👉ਫੇਜ਼-1 ਮੋਹਾਲੀ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ, ਰਾਵਣ ਦੇ ਨਾਲ ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਵੀ ਕੀਤਾ ਗਿਆ ਦਹਿਨ
Mohali News: ਬੁਰਾਈ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਮੰਗਲਵਾਰ ਨੂੰ ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼੍ਰੀ ਰਾਮਲੀਲਾ ਅਤੇ ਦੁਸਹਿਰਾ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ 35 ਫੁੱਟ ਉੱਚੇ ਰਾਵਣ ਦੇ ਪੁਤਲੇ ਦੇ ਨਾਲ ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਵੀ ਦਹਿਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਆਪਣੇ ਪਰਿਵਾਰਾਂ ਸਮੇਤ ਪਹੁੰਚੇ ਅਤੇ ਦੁਸਹਿਰੇ ਦੇ ਤਿਉਹਾਰ ਦਾ ਆਨੰਦ ਮਾਣਿਆ।ਇਸ ਮੌਕੇ ਨਗਰ ਨਿਗਮ ਮੋਹਾਲੀ ਦੇ ਮੇਅਰ ਸ੍ਰੀ ਸਰਬਜੀਤ ਸਿੰਘ ਸਮਾਣਾ, ਸਾਬਕਾ ਮੇਅਰ ਸ੍ਰੀ ਅਮਰਜੀਤ ਸਿੰਘ ਸਿੱਧੂ ਅਤੇ ਸਾਬਕਾ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਪੁਤਲਿਆਂ ਦੇ ਦਹਿਨ ਤੋਂ ਪਹਿਲਾਂ ਮੈਦਾਨ ਵਿੱਚ ਭਗਵਾਨ ਸ੍ਰੀ ਰਾਮ ਅਤੇ ਰਾਵਣ ਦੀਆਂ ਸੈਨਾਵਾਂ ਵਿਚਕਾਰ ਯੁੱਧ ਦਾ ਮੰਚਨ ਕੀਤਾ ਗਿਆ।
ਇਹ ਵੀ ਪੜ੍ਹੋ 👉Aman Arora ਨੇ Amit Shah ਨੂੰ ਪੰਜਾਬ ਦੌਰੇ ਦੌਰਾਨ 4 ਸਵਾਲਾਂ ਦੇ ਜਵਾਬ ਦੇਣ ਦੀ ਕੀਤੀ ਅਪੀਲ, ਕਿਹਾ…
ਰਾਮ-ਰਾਵਣ ਯੁੱਧ ਦੇ ਦ੍ਰਿਸ਼ਾਂ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਯੁੱਧ ਦੇ ਅੰਤਿਮ ਪੜਾਅ ਤੋਂ ਬਾਅਦ ਜਿਵੇਂ ਹੀ ਰਾਵਣ ਦਾ ਦਹਿਨ ਹੋਇਆ, ਪੂਰਾ ਮੈਦਾਨ ‘ਜੈ ਸ੍ਰੀ ਰਾਮ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਆਤਿਸ਼ਬਾਜ਼ੀ ਅਤੇ ਬਲਦੇ ਪੁਤਲਿਆਂ ਨੂੰ ਦੇਖਣ ਲਈ ਲੋਕਾਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ।ਦੁਸਹਿਰੇ ਦੇ ਇਸ ਉਤਸਵ ਨੇ ਲੋਕਾਂ ਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਅਤੇ ਸੱਚ ਦੀ ਸ਼ਕਤੀ ਦਾ ਸੰਦੇਸ਼ ਦਿੱਤਾ। ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਦਹਿਨ ਇਸ ਗੱਲ ਦਾ ਪ੍ਰਤੀਕ ਬਣਿਆ ਕਿ ਹੰਕਾਰ, ਅਨਿਆਂ ਅਤੇ ਬੁਰਾਈ ਭਾਵੇਂ ਕਿੰਨੇ ਵੀ ਤਾਕਤਵਰ ਕਿਉਂ ਨਾ ਹੋਣ, ਅੰਤ ਵਿੱਚ ਜਿੱਤ ਸੱਚ ਅਤੇ ਧਰਮ ਦੀ ਹੀ ਹੁੰਦੀ ਹੈ।ਸ਼੍ਰੀ ਰਾਮਲੀਲਾ ਅਤੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਆਸ਼ੂ ਸੂਦ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਨੇ ਇਲਾਕੇ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਉਤਸ਼ਾਹ ਨਾਲ ਅੱਗੇ ਵਧਾਇਆ। ਕਮੇਟੀ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਮੈਂਬਰਾਂ, ਕਲਾਕਾਰਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਦੁਸਹਿਰੇ ਤੋਂ ਬਾਅਦ ਰਾਜਤਿਲਕ ਦੀ ਰਸਮ ਵੀ ਅਦਾ ਕੀਤੀ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



