ਕੈਬਨਿਟ ਮੰਤਰੀ ਨੇ ਖੋਲਿਆ ਮੁੱਖ ਮੰਤਰੀ ਵਿਰੁੱਧ ਮੋਰਚਾ :ਮਰਨ ਵਰਤ ਦੀ ਦਿੱਤੀ ਚੇਤਾਵਨੀ

0
675
+1

ਚੰਡੀਗੜ੍ਹ, 31 ਜਨਵਰੀ: ਹਮੇਸ਼ਾ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ਦੇ ਵਿੱਚ ਰਹਿਣ ਵਾਲੇ ਹਰਿਆਣਾ ਬੀਜੇਪੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਆਪਣੇ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਰੁੱਧ ਮੋਰਚਾ ਖੋਲ ਦਿੱਤਾ ਹੈ। ਆਪਣੇ ਵਿਧਾਨ ਸਭਾ ਹਲਕਾ ਅੰਬਾਲਾ ਛਾਉਣੀ ਦੇ ਵਿੱਚ ਇੱਕ ਐਸ ਐਚ ਓ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਮੰਤਰੀ ਵਿੱਜ ਆਪਣੀ ਹੀ ਸਰਕਾਰ ਨਾਲ ਨਰਾਜ਼ ਦਿਖਾਈ ਦੇ ਰਹੇ ਹਨ। ਸੂਚਨਾ ਮੁਤਾਬਕ ਹਲਕੇ ਦੇ ਲੋਕਾਂ ਦੀ ਸ਼ਿਕਾਇਤ ‘ਤੇ ਉਹਨਾਂ ਹਰਿਆਣੇ ਦੇ ਡੀਜੀਪੀ ਨੂੰ ਉਕਤ ਐਸਐਚਓ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪਰੰਤੂ ਹਾਲੇ ਤੱਕ ਉਸ ਐਸਐਚਓ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਅਨਿਲ ਵਿੱਜ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਚੜਿਆ ਹੋਇਆ ਹੈ।

ਇਹ ਵੀ ਪੜ੍ਹੋ ਪੰਜਾਬ ’ਚ ਭਿਆਨਕ ਸੜਕ ਹਾਦਸਾ, 9 ਵੇਟਰਾਂ ਦੀ ਦਰਦਨਾਕ ਮੌ+ਤ, ਦੋ ਦਰਜ਼ਨ ਦੇ ਕਰੀਬ ਜਖ਼ਮੀ

ਇਸ ਦੌਰਾਨ ਉਹਨਾਂ ਕੁਝ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਇਹ ਵੀ ਦਾਅਵਾ ਕੀਤਾ ਕਿ ਪਿਛਲੇ ਸਾਲ ਹੋਈਆਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਵਿੱਚ ਉਸ ਨੂੰ ਇੱਕ ਸੀਨੀਅਰ ਆਗੂ ਵੱਲੋਂ ਹਰਾਉਣ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਅੰਬਾਲਾ ਛਾਉਣੀ ਹਲਕੇ ਦੇ ਲੋਕਾਂ ਦੇ ਪਿਆਰ ਨਾਲ ਉਹ ਸੱਤਵੀਂ ਵਾਰ ਵਿਧਾਨ ਸਭਾ ਦੀਆਂ ਪੌੜੀਆਂ ਚੜੇ ਹਨ। ਅਨਿਲ ਵਿੱਜ ਨੇ ਕਿਹਾ ਕਿ ਬਹੁਤ ਦੁੱਖ ਹੋ ਰਿਹਾ ਹੈ ਕਿ ਉਸ ਆਗੂ ਵਿਰੁੱਧ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਸਿੱਧਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਆਪਣੀ ਨਰਾਜ਼ਗੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਜਦੋਂ ਤੋਂ ਉਹ ਮੁੱਖ ਮੰਤਰੀ ਬਣੇ ਹਨ, ਉਹ ਉੱਡਣ ਖਟੋਲੇ ਦੇ ਹੀ ਚੜੇ ਹੋਏ ਹਨ ਤੇ ਹਾਲੇ ਤੱਕ ਧਰਤੀ ‘ਤੇ ਨਹੀਂ ਉਤਰੇ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

ਉਹਨਾਂ ਇਹ ਵੀ ਦਾਅਵਾ ਕੀਤਾ ਕਿ ਇਹ ਇਕੱਲੀ ਉਹਨਾਂ ਦੀ ਨਹੀਂ ਬਲਕਿ ਹਰਿਆਣਾ ਦੇ ਜਿਆਦਾਤਰ ਮੰਤਰੀਆਂ ਅਤੇ ਵਿਧਾਇਕਾਂ ਦੀ ਆਵਾਜ਼ ਹੈ। ਇਸ ਦੌਰਾਨ ਉਹਨਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਉਸ ਦੀ ਆਪਣੀ ਹੀ ਸਰਕਾਰ ਵਿੱਚ ਸੁਣਵਾਈ ਨਾ ਹੋਈ ਤਾਂ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਰ੍ਹਾਂ ਮਰਨ ਵਰਤ ਵੀ ਸ਼ੁਰੂ ਕਰ ਦੇਣਗੇ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰਿਆਣਾ ਭਾਜਪਾ ਦੇ ਸੀਨੀਅਰ ਨੇਤਾਵਾਂ ਵਿੱਚੋਂ ਇੱਕ ਅਨਿਲ ਵਿੱਜ ਮੁੱਖ ਮੰਤਰੀ ਦੇ ਅਹੁੱਦੇ ਦੇ ਵੀ ਦਾਅਵੇਦਾਰ ਸਨ ਪਰੰਤੂ ਹਾਈ ਕਮਾਂਡ ਨੇ ਉਹਨਾਂ ਨੂੰ ਇੱਕ ਪਾਸੇ ਕਰਦਿਆਂ ਪਹਿਲਾਂ ਮਨੋਹਰ ਲਾਲ ਖੱਟੜ ਅਤੇ ਹੁਣ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ। ਜਿਸਦੇ ਕਾਰਨ ਪਿਛਲੀ ਟਰਮ ਦੇ ਦੌਰਾਨ ਅਨਿਲ ਵਿੱਜ ਨੇ ਸਰਕਾਰ ਵਿੱਚ ਮੰਤਰੀ ਬਣਨ ਤੋਂ ਵੀ ਇਨਕਾਰ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

+1

LEAVE A REPLY

Please enter your comment!
Please enter your name here