Thursday, April 16, 2026
spot_img
spot_img

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

Date:

spot_img

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ। ਕੈਬਨਿਟ ਨੇ ਕਿਹਾ ਕਿ ਇਸ ਹਮਲੇ ਨੇ ਹਰ ਦੇਸ਼ ਵਾਸੀ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚਾਈ ਹੈ ਜੋ ਕਈ ਕੀਮਤੀ ਜਾਨਾਂ ਜਾਣ ਕਰਕੇ ਗਮਗੀਨ ਹਨ। ਮੰਤਰੀ ਮੰਡਲ ਨੇ ਮਾਸੂਮ ਸੈਲਾਨੀਆਂ ‘ਤੇ ਇਸ ਅੱਤਵਾਦੀ ਹਮਲੇ ਨੂੰ ਬੁਜ਼ਦਿਲ ਅਤੇ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ  ‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ;ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਮੰਤਰੀ ਮੰਡਲ ਨੇ ਕਿਹਾ ਕਿ ਇਸ ਘਿਨਾਉਣੀ ਘਟਨਾ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਅੱਤਵਾਦੀਆਂ ਦਾ ਕੋਈ ਦੀਨ-ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਸੀ। ਇਹ ਹਮਲਾ ਵਹਿਸ਼ੀ ਕਾਰਾ ਹੈ ਕਿਉਂਕਿ ਕੋਈ ਵੀ ਧਰਮ ਅਜਿਹੇ ਘਿਨਾਉਣੇ ਅਪਰਾਧ ਦੀ ਹਰਗਿਜ਼ ਇਜਾਜ਼ਤ ਨਹੀਂ ਦਿੰਦਾ। ਮੰਤਰੀ ਮੰਡਲ ਨੇ ਕਿਹਾ ਕਿ ਇਹ ਹਿੰਸਾ ਮਨੁੱਖਤਾ ’ਤੇ ਸਿੱਧਾ ਹਮਲਾ ਹੈ ਅਤੇ ਇਸ ਘਟਨਾ ਦੀ ਹਰੇਕ ਵਿਅਕਤੀ ਵੱਲੋਂ ਮਜ਼ਹਬ, ਖਿੱਤਾ, ਕੌਮ ਜਾਂ ਕਿਸੇ ਹੋਰ ਵਿਚਾਰਧਾਰਾ ਤੋਂ ਉਪਰ ਉੱਠ ਕੇ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...