ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 175265 ਮੀਟ੍ਰਿਕ ਟਨ ਝੋਨੇ ਦੀ ਆਮਦ

Date:

spot_img

ਫ਼ਿਰੋਜ਼ਪੁਰ, 21 ਅਕਤੂਬਰ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ। ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 165366 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਨਿਰੰਤਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੱਲ ਸ਼ਾਮ ਤੱਕ 175265 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਨੇ 55282 ਮੀਟ੍ਰਿਕ ਟਨ,

ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ-ਡੀ.ਆਈ.ਜੀ.

ਮਾਰਕਫੈਡ ਨੇ 43739 ਮੀਟ੍ਰਿਕ ਟਨ, ਪਨਸਪ 45310 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 21035 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ਸ਼ਾਮ 07:00 ਵਜੇ ਤੋਂ ਸਵੇਰੇ 10:00 ਵਜੇ ਤੱਕ ਨਾ ਕਰਾਉਣ। ਉਨ੍ਹਾਂ ਜ਼ਿਲ੍ਹੇ ਦੀ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਆਧੁਨਿਕ ਤਕਨੀਕਾਂ/ ਮਸ਼ੀਨਰੀ ਰਾਹੀਂ ਨਿਪਟਾਰਾ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...