ਕੈਬਨਿਟ ਵੱਲੋਂ ‘ਰੈਂਟਲ ਹਾਊਸਿੰਗ ਐਕੌਮੋਡੇਸ਼ਨ ਪਾਲਿਸੀ 2018’ ਵਿੱਚ ਸੋਧ ਨੂੰ ਪ੍ਰਵਾਨਗੀ

Date:

spot_img

Chandigarh News: ਕੈਬਨਿਟ ਨੇ ‘ਰੈਂਟਲ ਹਾਊਸਿੰਗ ਐਕੌਮੋਡੇਸ਼ਨ ਪਾਲਿਸੀ 2018’ ਨੂੰ ਵੱਧ ਤਰਕਸੰਗਤ ਬਣਾਉਣ ਲਈ ਇਸ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਹ ਸੋਧ ਮਾਸਟਰ ਪਲਾਨਾਂ (ਐਸ.ਏ.ਐਸ. ਨਗਰ ਅਤੇ ਨਿਊ ਚੰਡੀਗੜ੍ਹ ਦੇ ਮਾਸਟਰ ਪਲਾਨ ਤੋਂ ਇਲਾਵਾ) ਦੇ ਇੰਸਟੀਟਿਊਸ਼ਨਲ ਜ਼ੋਨਾਂ ਵਿੱਚ ਰੈਂਟਲ ਹਾਊਸਿੰਗ ਐਕੌਮੋਡੇਸ਼ਨ ਪ੍ਰਾਜੈਕਟਾਂ ਦੀ ਵੀ ਇਜਾਜ਼ਤ ਹੋਵੇਗੀ। ਇਨ੍ਹਾਂ ਮਾਸਟਰ ਪਲਾਨਾਂ (ਐਸ.ਏ.ਐਸ. ਨਗਰ ਅਤੇ ਨਿਊ ਚੰਡੀਗੜ੍ਹ ਦੇ ਮਾਸਟਰ ਪਲਾਨਾਂ ਤੋਂ ਇਲਾਵਾ) ਵਿੱਚ ਮੌਜੂਦਾ ਮਾਲ ਰਸਤੇ/ਸੜਕ ਦੀ ਚੌੜਾਈ 22 ਫੁੱਟ ਤੋਂ ਘੱਟ ਨਾ ਹੋਵੇ, ਜਿਸ ਨੂੰ 60 ਫੁੱਟ ਤੱਕ ਵਧਾਇਆ ਜਾ ਸਕਦਾ ਹੋਵੇ ਜਾਂ ਮਾਸਟਰ ਪਲਾਨ, ਜੋ ਵੀ ਵੱਧ ਹੈ, ਮੁਤਾਬਕ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਮਾਸਟਰ ਪਲਾਨ ਤੋਂ ਬਾਹਰਲੇ ਮੌਜੂਦਾ ਮਾਲ ਰਸਤੇ/ਸੜਕਾਂ ਦੀ ਘੱਟੋ-ਘੱਟ ਚੌੜਾਈ 22 ਫੁੱਟ ਤੋਂ ਘੱਟ ਨਾ ਹੋਵੇ, ਜਿਸ ਨੂੰ 40 ਫੁੱਟ ਤੱਕ ਵਧਾਇਆ ਜਾ ਸਕਦਾ ਹੋਵੇ। ਵਿਦਿਆਰਥੀਆਂ/ਬਜ਼ੁਰਗਾਂ ਲਈ ਹਰੇਕ ਤਿੰਨ ਵਿਅਕਤੀਆਂ ਪਿੱਛੇ ਇਕ ਦੋ ਪਹੀਆ ਵਾਹਨ ਲਈ ਈ.ਸੀ.ਐਸ. ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਇਕ ਏਕੜ ਤੋਂ ਵੱਧ ਜ਼ਮੀਨ ਉਤੇ ਮੌਜੂਦਾ 500 ਵਿਦਿਆਰਥੀਆਂ ਲਈ ਮਕਾਨ ਨਿਰਮਾਣ ਦੀ ਹੱਦ ਨੂੰ ਵਧਾ ਕੇ ਇਕ ਹਜ਼ਾਰ ਵਿਦਿਆਰਥੀਆਂ ਲਈ ਮਕਾਨ ਨਿਰਮਾਣ ਕਰਨ ਦੀ ਇਜਾਜ਼ਤ ਹੋਵੇਗੀ।

👉200 ਸੋਲਰ ਪੰਪ ਲਾਉਣ ਲਈ ਪਾਇਲਟ ਪ੍ਰਾਜੈਕਟ ਹੋਵੇਗਾ ਸ਼ੁਰੂ
ਖੇਤੀ ਮੰਤਵ ਲਈ ਊਰਜਾ ਦੇ ਨਵਿਆਉਣਯੋਗ ਸਰੋਤਾਂ ਨੂੰ ਪ੍ਰਫੁੱਲਤ ਕਰਨ ਲਈ ਮੰਤਰੀ ਮੰਡਲ ਨੇ ਖੇਤੀ ਮੰਤਵ ਲਈ 200 ਸੋਲਰ ਪੰਪ ਸਥਾਪਤ ਕਰਨ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਇਸ ਪ੍ਰਾਜੈਕਟ ਲਈ 90 ਫੀਸਦੀ ਫੰਡਿੰਗ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਇਸ ਪ੍ਰਾਜੈਕਟ ਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾ ਕੇ ਜਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ।

👉ਬੁੱਢਾ ਨਾਲਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਲੁਧਿਆਣਾ ਵਿਖੇ ਬਾਇਓ-ਮੀਥੇਨ ਪਲਾਂਟ ਸਥਾਪਤ ਨੂੰ ਹਰੀ ਝੰਡੀ
ਲੁਧਿਆਣਾ ਦੇ ਬੁੱਢੇ ਨਾਲੇ ਵਿੱਚ ਗੋਹੇ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਮੰਤਰੀ ਮੰਡਲ ਨੇ ਉਦਯੋਗਿਕ ਸ਼ਹਿਰ ਵਿੱਚ ਅਤਿ ਆਧੁਨਿਕ ਬਾਇਓ-ਮੀਥੇਨ ਪਲਾਂਟ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪਲਾਂਟ 2.5 ਏਕੜ ਵਿੱਚ ਫੈਲਿਆ ਹੋਵੇਗਾ ਅਤੇ ਇਸ ਦੀ ਰੋਜ਼ਾਨਾ ਦੀ ਸਮਰੱਥਾ 300 ਟਨ ਦੀ ਹੋਵੇਗੀ।

👉ਪਾਪਰਾ ਲਾਇਸੈਂਸਸ਼ੁਦਾ ਪ੍ਰਾਜੈਕਟਾਂ ਲਈ ਮਿਆਦ ਵਧਾਉਣ ਦੀ ਮਨਜ਼ੂਰੀ
ਮੰਤਰੀ ਮੰਡਲ ਨੇ ਪਾਪਰਾ ਲਾਇਸੈਂਸਸ਼ੁਦਾ ਪ੍ਰਾਜੈਕਟਾਂ ਲਈ ਸਮੇਂ ਦੀ ਮਿਆਦ 1 ਜਨਵਰੀ, 2024 ਤੋਂ 31 ਦਸੰਬਰ, 2025 ਤੱਕ ਦੋ ਸਾਲਾਂ ਲਈ 25,000 ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਦੀ ਐਕਸਟੈਨਸ਼ਨ ਫੀਸ `ਤੇ ਵਧਾਉਣ ਦੀ ਪ੍ਰਵਾਨਗੀ ਵੀ ਦਿੱਤੀ। ਇਸੇ ਤਰ੍ਹਾਂ ਮੈਗਾ ਪ੍ਰਾਜੈਕਟਾਂ ਲਈ ਵੀ 25,000 ਰੁਪਏ ਪ੍ਰਤੀ ਏਕੜ ਦੀ ਐਕਸਟੈਨਸ਼ਨ ਫੀਸ `ਤੇ 31 ਦਸੰਬਰ, 2025 ਤੱਕ ਇੱਕ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਡਿਵੈਲਪਰਾਂ/ਪ੍ਰੋਮੋਟਰਾਂ ਨੂੰ ਆਪਣੇ ਪ੍ਰਾਜੈਕਟਾਂ ਨੂੰ ਪੂਰਾ ਕਰਨ ਵਿੱਚ ਰਾਹਤ ਮਿਲੇਗੀ ਅਤੇ ਪ੍ਰਾਜੈਕਟਾਂ ਦੇ ਅਲਾਟੀਆਂ ਨੂੰ ਦਰਪੇਸ਼ ਮੁਸ਼ਕਲਾਂ ਖ਼ਤਮ ਹੋਣਗੀਆਂ।

👉ਪਰਾਲੀ `ਤੇ ਆਧਾਰਤ ਬਾਇਲਰਾਂ ਲਈ ਸਬਸਿਡੀ ਵਧਾਈ
ਝੋਨੇ ਦੀ ਪਰਾਲੀ ਦੇ ਢੁਕਵੇਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਝੋਨੇ ਦੀ ਪਰਾਲੀ `ਤੇ ਆਧਾਰਤ ਨਵਾਂ ਬਾਇਲਰ ਸਥਾਪਤ ਕਰਨ ਲਈ ਪੂੰਜੀਗਤ ਸਬਸਿਡੀ ਇਕ ਕਰੋੜ ਰੁਪਏ ਅਤੇ ਮੌਜੂਦਾ ਪਲਾਂਟ ਨੂੰ ਅਪਗ੍ਰੇਡ ਕਰਨ ਲਈ 50 ਲੱਖ ਰੁਪਏ ਸਬਸਿਡੀ ਦੇਣ ਦੀ ਸਹਿਮਤੀ ਦੇ ਦਿੱਤੀ। ਇਸ ਕਦਮ ਦਾ ਉਦੇਸ਼ ਪਰਾਲੀ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਾ ਹੈ, ਜਿਸ ਨਾਲ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਪੰਜਾਬ ਬਣਾਇਆ ਜਾ ਸਕੇ। ਇਹ ਕਦਮ ਪਰਾਲੀ ਦੇ ਸਹੀ ਨਿਪਟਾਰੇ ਦੁਆਰਾ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਵਿੱਚ ਵੀ ਮਦਦ ਕਰੇਗਾ।

👉ਵੱਖ-ਵੱਖ ਪਿੰਡਾਂ ਦੀਆਂ ਸਬ-ਡਿਵੀਜ਼ਨਾਂ ਬਦਲੀਆਂ
ਇਕ ਹੋਰ ਨਾਗਰਿਕ ਕੇਂਦਰਿਤ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਪਿੰਡ ਮਹਰੂ, ਟਿਵਾਣਾ ਅਤੇ ਤਸਲਪੁਰ ਨੂੰ ਸਬ ਡਵੀਜ਼ਨ/ਤਹਿਸੀਲ ਦੂਧਨ ਸਾਧਾਂ, ਜ਼ਿਲ੍ਹਾ ਪਟਿਆਲਾ ਤੋਂ ਕੱਢ ਕੇ ਸਬ-ਤਹਿਸੀਲ ਘਨੌਰ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਤਰ੍ਹਾਂ ਸਬ-ਡਿਵੀਜ਼ਨ ਚੀਮਾ ਦੇ ਪਿੰਡ ਨਮੋਲ ਨੂੰ ਸਬ-ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਕੀ ਕੰਮਕਾਜ ਨੂੰ ਸੁਖਾਲੇ ਢੰਗ ਨਾਲ ਕਰਵਾਉਣ ਵਿੱਚ ਮਦਦ ਮਿਲੇਗੀ।ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਲਈ ਯੂ.ਜੀ.ਸੀ. ਸਕੇਲ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਅਧਿਆਪਨ ਫੈਕਲਟੀ ਨੂੰ ਯੂ.ਜੀ.ਸੀ. ਸਕੇਲ ਦੇਣ ਲਈ ਵੀ ਹਰੀ ਝੰਡੀ ਦੇ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...