Thursday, April 16, 2026
spot_img
spot_img

ਅਕਾਲੀ ਦਲ ਨੇ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀਆਂ ਦੀ ਪੜਤਾਲ ਦੀ ਵੀਡੀਓਗ੍ਰਾਫੀ ਮੰਗੀ

Date:

spot_img

ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤਾਂ ਦੇਵੇ ਕਿ ਚੁੱਲ੍ਹਾ ਟੈਕਸ ਤੇ ਹੋਰ ਬਕਾਏ ਉਹ ਆਪਣੇ ਦਫਤਰਾਂ ਵਿਚ ਹੀ ਜਮ੍ਹਾਂ ਕਰਵਾਉਣ
ਚੰਡੀਗੜ੍ਹ, 3 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵੇਲੇ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੀ ਖਜੱਲ ਖੁਆਰੀ ਰੋਕੀ ਜਾਵੇ ਅਤੇ ਪਾਰਟੀ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦੇਵੇ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਜੇਕਰ ਚੁੱਲ੍ਹਾ ਟੈਕਸ ਜਾਂ ਕੋਈ ਹੋਰ ਬਕਾਇਆ ਹੈ ਤਾਂ ਉਹ ਆਪਣੇ ਦਫਤਰਾਂ ਵਿਚ ਹੀਇਹ ਜਮ੍ਹਾਂ ਕਰਵਾਉਣ।ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੁ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਾਲੇ ਵਫਦ ਵੱਲੋਂ ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਵੇਲੇ ਕੀਤਾ ਗਿਆ। ਵਫਦ ਵਿਚ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਸ਼ਾਮਲ ਸਨ।ਕਮਿਸ਼ਨਰ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਭਾਗਾਂ ਤੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਹਨਾਂ ਵਿਚ ਕਿਹਾ ਗਿਆ ਕਿ

ਲਖੀਮਪੁਰ ਖ਼ੀਰੀ ਕਾਂਡ ਦੇ ਸਾਥੀਆਂ ਦਾ ਟੀਚਰਜ਼ ਹੋਮ ’ਚ ਮਨਾਇਆ ਸ਼ਹੀਦੀ ਦਿਹਾੜਾ

ਬੀ ਡੀ ਪੀ ਓ ਸਮੇਤ ਚੋਣ ਅਫਸਰ ਆਪੋ ਆਪਣੇ ਦਫਤਰਾਂ ਵਿਚ ਬੈਠਣ ਦੀ ਥਾਂ ਸੱਤਾਧਾਰੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਤੇ ਹੋਰ ਅਹੁਦੇਦਾਰਾਂ ਦੇ ਦਫਤਰਾਂ ਤੇ ਘਰਾਂ ਵਿਚ ਬੈਠੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਇਹਨਾਂ ਅਫਸਰਾਂ ਦੀ ਦੁਰਵਰਤੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਐਨ ਓ ਸੀ ਤੇ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਦੇਣ ਤੋਂ ਇਨਕਾਰ ਕਰਨ ਵਾਸਤੇ ਕਰ ਰਹੇ ਹਨ।ਡਾ. ਚੀਮਾ ਨੇ ਕਿਹਾ ਕਿ ਮਜੀਠਾ ਹਲਕੇ ਵਿਚ ਆਈ ਏ ਐਸ ਅਫਸਰ ਸੋਨਮ ਨੂੰ ਐਸ ਡੀ ਐਮ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਤੇ ਚਾਰਜ ਇਕ ਜੂਨੀਅਰ ਅਫਸਰ ਅਮਨਪ੍ਰੀਤ ਸਿੰਘ ਨੂੰ ਦੇ ਦਿੱਤਾ ਗਿਆ ਜੋ ਆਪ ਆਗੂਆਂ ਤੋਂ ਹਦਾਇਤਾਂ ਲੈ ਰਹੇ ਹਨ। ਉਹਨਾਂ ਕਿਹਾ ਕਿ ਧਰਮਕੋਟ ਦੇ ਕੋਟ ਈਸੇ ਖਾਂ ਵਿਚ ਵਿਧਾਇਕ ਦਵਿੰਦਰਜੀਤ ਸਿੰਘ ਢੋਸ ਨੇ ਪੁਲਿਸ ਅਧਿਕਾਰੀਆਂ ’ਤੇ ਦਬਾਅ ਬਣਾਇਆ ਕਿ ਵਿਰੋਧੀ ਧਿਰ ਦੇ ਸਾਰੇ ਉਮੀਦਵਾਰਾਂ ਨੂੰ ਬੀ ਡੀ ਪੀ ਓ ਦਫਤਰ ਵਿਚੋਂ ਬਾਹਰ ਕੱਢ ਦਿੱਤਾ ਜਾਵੇ।ਵਫਦ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੰਤਿਮ ਦਿਨ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਵਿਚ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਵਿਰੋਧੀ ਧਿਰ ਦੇ ਉਮੀਦਵਾਰ ਖੱਜਲ ਖੁਆਰ ਨਾ ਹੋ ਸਕਣ।

ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

ਵਫਦ ਨੇ ਇਹ ਵੀ ਅਪੀਲ ਕੀਤੀ ਕਿ ਹਰ ਜ਼ਿਲ੍ਹੇ ਵਿਚ ਅਤੇ ਸੂਬਾ ਪੱਧਰ ’ਤੇ ਸਪੈਸ਼ਲ ਕੰਟਰੋਲ ਰੂਮ ਬਣਾਏ ਜਾਣ ਅਤੇ ਜਿਥੇ ਕਿਤੇ ਵੀ ਕੋਈ ਵਿਵਾਦ ਦੀ ਖਬਰ ਆਵੇ, ਉਥੇ ਤੁਰੰਤ ਜ਼ਿਲ੍ਹਾ ਅਧਿਕਾਰੀ ਭੇਜੇ ਜਾਣ।ਡਾ. ਚੀਮਾ ਨੇ ਹੋਰ ਦੱਸਿਆ ਕਿ ਵਫਦ ਨੇ ਇਹ ਵੀ ਅਪੀਲ ਕੀਤੀ ਹੈ ਕਿ 5 ਅਕਤੂਬਰ ਨੂੰ ਦਸਤਾਵੇਜ਼ਾਂ ਦੀ ਪੜਤਾਲ ਵੇਲੇ ਵੀ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਜੇਕਰ ਰਿਟਰਨਿੰਗ ਅਫਸਰ ਕੋਈ ਨਾਮਜ਼ਦਗੀ ਪੱਤਰ ਰੱਦ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਪਹਿਲਾਂ ਚੋਣ ਕਮਿਸ਼ਨ ਤੋਂ ਅਗਾਊਂ ਆਗਿਆ ਲਈ ਜਾਵੇ।ਉਹਨਾਂ ਇਹ ਵੀ ਦੱਸਿਆ ਕਿ ਵਫਦ ਨੇ ਕਮਿਸ਼ਨ ਨੂੰ ਦੱਸਿਆ ਹੈ ਕਿ ਉਹਨਾਂ ਨੇ ਤਾਂ ਚੰਗੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਪਰ ਜ਼ਮੀਨੀ ਪੱਧਰ ’ਤੇ ਇਹ ਲਾਗੂ ਨਹੀਂ ਹੋਈਆਂ।ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਵਿੱਤ ਮੰਤਰੀ ਹਰਪਾਲ ਚੀਮਾ ਜੋ ਸਰਕਾਰ ਦਾ ਹਿੱਸਾ ਹਨ, ਉਹਨਾਂ ਨੂੰ ਵੀ ਭਰੋਸਾ ਨਹੀਂ ਹੈ ਕਿ ਚੋਣਾਂ ਆਜ਼ਾਦ ਤੇ ਨਿਰਪੱਖ ਹੋਣਗੀਆਂ।

ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਰੇਲਾਂ ਦਾ ਚੱਕਾ ਜਾਮ

ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਪ੍ਰਤੀ ਨਜ਼ਰੀਆ ਬਦਲਣ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਸੁਝਾਅ ਦੇਣ ਬਾਰੇ ਸਵਾਲ ਦੇ ਜਵਾਬ ਵਿਚ ਅਕਾਲੀ ਆਗੂ ਨੇ ਕਿਹਾ ਕਿ ਉਹ ਇਸ ’ਤੇ ਕੁਝ ਨਹੀਂ ਆਖ ਸਕਦੇ ਕਿਉਂਕਿ ਇਸ ਬਾਰੇ ਖਬਰ ਵਿਚ ਸਿਰਫ ਸੂਤਰਾਂ ਦਾ ਹਵਾਲਾ ਦਿੱਤਾ ਗਿਆ ਹੈ ਪਰ ਜੇਕਰ ਸ੍ਰੀ ਜਾਖੜ ਨੇ ਅਜਿਹਾ ਸੁਝਾਅ ਦਿੱਤਾ ਹੈ ਤਾਂ ਚੰਗੀ ਗੱਲ ਹੈ।ਐਮ ਪੀ ਕੰਗਣਾ ਰਣੌਤ ਵੱਲੋਂ ਫਿਰ ਤੋਂ ਕੀਤੀ ਕੁੜਤਣ ਵਾਲੀ ਬਿਆਨ ਬਾਰੇ ਸਵਾਲ ਦੇ ਜਵਾਬ ਵਿਚ ਉਹਨਾਂ ਨੇ ਭਾਜਪਾ ਹਾਈ ਕਮਾਂਡ ਨੂੰ ਸਵਾਲ ਕੀਤੀ ਕਿ ਉਹ ਕੰਗਣਾ ਰਣੌਤ ਦੇ ਖਿਲਾਫ ਕਾਰਵਾਈ ਕਰਨ ਵਿਚ ਇੰਨੀ ਬੇਵੱਸ ਕਿਉਂ ਹੈ ਜਦੋਂ ਕਿ ਉਹ ਆਪਣੇ ਆਪ ਨੂੰ ਸਭ ਤੋਂ ਅਨੁਸ਼ਾਸਤ ਪਾਰਟੀ ਕਹਾਉਂਦੀ ਹੈ। ਉਹਨਾਂ ਕਿਹਾ ਕਿ ਪਾਰਟੀ ਦੀ ਸਹਿਮਤੀ ਤੋਂ ਬਗੈਰ ਕੋਈ ਵੀ ਐਮ ਪੀ ਅਜਿਹੇ ਬਿਆਨ ਨਹੀਂ ਦੇ ਸਕਦਾ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...