School of Eminence Kotshamir ਦਾ ਸਲਾਨਾਂ ਸਮਾਗਮ ਯਾਦਗਾਰੀ ਹੋ ਨਿਬੜਿਆ,ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਨੇ ਕੀਤੀ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ

Date:

spot_img

Bathinda News : ਸਕੂਲ ਆਫ ਐਮੀਨੈਂਸ ਕੋਟਸ਼ਮੀਰ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਸ਼ਾ ਬਾਂਸਲ ਦੀ ਅਗਵਾਈ ਵਿੱਚ ਸਲਾਨਾਂ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦੇ ਸਲਾਨਾਂ ਨਤੀਜੇ ਦਾ ਐਲਾਨ ਕੀਤਾ ਗਿਆ ਅਤੇ ਵੱਖ-ਵੱਖ ਜਮਾਤਾਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦਾ ਅਗਾਜ ਸਕੂਲ ਅਧਿਆਪਕ ਸ਼੍ਰੀ ਦਵਿੰਦਰ ਸਿੰਘ ਨੇ ਸੁਆਗਤੀ ਸ਼ਬਦਾ ਨਾਲ ਕੀਤਾ । ਸ਼੍ਰੀ ਵਿਸ਼ਾਲ ਬਾਂਸਲ ਨੇ ਸਕੂਲ ਦੀ ਪ੍ਰਗਤੀ ਰਿਪੋਰਟ ਪੜ੍ਹੀ ਅਤੇ ਸ਼੍ਰੀਮਤੀ ਕੰਚਨ ਨਾਰੰਗ ਤੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।ਇਸ ਦੌਰਾਨ ਸਕੂਲ ਦੇ ਵਿਸ਼ੇਸ਼ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਨਗਰ ਪੰਚਾਇਤ ਕੋਟਸ਼ਮੀਰ ਨੂੰ ਵੀ ਸਮੂਹਿਕ ਰੂਪ ਵਿੱਚ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ  ਜਲੰਧਰ ’ਚ ਤੜਕਸਾਰ ਵਾਪਰਿਆਂ ਭਿਆ.ਨਕ ਹਾਦਸਾ;ਦੋ ਦੋਸਤਾਂ ਦੀ ਹੋਈ ਮੌ+ਤ, ਦੋ ਗੰਭੀਰ ਜਖ਼.ਮੀ

ਮੁੱਖ ਮਹਿਮਾਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਸਕੂਲ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਸਕੂਲ ਕਰਮਚਾਰੀਆਂ ਦੀ ਤਾਰੀਫ਼ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਉਪਲੱਬਧੀਆਂ ਦੀ ਪ੍ਰਾਪਤੀ ਹਿਤ ਕੀਤੇ ਯਤਨਾਂ ਦਾ ਵੀ ਜਿਕਰ ਕੀਤਾ। ਉਹਨਾਂ ਬੱਚਿਆਂ ਨਾਲ ਆਪਣੇ ਵਿਦਿਆਰਥੀ ਜੀਵਨ ਦੀਆਂ ਅਹਿਮ ਯਾਦਾਂ ਨੂੰ ਵੀ ਸਾਂਝਾ ਕੀਤਾ। ਉਹਨਾਂ ਆਪਣੇ ਸੰਬੋਧਨ ਦੌਰਾਨ ਵਿਸ਼ਵਾਸ ਦਵਾਇਆ ਕਿ ਭਵਿੱਖ ਵਿੱਚ ਸਕੂਲ ਦੀਆਂ ਹਰ ਪ੍ਰਕਾਰ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਦੇ ਉਪਰਾਲੇ ਕੀਤੇ ਜਾਣਗੇ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਾ ਬਾਂਸਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਦੇ ਯਤਨਾਂ ਦਾ ਉਲੇਖ ਕੀਤਾ। ਉਹਨਾਂ ਕਿਹਾ ਕਿ ਅੱਜ ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਚੰਗੀ ਸਿੱਖਿਆ,ਖੇਡਾਂ ਅਤੇ ਸਹੀ ਮਾਰਗ ਦਰਸ਼ਨ ਦੀ ਜਰੂਰਤ ਹੈ ਅਤੇ ਇਸ ਵਿੱਚ ਅਧਿਆਪਕ ਵਰਗ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਇਹ ਵੀ ਪੜ੍ਹੋ  ਪਿੰਡ ਭਾਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਇਸ ਦੌਰਾਨ ਸ਼੍ਰੀਮਾਨ 108 ਮਹੰਤ ਗੋਪਾਲ ਦਾਸ ਡੇਰਾ ਬਾਬਾ ਧਿਆਨ ਦਾਸ ਕੋਟਸ਼ਮੀਰ ਨਸੀਬਪੁਰਾ ਵਾਲਿਆਂ ਵੱਲੋਂ ਸਕੂਲ ਵਿਕਾਸ ਲਈ 11000 ਹਾਜ਼ਰ ਰੁਪਏ ਦੀ ਰਾਸ਼ੀ ਭੇਂਟ ਕੀਤੀ। ਸਮਾਗਮ ਦੇ ਅੰਤ ਤੇ ਸਕੂਲ ਵੱਲੋ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਅਤੇ ਸੰਤ ਗੋਪਾਲ ਦਾਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬਲਦੀਪ ਸਿੰਘ ਪ੍ਰਧਾਨ ਨਗਰ ਪੰਚਾਇਤ, ਨਿਰਮਲ ਸਿੰਘ ਨਿੰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ, ਗੁਰਨੈਬ ਸਿੰਘ ਸਿੱਧੂ, ਸੁਖਮੰਦਰ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਚਾਨਣ ਸਿੰਘ , ਜਗਰੂਪ ਸਿੰਘ ਗਿੱਲ, ਹਰਪ੍ਰੀਤ ਸਿੰਘ ਪੀਤਾ , ਦਲਵੀਰ ਸਿੰਘ ,ਗੁਰਜੰਟ ਸਿੰਘ,ਲਖਵਿੰਦਰ ਸਿੰਘ, ਸੁਖਦੀਪ ਸਿੰਘ, ਜਗਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਹਰਬਖਸ਼ ਸਿੰਘ, ਮਲਕੀਤ ਸਿੰਘ ,ਅਸ਼ੋਕ ਕੁਮਾਰ, ਗੁਰਸ਼ਰਨ ਸਿੰਘ, ਸੋਮਾ ਸਿੰਘ , ਹਰਮਨਜੋਤ ਸਿੰਘ, ਮੋਨੀਕਾ ਰਾਜਪੂਤ, ਅਲਪਨਾ ਚੋਪੜਾ, ਮੋਨਾ ਰਾਣੀ, ਹਰਦੀਪ ਕੌਰ, ਕਿਰਨਪਾਲ ਕੌਰ, ਸ਼ੀਨਮ, ਇੰਦਰਜੀਤ ਕੌਰ,ਨਿਸ਼ਾ ਅਰੋੜਾ, ਹਰਦੀਪ ਕੌਰ, ਸ਼ਿਵਾਨੀ ਜਿੰਦਲ, ਬਲਜੀਤ ਕੌਰ, ਰਿਤੂ ਰਾਣੀ, ਅੰਜਲੀ ਜੁਨੇਜਾ, ਸੁਮਨ ਕਾਂਸਲ ਆਦਿ ਅਧਿਆਪਕ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...