
ਪੰਜਾਬ ਨੂੰ ਲਾਂਬੂ ਲਾਉਣ ਦੀ ਰਚੀ ਜਾ ਰਹੀ ਹੈ ਸਾਜਿਸ਼:ਸਿਕੰਦਰ ਸਿੰਘ ਮਲੂਕਾ
ਬਠਿੰਡਾ, 4 ਦਸੰਬਰ: ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾ ਦੀ ਪਾਲਣਾ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਉਪਰ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ‘‘ਇਹ ਸਿਰਫ਼ ਇੱਕ ਵਿਅਕਤੀ ਵਿਸ਼ੇਸ਼ ’ਤੇ ਹਮਲਾ ਨਹੀਂ ਹੈ, ਬਲਕਿ ਇਹ ਸ਼੍ਰੀ ਅਕਾਲ ਤਖਤ ਸਾਹਿਬ ਦੀ ਹੁਕਮ ਅਦੂਲੀ ਅਤੇ ਪੰਜਾਬ ਦੀ ਸ਼ਾਂਤੀ ’ਤੇ ਹਮਲਾ ਹੈ। ’’ ਸ: ਮਲੂਕਾ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਵੱਖ ਵੱਖ ਏਜੰਸੀਆਂ ਅਤੇ ਪੰਥ ਤੇ ਪੰਜਾਬ ਵਿਰੋਧੀ ਸ਼ਕਤੀਆਂ ਵੱਲੋਂ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਦੀਆਂ ਸਾਜਿਸ਼ਾ ਘੜੀਆ ਜਾ ਰਹੀਆ ਹਨ।
ਇਹ ਵੀ ਪੜ੍ਹੋ Attack on Sukhbir Badal: ਨਰਾਇਣ ਸਿੰਘ ਚੌੜਾ ਦੀ ਧਰਮਪਤਨੀ ਆਈ ਕੈਮਰੇ ਦੇ ਸਾਹਮਣੇ, ਦੇਖੋ ਘਟਨਾ ਬਾਰੇ ਕੀ ਕਿਹਾ!
ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਵਿਅਕਤੀ ਦੇ ਪਿਛੌਕੜ ਬਾਰੇ ਪੂਰੀ ਜਾਣਕਾਰੀ ਹੁੰਦਿਆ ਵੀ ਉਹ ਦੋ ਦਿਨ ਤੋਂ ਹਰਮਿੰਦਰ ਸਾਹਿਬ ਦੇ ਆਸ-ਪਾਸ ਘੁੰਮਦਾ ਰਿਹਾ ਤੇ ਪੰਜਾਬ ਪੁਲਿਸ ਅਤੇ ਏਜੰਸੀਆਂ ਜਾਣਕਾਰੀ ਹੁੰਦਿਆਂ ਵੀ ਹਮਲਾ ਰੋਕਣ ਚ ਅਸਫ਼ਲ ਰਹੀਆਂ। ਮਲੂਕਾ ਨੇ ਇਹ ਵੀ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਏ ਫੈਸਲੇ ਬਾਰੇ ਲਗਾਤਾਰ ਇਲੈਕਟੋਰਨਿਕ ਅਤੇ ਸੋਸ਼ਲ ਮੀਡੀਆ ’ਤੇ ਚੱਲ ਰਹੀਆ ਬਹਿਸਾਂ ਉਪਰ ਵੀ ਰੋਕ ਲਗਾਉਣੀ ਚਾਹੀਦੀ ਹੈ ਕਿ ਬਹਿਸ ਦੌਰਾਨ ਕੁੱਝ ਗਰਮ ਖਿਆਲੀ ਅਖੋਤੀ ਵਿਦਵਾਨ ਫੈਸਲੇ ਦੀ ਨਿੰਦਾ ਕਰਦੇ ਹਨ ਤੇ ਅਜਿਹੀਆ ਕਾਰਵਾਈਆ ਲਈ ਲੋਕਾਂ ਨੂੰ ਉਕਸਾ ਰਹੇ ਹਨ। ਉਨ੍ਹਾਂ ਇਸ ਘਟਨਾ ਦੀ ਜੂਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਨਿਖੇਧੀ"




