ਕੈਬਿਨਿਟ ਮੰਤਰੀ ਨੇ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

Date:

spot_img

👉ਆਂਗਣਵਾੜੀ ਸੈਂਟਰਾਂ ਨੂੰ ਬਿਜਲੀ ਤੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਸਮੱਸਿਆ
👉ਕੈਬਨਿਟ ਮੰਤਰੀ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ:ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ,ਸੰਮੇਵਾਲੀ ਪਿੰਡਾਂ ਦੇ ਦੌਰਾ ਦੌਰਾਨ ਕੀਤਾ ਅਤੇ ਇਹਨਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ।ਆਪਣੇ ਦੌਰੇ ਦੌਰਾਨ ਪਿੰਡ ਫੂਲੇਵਾਲਾ ਆਂਗਣਵਾੜੀ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਛੋਟੇ ਬੱਚਿਆਂ ਦੀ ਸਹੂਲਤ ਲਈ ਇੱਥੇ ਬਿਜਲੀ ਪਾਣੀ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ ਅਤੇ ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਪੋਸਟਿਕ ਅਹਾਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡ ਦੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਬੱਸ ਸਰਵਿਸ ਦਾ ਜਲਦੀ ਪ੍ਰਬੰਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

ਆਪਣੇ ਦੌਰੇ ਦੌਰਾਨ ਭੰਗਚੜੀ, ਮੌੜ ਅਤੇ ਸੰਮੇਵਾਲੀ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਵੀ ਕੀਤਾ ਅਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਦੇ ਕੰਮਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਪਿੰਡ ਦੇ ਬਕਾਇਆ ਪਏ ਕੰਮ ਜਿਵੇਂ ਕਿ ਵਾਟਰ ਵਰਕਸ ਦੀ ਸਾਫ਼-ਸਫਾਈ, ਵਾਟਰ ਵਰਕਸ ਦੇ ਨਵੀਨੀਕਰਨ ਅਤੇ ਛੱਪੜ ਦੀ ਸਾਫ਼-ਸਫਾਈ ਕਰਵਾਈ ਜਾਵੇਗੀ ਤਾਂ ਜੋ ਪਿੰਡ ਵਾਸੀਆਂ ਨੂੰ ਸਵੱਛ ਵਾਤਾਵਰਣ ਮਿਲ ਸਕੇ।ਇਸ ਮੌਕੇ ਸਿਮਰਜੀਤ ਸਿੰਘ ਬਲਾਕ ਪ੍ਰਧਾਨ, ਗੁਰਭਗਤ ਸਿੰਘ ਬਲਾਕ ਪ੍ਰਧਾਨ,ਸ੍ਰੀਮਤੀ ਪਰਮਜੀਤ ਕੌਰ ਹਲਕਾ ਕੋਆਰਡੀੜਨੇਟਰ (ਇਸਤਰੀ ਵਿੰਗ) ਸ੍ਰੀਮਤੀ ਰਮਨਦੀਪ ਕੌਰ ਸਰਪੰਚ ਭੰਗਚੜ੍ਹੀ,ਸ੍ਰੀਮਤੀ ਵੀਰਪਾਲ ਕੋਰ ਸਰਪੰਚ ਮੌੜ, ਇਕਬਾਲ ਸਿੰਘ,ਗੁਰਪ੍ਰੀਤ ਸਿੰਘ ਸੰਮੇਵਾਲਾ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img
spot_img

Share post:

Popular

More like this
Related

Mohali Police ਵੱਲੋਂ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ ਸੁਲਝਾਈ, ਮਹਿਲਾ ਮੁਲਜ਼ਮ ਗ੍ਰਿਫ਼ਤਾਰ

👉ਸੀ.ਸੀ.ਟੀ.ਵੀ. ਫੁਟੇਜ ਅਤੇ ਤਕਨੀਕੀ ਤੇ ਵਿਗਿਆਨਕ ਸਬੂਤਾਂ ਦੀ ਮਦਦ...

Guru kashi University ਵੱਲੋਂ ਦੰਦਾਂ ਦਾ ਫ਼ਰੀ ਚੈੱਕ-ਅੱਪ ਕੈਂਪ ਆਯੋਜਿਤ

Talwandi Sabo News: Guru kashi University; ਵਿਦਿਆਰਥੀਆਂ ਵਿੱਚ ਸਿਹਤ...