ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ:ਨਾਇਬ ਸਿੰਘ ਸੈਣੀ

0
57

👉ਮੁੱਖ ਮੰਤਰੀ ਨੇ ਨਾਡਾ ਸਾਹਿਬ ਗੁਰੂਦੁਆਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਪ੍ਰਕਾਸ਼ ਉਤਸਵ ‘ਤੇ ਪਹੁੰਚ ਕੇ ਕੀਤੇ ਸ਼ਰਧਾਸੁਮਨ ਅਰਪਿਤ
ਚੰਡੀਗੜ੍ਹ, 6 ਜਨਵਰੀ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਲੱਖ-ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਮਾਣ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ ਸੀ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਨਾਡਾ ਸਾਹਿਬ ਗੁਰੂਦੁਆਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਪ੍ਰਕਾਸ਼ ਉਤਸਵ ‘ਤੇ ਪਹੁੰਚ ਕੇ ਸ਼ਰਧਾਸੁਮਨ ਅਰਪਿਤ ਕਰ ਰਹੇ ਸਨ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ‘ਤੇ ਸੀਸ ਨਿਵਾਇਆ ਅਤੇ ਅਖੰਡ ਪਾਠ ਵਿਚ ਵੀ ਸ਼ਾਮਿਲ ਹੋਏ। ਇਸ ਦੇ ਬਾਅਦ ਉਨ੍ਹਾਂ ਨੇ ਨਿਸ਼ਾਨ ਸਾਹਿਬ ‘ਤੇ ਵੀ ਮੱਥਾ ਟੇਕਿਆ ਅਤੇ ਸੂਬੇ ਦੇ ਨਾਗਰਿਕਾਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਨਾਂ ਕਰਨ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਤਾਈ ਨਰਾਜ਼ਗੀ

ਪੱਤਰਕਾਰਾਂ ਵੱਲੋਂ ਪੁੱਛੇ ਗਏ ਸੁਆਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਨੀਂਹ ਰੱਖੀ ਅਤੇ ਸਮਾਜ ਤੇ ਰਾਸ਼ਟਰ ਲਈ ਆਪਣਾ ਪਰਿਵਾਰ ਵਾਰਿਆ ਸੀ। ਉਨ੍ਹਾਂ ਨੇ ਕਿਹਾ ਕਿ ਜਨਤਾ ਨੇ ਸੂਬੇ ਤੇ ਕੇਂਦਰ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਈ ਹੈ। ਇਸ ਵਾਰ ਵੀ ਤੇਜ ਗਤੀ ਨਾਲ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਾਰੇ ਡਿਪਟੀ ਕਮਿਸ਼ਨਰ ਤੇ ਪੁਲਿਸ ਸੁਪਰਡੈਂਟ ਹਰ ਮਹੀਨੇ ਪਿੰਡ ਵਿਚ ਜਾ ਕੇ ਲੋਕਾਂ ਦੀ ਸਮਸਿਆਵਾਂ ਸੁਨਣਗੇ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਯਕੀਨੀ ਕਰਣਗੇ। ਲੋਹਾਰੂ ਮਾਮਲੇ ‘ਤੇ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੀਬੀਆਈ ਜਾਂਚ ਕਰਵਾਉਣ ਤੋਂ ਪਹਿਲਾਂ ਹਰਿਆਣਾ ਦੀ ਏਜੰਸੀਆਂ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਸੂਬੇ ਦਾ ਨਾਗਰਿਕ ਬਿਨ੍ਹਾ ਭੈਅ ਦੇ ਸੁਖਮਈ ਜੀਵਨ ਬਤੀਤ ਕਰੇ, ਇਹ ਸਰਕਾਰ ਦਾ ਯਤਨ ਹੈ।

ਇਹ ਵੀ ਪੜ੍ਹੋ Canada ਦੇ ਪ੍ਰਧਾਨ ਮੰਤਰੀ Justin trudeau ਜਲਦ ਦੇ ਸਕਦੇ ਹਨ ਅਸਤੀਫ਼ਾ, ਅੰਦਰੂਨੀ ਤੇ ਬਾਹਰੀ ਦਬਾਅ ਵਧਿਆ

ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਪਰਾਧ ਨੂੰ ਸਹਿਨ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਰਕਾਰੀ ਅਤੇ ਗੈਰ-ਸਰਕਾਰੀ ਕਾਲਜਾਂ ਵਿਚ ਕੁੜੀਆਂ ਨੂੰ ਮੁਫਤ ਸਿਖਿਆ ਮਹੁਇਆ ਕਰਵਾਈ ਜਾ ਰਹੀ ਹੈ। ਇਸ ਮੌਕੇ ‘ਤੇ ਨਾਡਾ ਸਾਹਿਬ ਗੁਰੂਦੁਆਰਾ ਜੱਥੇਦਾਰ ਬਲਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਪ੍ਰਕਾਸ਼ ਪੁਰਬ ‘ਤੇ ਮੁੱਖ ਮੰਤਰੀ ਨੂੰ ਸਰੋਪਾ ਭੇਂਟ ਕਰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦਾ ਚੋਣ ਕਰਵਾਉਣ ਦਾ ਫੈਸਲਾ ਕੀਤਾ ਹੈ, ਇਸ ਦੇ ਲਈ ਮੁੱਖ ਮੰਤਰੀ ਵਧਾਈਯੋਗ ਹਨ। ਸੂਬੇ ਦੇ 40 ਵਾਰਡਾਂ ਵਿਚ ਪਹਿਲੀ ਵਾਰ 19 ਜਨਵਰੀ ਨੂੰ ਚੋਣ ਹੋਵੇਗਾ।ਇਸ ਮੌਕੇ ‘ਤੇ ਸਾਬਕਾ ਮੁੱਖ ਮੰਤਰੀ ਕੰਵਰਪਾਲ ਗੁੱਜਰ ਸਮੇਤ ਹੋਰ ਮਾਣਯੋਗ ਮੌਜੂਦ ਰਹੇ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here