20 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਹੋਵੇਗੀ ਮੀਟਿੰਗ –
ਬਠਿੰਡਾ, 14 ਅਗਸਤ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ 15 ਅਗਸਤ ਨੂੰ ਕੀਤਾ ਜਾਣਾ ਸੀ ਉਹ ਇੱਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ ।
ਉਹਨਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜਥੇਬੰਦੀ ਨੂੰ ਲਿਖਤੀ ਚਿੱਠੀ ਭੇਜੀ ਗਈ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਉਹਨਾਂ ਦੀ ਮੀਟਿੰਗ 20 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਕਰਵਾਈ ਜਾਵੇਗੀ । ਜਥੇਬੰਦੀ ਦੀ ਮੰਗ ਹੈ ਕਿ ਆਂਗਣਵਾੜੀ ਸੈਂਟਰਾਂ ਵਿੱਚ ਆ ਰਿਹਾ ਮਾੜਾ ਰਾਸ਼ਨ ਬੰਦ ਕੀਤਾ ਜਾਵੇ ਅਤੇ ਇਸ ਘਪਲੇ ਦੀ ਜਾਂਚ ਕਰਵਾਈ ਜਾਵੇ , ਆਂਗਣਵਾੜੀ ਸੈਂਟਰਾਂ ਦੇ 3 ਤੋਂ 6 ਸਾਲ ਦੇ ਬੱਚੇ ਵਾਪਸ ਕੀਤੇ ਜਾਣ , ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਆਂਗਣਵਾੜੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਸਰਕਾਰ ਵੱਲੋਂ ਧੱਕੇ ਨਾਲ ਖਤਮ ਕੀਤੀਆਂ ਗਈਆਂ ਸੇਵਾਵਾਂ ਬਹਾਲ ਕੀਤੀਆਂ ਜਾਣ ।
Share the post "ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ 15 ਅਗਸਤ ਨੂੰ ਸੰਗਰੂਰ ਵਿਖੇ ਕੀਤੇ ਜਾਣ ਵਾਲਾ ਰੋਸ ਪ੍ਰਦਰਸ਼ਨ ਕੀਤਾ ਮੁਲਤਵੀ"