Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Date:

spot_img

 👉ਮੰਤਰੀ ਮੰਡਲ ਵੱਲੋਂ 1,013 ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ, ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਦਿੱਤੀ
 👉ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਮਜ਼ਬੂਤ ਕਰਨ ਲਈ ਲੋਕ ਨਿਰਮਾਣ ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀਆਂ ਅਸਾਮੀਆਂ ਨੂੰ ਹਰੀ ਝੰਡੀ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਕੂੜਾ ਪ੍ਰਬੰਧਨ ਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ ‘ਈਜ਼ ਆਫ਼ ਡੂਇੰਗ ਬਿਜ਼ਨਸ’ (ਕਾਰੋਬਾਰ ਨੂੰ ਸੁਖਾਲਾ ਬਣਾਉਣ) ਵਿੱਚ ਹੋਰ ਸੁਧਾਰ ਕਰਨਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਇਨ੍ਹਾਂ ਫੈਸਲਿਆਂ ਵਿੱਚ ਨੀਟ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਇਕ ਅਟੈਂਡੈਂਟ (ਸਹਾਇਕ) ਲਈ ਮੁਫ਼ਤ ਬੱਸ ਸਫ਼ਰ, 1,013 ਲੈਕਚਰਾਰਾਂ ਅਤੇ 156 ਜੂਨੀਅਰ ਇੰਜੀਨੀਅਰਾਂ (ਜੇ.ਈ.) ਦੀ ਭਰਤੀ, ਪਟਿਆਲਾ ਅਤੇ ਜਲੰਧਰ ਵਿੱਚ ਗਿੱਲੇ ਕੂੜੇ ‘ਤੇ ਅਧਾਰਤ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਦੀ ਸਥਾਪਨਾ ਅਤੇ ਪੰਜਾਬ ਵਿੱਚ ਨਿਵੇਸ਼ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ‘ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ, 2026’ ਵਿੱਚ ਅਹਿਮ ਸੋਧਾਂ ਸ਼ਾਮਲ ਹਨ।

ਇਹ ਵੀ ਪੜ੍ਹੋ  ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ, “ਵਜ਼ਾਰਤ ਨੇ ਵਿਦਿਆਰਥੀ ਭਲਾਈ, ਸਿੱਖਿਆ, ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਬੁਨਿਆਦੀ ਢਾਂਚੇ ਦੇ ਵਿਕਾਸ, ਨਵਿਆਉਣਯੋਗ ਊਰਜਾ, ਪ੍ਰਸ਼ਾਸਨਿਕ ਸੁਧਾਰਾਂ ਅਤੇ ਉਦਯੋਗਿਕ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ, ਜੋ ਜਨਤਕ ਭਲਾਈ ਅਤੇ ਆਰਥਿਕ ਤਰੱਕੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹਨ।”ਨੀਟ (ਅੰਡਰ ਗ੍ਰੈਜੂਏਟ) ਦੀ ਮੁੜ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਇੱਕ ਅਟੈਂਡੈਂਟ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਪ੍ਰੀਖਿਆ ਕੇਂਦਰਾਂ ਤੱਕ ਮੁਫ਼ਤ ਬੱਸ ਸਫ਼ਰ ਨੂੰ ਮਨਜ਼ੂਰੀ ਦਿੱਤੀ ਹੈ। ਦੱਸਣਯੋਗ ਹੈ ਕਿ 3 ਮਈ, 2026 ਨੂੰ ਹੋਈ ਨੀਟ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ ਅਤੇ ਹੁਣ ਇਹ ਪ੍ਰੀਖਿਆ 21 ਜੂਨ, 2026 ਲਈ ਮੁੜ ਨਿਰਧਾਰਤ ਕੀਤੀ ਗਈ ਹੈ।ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਟੈਂਡੈਂਟ ਦੀ ਸਹੂਲਤ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ 20, 21 ਅਤੇ 22 ਜੂਨ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰੀਖਿਆ ਕੇਂਦਰਾਂ ਤੱਕ ਆਉਣ-ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕਰਨਗੀਆਂ। ਵਿਦਿਆਰਥੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਲਈ ਸਿਰਫ਼ ਆਪਣੇ ਐਡਮਿਟ ਕਾਰਡ ਦਿਖਾਉਣੇ ਪੈਣਗੇ ਅਤੇ ਉਨ੍ਹਾਂ ਕੋਲੋਂ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ। ਮੁਫ਼ਤ ਸਫ਼ਰ ਦੀ ਸਹੂਲਤ ਦਾ ਵਿੱਤੀ ਬੋਝ ਟਰਾਂਸਪੋਰਟ ਵਿਭਾਗ ਵੱਲੋਂ ਚੁੱਕਿਆ ਜਾਵੇਗਾ ਅਤੇ ਵਿੱਤ ਵਿਭਾਗ ਵੱਲੋਂ ਇਸ ਦੀ ਭਰਪਾਈ ਕੀਤੀ ਜਾਵੇਗੀ। ਇਹ ਪਹਿਲਕਦਮੀ ਵਿਦਿਆਰਥੀ ਭਲਾਈ, ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਕਿਫ਼ਾਇਤੀ ਤੇ ਪਹੁੰਚਯੋਗ ਜਨਤਕ ਟਰਾਂਸਪੋਰਟ ਸੇਵਾਵਾਂ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ  Bathinda Mayor Election; ਬਠਿੰਡਾ ‘ਚ ਭਲਕੇ ਪਦਮਜੀਤ ਮਹਿਤਾ ਦੇ ਸਿਰ ਮੁੜ ਸਜੇਗਾ ਤਾਜ਼ !

 👉ਲੈਕਚਰਾਰ ਕਾਡਰ ਦੀਆਂ 1,013 ਅਸਾਮੀਆਂ ਭਰੀਆਂ ਜਾਣਗੀਆਂ; ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਐਜਕੇਸ਼ਨ ਰਿਕਰਿਊਟਮੈਂਟ ਡਾਇਰੈਕਟੋਰੇਟ ਰਾਹੀਂ ਲੈਕਚਰਾਰ ਕਾਡਰ (ਗਰੁੱਪ-ਬੀ) ਦੀਆਂ ਬੈਕਲਾਗ ਅਤੇ ਨਵੀਆਂ ਸਿਰਜੀਆਂ ਅਸਾਮੀਆਂ ਸਮੇਤ 1,013 ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਕੈਬਨਿਟ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਲੈਕਚਰਾਰ ਕਾਡਰ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਲਈ ਉਪਰਲੀ ਉਮਰ ਹੱਦ ਵਿੱਚ ਪੰਜ ਸਾਲ ਦੀ ਯਕਮੁਸ਼ਤ ਛੋਟ ਵੀ ਦਿੱਤੀ ਗਈ ਹੈ। ਇਸ ਕਦਮ ਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ।

 👉ਲੋਕ ਨਿਰਮਾਣ ਵਿਭਾਗ ਵਿੱਚ ਜੂਨੀਅਰ ਇੰਜੀਨੀਅਰ ਦੀਆਂ 156 ਅਸਾਮੀਆਂ ਨੂੰ ਪ੍ਰਵਾਨਗੀ
ਇੱਕ ਹੋਰ ਅਹਿਮ ਫੈਸਲਾ ਲੈਂਦਿਆਂ, ਮੰਤਰੀ ਮੰਡਲ ਨੇ ਲੋਕ ਨਿਰਮਾਣ ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚ ਜੂਨੀਅਰ ਇੰਜੀਨੀਅਰ (ਸਿਵਲ) ਦੀਆਂ 127 ਅਸਾਮੀਆਂ ਅਤੇ ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ) ਦੀਆਂ 29 ਅਸਾਮੀਆਂ ਸ਼ਾਮਲ ਹਨ। ਇਸ ਭਰਤੀ ਨਾਲ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਬਣੇਗਾ ਅਤੇ ਪ੍ਰਭਾਵਸ਼ਾਲੀ ਵਿਉਂਤਬੰਦੀ, ਨਿਗਰਾਨੀ ਅਤੇ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਹ ਸਾਰੀਆਂ ਅਸਾਮੀਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਵੱਲੋਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ।

 👉ਪਟਿਆਲਾ ਅਤੇ ਜਲੰਧਰ ਵਿੱਚ ਗਿੱਲੇ ਕੂੜੇ ‘ਤੇ ਅਧਾਰਤ ਸੀ.ਬੀ.ਜੀ. ਪ੍ਰਾਜੈਕਟ ਨੂੰ ਪ੍ਰਵਾਨਗੀ
ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਅਤੇ ਨਵਿਆਉਣਯੋਗ ਊਰਜਾ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਮੰਤਰੀ ਮੰਡਲ ਨੇ ਨਗਰ ਨਿਗਮ ਪਟਿਆਲਾ ਅਤੇ ਨਗਰ ਨਿਗਮ ਜਲੰਧਰ ਵਿਖੇ 100 ਟੀ.ਪੀ.ਡੀ. ਦੀ ਸਮਰੱਥਾ ਵਾਲੇ ਗਿੱਲੇ ਕੂੜੇ ‘ਤੇ ਅਧਾਰਿਤ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਪ੍ਰਾਜੈਕਟ ਨਾਮਜ਼ਦਗੀ ਦੇ ਆਧਾਰ ‘ਤੇ ਐਚ.ਪੀ.ਸੀ.ਐਲ. ਰੀਨਿਊਏਬਲ ਐਂਡ ਗ੍ਰੀਨ ਐਨਰਜੀ ਲਿਮਟਿਡ (ਐਚ.ਪੀ.ਆਰ.ਜੀ.ਈ.) ਨੂੰ ਸੌਂਪੇ ਜਾਣਗੇ।ਸੂਬੇ ਭਰ ਦੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਪ੍ਰਤੀ ਦਿਨ ਲਗਭਗ 4,000 ਟਨ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪੈਦਾ ਹੁੰਦੀ ਹੈ। ਇਸ ਪ੍ਰਾਜੈਕਟ ਤਹਿਤ ਗਿੱਲੇ ਕੂੜੇ ਦੀ ਵਿਗਿਆਨਕ ਢੰਗ ਨਾਲ ਪ੍ਰੋਸੈਸਿੰਗ ਕੀਤੀ ਜਾਵੇਗੀ ਜਿਸ ਨਾਲ ਰਹਿੰਦ-ਖੂੰਹਦ ਅਧੀਨ ਸਥਾਨ ਸਾਫ ਹੋ ਸਕਣਗੇ, ਸ਼ਹਿਰੀ ਸਫਾਈ ਅਤੇ ਜਨਤਕ ਸਿਹਤ ਵਿੱਚ ਸੁਧਾਰ ਹੋਵੇਗਾ, ਨਵਿਆਉਣਯੋਗ ਊਰਜਾ ਅਤੇ ਜੈਵਿਕ ਖਾਦ ਪੈਦਾ ਹੋਵੇਗੀ, ਮੀਥੇਨ ਦਾ ਨਿਕਾਸ ਘਟੇਗਾ ਅਤੇ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ  ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

 👉ਸੀਨੀਆਰਤਾ ਸਬੰਧੀ ਵਿਵਾਦਾਂ ਨੂੰ ਸੁਲਝਾਉਣ ਕਰਨ ਲਈ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਵਿੱਚ ਸੋਧ
ਮੰਤਰੀ ਮੰਡਲ ਨੇ ਪੰਜਾਬ ਸਿਵਲ ਸਰਵਿਸਜ਼ (ਜਨਰਲ ਐਂਡ ਕਾਮਨ ਕੰਡੀਸ਼ਨਜ਼ ਆਫ ਸਰਵਿਸ) ਰੂਲਜ਼-1994 ਦੇ ਨਿਯਮ-8 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧ ਉਨ੍ਹਾਂ ਸਥਿਤੀਆਂ ਦਾ ਹੱਲ ਕਰਦੀ ਹੈ ਜਿੱਥੇ ਇੱਕੋ ਜਿਹੀ ਯੋਗਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਜਨਮ ਮਿਤੀ ਵੀ ਇੱਕੋ ਜਿਹੀ ਹੁੰਦੀ ਹੈ। ਅਜਿਹੇ ਮਾਮਲਿਆਂ ਵਿੱਚ ਅੰਤਰ-ਸੀਨੀਆਰਤਾ ਹੁਣ ਮੈਰਿਟ ਦੇ ਆਧਾਰ ‘ਤੇ ਨਿਰਧਾਰਤ ਕੀਤੀ ਜਾਵੇਗੀ, ਜਿਸ ਵਿੱਚ ਸਬੰਧਤ ਅਹੁਦੇ ਲਈ ਨਿਰਧਾਰਤ ਘੱਟੋ-ਘੱਟ ਵਿਦਿਅਕ ਯੋਗਤਾ ਵਿੱਚ ਪ੍ਰਾਪਤ ਕੀਤੀ ਅੰਤਿਮ ਗ੍ਰੇਡਿੰਗ ਜਾਂ ਪ੍ਰਤੀਸ਼ਤਤਾ ਸ਼ਾਮਲ ਹੋਵੇਗੀ।

 👉ਨਿਵੇਸ਼ ਨੂੰ ਹੁਲਾਰਾ ਦੇਣ ਲਈ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026’ ਵਿੱਚ ਸੋਧ
ਪੰਜਾਬ ਦੇ ਉਦਯੋਗਿਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026’ ਅਤੇ ਪੰਜਾਬ ਉਦਯੋਗ ਕ੍ਰਾਂਤੀ ਪਹਿਲਕਦਮੀ ਅਧੀਨ ਵੱਖ-ਵੱਖ ਸੈਕਟਰਲ ਨੀਤੀਆਂ ਵਿੱਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ।ਇਨ੍ਹਾਂ ਸੋਧਾਂ ਵਿੱਚ ਵਿੱਤੀ ਰਿਆਇਤਾਂ ਸਿਰਫ਼ ਮੌਜੂਦਾ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈਜ਼) ਦੀ ਬਜਾਏ ਮੌਜੂਦਾ ਉਦਯੋਗਿਕ ਇਕਾਈਆਂ ‘ਤੇ ਲਾਗੂ ਹੋਣ ਦੀ ਵਿਵਸਥਾ ਕੀਤੀ ਗਈ ਹੈ। ਇਹ ਉਦਯੋਗਿਕ ਕਲੱਸਟਰਾਂ, ਖੋਜ ਅਤੇ ਵਿਕਾਸ ਸਹੂਲਤਾਂ ਅਤੇ ਵਾਤਾਵਰਣ-ਪੱਖੀ ਤਕਨਾਲੋਜੀਆਂ ਨਾਲ ਸਬੰਧਤ ਉਪਬੰਧਾਂ ਨੂੰ ਵੀ ਮਜ਼ਬੂਤ ਕਰਦੀਆਂ ਹਨ। ਪਹਿਲੀਆਂ 50 ਯੋਗ ਇਕਾਈਆਂ ਲਈ 10 ਲੱਖ ਰੁਪਏ ਦੇ ਯਕਮੁਸ਼ਤ ਪ੍ਰੋਤਸਾਹਨ ਵਿੱਚ ਹੁਣ ਘੱਟੋ-ਘੱਟ ਗੋਲਡ ਲੈਵਲ ਜੈਡ.ਈ.ਡੀ. ਸਰਟੀਫਿਕੇਸ਼ਨ ਜਾਂ ਇਸ ਤੋਂ ਵੱਧ ਸਰਟੀਫਿਕੇਸ਼ਨ ਪ੍ਰਾਪਤ ਕਰਨ ਵਾਲੇ ਉਦਯੋਗ ਸ਼ਾਮਲ ਹੋਣਗੇ, ਜਦੋਂ ਕਿ ਸੈਕਟਰਲ ਨੀਤੀਆਂ ਵਿੱਚ ਸਮੁੱਚੇ ਪ੍ਰੋਤਸਾਹਨ ਸੀਮਾਵਾਂ ਨਾਲ ਸਬੰਧਤ ਉਪਬੰਧਾਂ ਨੂੰ ਸੰਕੇਤਕ ਅਤੇ ਗੈਰ-ਕਾਨੂੰਨੀ ਮੰਨਿਆ ਜਾਵੇਗਾ।ਇਨ੍ਹਾਂ ਸੁਧਾਰਾਂ ਤੋਂ ਨਿਵੇਸ਼ ਨੂੰ ਹੁਲਾਰਾ ਮਿਲਣ, ਉਦਯੋਗਿਕ ਵਿਕਾਸ ਨੂੰ ਮਜ਼ਬੂਤੀ ਮਿਲਣ ਅਤੇ ਪੰਜਾਬ ਦੇ ਦੇਸ਼ ਵਿੱਚ ਸਭ ਤੋਂ ਆਕਰਸ਼ਕ ਨਿਵੇਸ਼ ਸਥਾਨ ਵਜੋਂ ਉਭਰਨ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...

हरियाणा के सेवाभाव और आतिथ्य के मुरीद हुए मेहमान

👉सीपीए सम्मेलन में विधान सभा ने पेश की भव्य...