👉ਅਧਿਕਾਰੀਆਂ ਨੇੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਮੌਕੇ ’ਤੇ ਨਿਪਟਾਰਾ
ਸ੍ਰੀ ਮੁਕਤਸਰ ਸਾਹਿਬ 23 ਜਨਵਰੀ:ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵੱਖ- ਵੱਖ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਪਿੰਡ ਰਹੂੜਿਆਂਵਾਲੀ ਵਿਖੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਹ ਵੀ ਪੜ੍ਹੋ ਹੌਲਦਾਰ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਨੇ ਦਬੋਚਿਆ, ਇੱਕ ਹੋਇਆ ਫ਼ਰਾਰ
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਤੱਕ ਹਰ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਅਤੇ ਸਰਕਾਰ ਵੱਲੋਂ ਵਸਨੀਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਰੰਭੀ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਉਹਨਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਕੋਲ ਜਾਣ ਦੀ ਲੋੜ ਨਹੀਂ ਹੈ, ਸਗੋਂ ਅਧਿਕਾਰੀ ਲੋਕਾਂ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ।
ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਉਠਾਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਸ਼ਿਕਾਇਤ ਨਿਵਾਰਨ ਪ੍ਰੋਗਰਾਮ ਸਮੇਂ ਸਮੇਂ ਤੇ ਜਿਲ੍ਹੇ ਅਤੇ ਜਿਲ੍ਹੇ ਦੀਆਂ ਸਬ ਡਵੀਜਨਾਂ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਵੱਲੋਂ ਲੋਕਾਂ ਤੱਕ ਪਹੁੰਚ ਕਰ ਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਇਸ ਪ੍ਰੋਗਰਾਮ ਵਿੱਚ ਮਨਜਿੰਦਰ ਸਿੰਘ ਕਾਕਾ ਉੜਾਂਗ,ਸਿਮਰਜੀਤ ਸਿੰਘ ਬਲਾਕ ਪ੍ਰਧਾਨ, ਗੁਰਭਗਤ ਸਿੰਘ ਬਲਾਕ ਪ੍ਰਧਾਨ,ਅਮਰੀਕ ਸਿੰਘ ਮੀਕਾ ਈਨਾ ਖੇੜਾ, ਲਾਭ ਸਿੰਘ,ਰਣਜੀਤ ਸਿੰਘ ਖੇਰਾ ਨਾਇਬ ਤਹਿਸੀਲਦਾਰ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite





