ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਵੱਲੋਂ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਉ ਕਰਨ ਦਾ ਐਲਾਨ

0
81
+1

ਬਠਿੰਡਾ, 23 ਸਤੰਬਰ: ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ‘ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਦੀਪਕ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ

1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨੂੰ ਹਾਈਕੋਰਟ ਤੋਂ ਮਿਲੀ ਹਰੀ ਝੰਡੀ

ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀ ਕੀਤੀ। ਆਗੂਆ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾਂ ਬਿਨ੍ਹਾ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਅਤੇ ਅੱਜ ਤੱਕ ਤਨਖਾਹ ਕਟੋਤੀ ਨੂੰ ਪੂਰਾ ਨਹੀ ਕੀਤਾ ਜਾ ਰਿਹਾ। ਆਗੂਆ ਨੇ ਕਿਹਾ ਕਿ ਵਿੱਤ ਮੰਤਰੀ ਹਰ ਵਾਰ ਮੀਟਿੰਗਾਂ ਵਿਚ ਮੰਗਾਂ ਨੂੰ ਜ਼ਾਇਜ਼ ਮੰਨਦੇ ਹਨ ਪ੍ਰੰਤੂ ਸਹਿਮਤੀ ਦੇਣ ਦੇ ਬਾਵਜੂਦ ਵੀ ਕਾਰਵਾਈ ਨਹੀ ਹੁੰਦੀ।

ਬਿਨਾਂ ਦੱਸੇ ਕੁੜੀਆਂ ਦੇ ਹੋਸਟਲ ਦੀ ਚੈਕਿੰਗ ਕਰਨ ਦੇ ਮਾਮਲੇ ਚ ਬੁਰੀ ਤਰ੍ਹਾਂ ਘਿਰੇ ਉਪ ਕੁਲਪਤੀ

ਸਰਕਾਰ ਅਤੇ ਅਫਸਰਸ਼ਾਹੀ ਵਾਰ ਵਾਰ ਫੋਕੀਆ ਮੀਟਿੰਗਾਂ ਦੇ ਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਮੰਗਾਂ ਤੇ ਕੋਈ ਕਾਰਵਾਈ ਨਾ ਹੋਣ ਕਰਕੇ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ ਦਫਤਰੀ ਮੁਲਾਜ਼ਮ ਮੰਗਾਂ ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ 25 ਸਤੰਬਰ ਨੂੰ ਕੈਬਿਨਟ ਸਬ ਕਮੇਟੀ ਦੇ ਮੈਂਬਰ ਕੈਬਿਨਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਉ ਕਰਨਗੇ ਅਤੇ ਮੰਗਾਂ ਦਾ ਹੱਲ ਹੋਣ ਤੇ ਹੀ ਧਰਨਾ ਖਤਮ ਕੀਤਾ ਜਾਵੇਗਾ।

 

+1

LEAVE A REPLY

Please enter your comment!
Please enter your name here