ ਹਨ ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਂਦੇ ਦਿਨਾਂ ਵਿਚ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਆਉਂਦੀਆਂ ਚਾਰ ਜ਼ਿਮਨੀ ਚੋਣਾਂ ਵਾਸਤੇ ਪਾਰਟੀ ਦੇ ਆਗੂਆਂ ਦੀਆਂ ਡਿਊਟੀਆਂ ਲਗਾਉਣ ਵਾਸਤੇ ਵੀ ਮੀਟਿੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤੇ ਯੂਥ ਅਕਾਲੀ ਦਲ ਦੀ ਮੀਟਿੰਗ ਵੱਖਰੇ ਤੌਰ ’ਤੇ ਹੋਈ ਹੈ।

ਭਾਈ ਅੰਮ੍ਰਿਤਪਾਲ ਸਿੰਘ ਸੰਸਦ ਦੇ ਮਾਨਸੂਨ ਸ਼ੈਸਨ ਵਿਚ ਹੋਣਗੇ ਸ਼ਾਮਲ!

ਅੱਜ ਦੀਆਂ ਦੀ ਮੀਟਿੰਗਾਂ ਵਿਚ ਜਿਹਨਾਂ ਨੇ ਸ਼ਮੂਲੀਅਤ ਕੀਤੀ ਉਹਨਾਂ ਵਿਚ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਸਰਬਜੀਤ ਸਿੰਘ ਝਿੰਜਰ, ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਦੇਵ ਸਿੰਘ ਮਾਨ, ਗੁਰਚਰਨ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਗਦੀਪ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਕਰਨੈਲ ਸਿੰਘ ਪੀਰਮੁਹੰਮਦ, ਨਛੱਤਰ ਸਿੰਘ ਗਿੱਲ, ਯਾਦਵਿੰਦਰ ਸਿੰਘ ਯਾਦੂ, ਅਰਸ਼ਦੀਪ ਸਿੰਘ ਕਲੇਰ, ਰਣਬੀਰ ਸਿੰਘ ਢਿੱਲੋਂ, ਸੁਖਦੀਪ ਸਿੰਘ ਸੁਕਰ, ਗੁਰਬਖਸ਼ ਸਿੰਘ ਖਾਲਸਾ,

ਕੋਰਟ ਦੇ ਪਿਆਦੇ ਤੋਂ ਸਿਕਾਇਤ ਵਾਪਸ ਲੈਣ ਬਦਲੇ ਡੇਢ ਲੱਖ ਲੈਂਦਾ ਪ੍ਰਾਈਵੇਟ ਟਾਈਪਿਸਟ ਵਿਜੀਲੈਂਸ ਨੇ ਦਬੋਚਿਆ

ਸ਼ਰਨਜੀਤ ਸਿੰਘ ਰਜਵਾੜਾ, ਮਨਮੋਹਨ ਸਿੰਘ ਮੁਕਾਰੋਂਪੁਰ, ਭੁਪਿੰਦਰ ਸਿੰਘ ਭਿੰਦਾ, ਹੇਮੰਤ ਕੁਮਾਰ ਹੌਬੀ ਰਾਹੋਂ, ਮਨਜਿੰਦਰ ਸਿੰਘ ਬਿੱਟੂ, ਗੁਰਇਕਬਾਲ ਸਿੰਘ ਮਾਹਲ, ਅਵਤਾਰ ਸਿੰਘ ਰਈਆ, ਜਗਸੀਰ ਸਿੰਘ ਬੱਬੂ ਜੈਮਲਵਾਲਾ, ਜਸਮੇਲ ਸਿੰਘ ਬੋਂਦਲੀ, ਮਨਜੀਤ ਸਿੰਘ ਮਦਨੀਪੁਰ, ਪਰਵਿੰਦਰ ਸਿੰਘ ਸੋਹਾਣਾ, ਵਿਨਰਜੀਤ ਸਿੰਘ ਗੋਲਡੀ, ਹਰਬਿੰਦਰ ਸਿੰਘ ਹੈਰੀ ਸੰਧੂ, ਪਰਮਜੀਤ ਸਿੰਘ ਢਿੱਲੋਂ, ਤੇਜਿੰਦਰ ਸਿੰਘ ਨਿੱਝਰ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਗੁਰਪ੍ਰੀਤ ਸਿੰਘ ਲਾਪਰਾਂ, ਰਾਜਿੰਦਰ ਸਿੰਘ ਜੀਤ, ਪਰਮਜੀਤ ਸਿੰਘ ਮੱਕੜ, ਹਰਜਤਿੰਦਰ ਸਿੰਘ ਬਾਜਵਾ, ਹਰਮਿੰਦਰ ਸਿੰਘ ਜਰਗ, ਭੁਪਿੰਦਰ ਜਾਡਲਾ, ਜਥੇਦਾਰ ਤਾਰਾ ਸਿੰਘ ਸ਼ੇਖੂਪੁਰ, ਸੁਖਵਿੰਦਰ ਸਿੰਘ ਚਿੰਦੀ ਜਸਬੀਰ ਸਿੰਘ ਜੱਸਾ ਅਤੇ ਤਰਨਬੀਰ ਸਿੰਘ ਟਿੰਮੀ ਪੂਨੀਆ ਨੇ ਸ਼ਮੂਲੀਅਤ ਕੀਤੀ।

 

Share post:

spot_img
spot_img

Popular

More like this
Related

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕੀਤੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਸਮੀਖਿਆ

👉ਪ੍ਰੀਖਿਆ ਸ਼ਾਂਤੀਪੂਰਣ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣ ਯਕੀਨੀ...