Tuesday, February 3, 2026

ਸਰਕਾਰ ਦੀ ਨੀਅਤ ਤੇ ਨੀਤੀ ਸਾਫ ਹੋਣ ਕਰਕੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾ ਹੁੰਗਾਰਾ : ਸਿਹਤ ਮੰਤਰੀ ਬਲਬੀਰ ਸਿੰਘ

Date:

spot_img

👉ਸਰਕਾਰ ਵੱਲੋਂ ਰਾਜ ’ਚ ਨਸ਼ਾ ਮੁਕਤੀ ਕੇਂਦਰਾਂ ਤੇ ਪੁਨਰਵਾਸ ਕੇਂਦਰਾਂ ਵਿਚ ਬਿਸਤਰਿਆਂ ਦੀ ਗਿਣਤੀ ਜਾ ਰਹੀ ਹੈ ਵਧਾਈ
Bathinda News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਅਤੇ ਨੀਤੀ ਸਾਫ ਹੋਣ ਕਰਕੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਆਮ ਲੋਕਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਿਹਤ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਦੀ ਕੀਤੀ ਗਈ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕਰਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ ਸ਼੍ਰੀ ਪਦਮਜੀਤ ਮਹਿਤਾ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਹ ਵੀ ਪੜ੍ਹੋ Ex DGP ਦਾ ਚਾਕੂ ਮਾਰ ਕੇ ਕੀਤਾ ਕ+ਤਲ; ਪੁਲਿਸ ਨੂੰ ਪਤਨੀ ’ਤੇ ਸ਼ੱਕ 

ਇਸ ਦੌਰਾਨ ਸਿਹਤ ਮੰਤਰੀ ਸ਼੍ਰੀ ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ’ਚ ਸਕਿੱਲ ਡਿਵੈਲਪਮੈਂਟ ਕੋਰਸ ਤੋਂ ਇਲਾਵਾ ਯੋਗਾ ਕਲਾਸਾਂ ਅਤੇ ਖੇਡ ਗਤੀਵਿਧੀਆਂ ਕਰਵਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇ।

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ।ਕੈਬਨਿਟ ਮੰਤਰੀ ਸ਼੍ਰੀ ਬਲਬੀਰ ਸਿੰਘ ਨੇ ਕਿਹਾ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਇਬ੍ਰੇਰੀਆਂ, ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ ਨਸ਼ਾ ਤਸਕਰੀ ਕਰਨ ਵਾਲੇ MC ਦੇ ਘਰ ਚੱਲਿਆ ਨਗਰ ਕੌਂਸਲ ਦਾ ਪੀਲਾ ਪੰਜਾ

ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਆਮ ਲੋਕਾਂ ਸਾਫ ਅਤੇ ਸ਼ੁੱਧ ਖਾਣ ਲਈ ਪ੍ਰੇਰਿਤ ਕਰਨ। ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸ਼ੱਕੀ ਕੈਮਿਸਟ ਦੀਆਂ ਦੁਕਾਨਾਂ ’ਤੇ ਪੂਰਨ ਨਜ਼ਰਸਾਨੀ ਰੱਖਣ ਤਾਂ ਜੋ ਕੋਈ ਵੀ ਕੈਮਿਸਟ ਨਸ਼ੀਲੀਆਂ ਵਸਤਾਂ ਦਾ ਵਿਕਰੀ ਨਾ ਕਰ ਸਕੇ।

ਇਸ ਮੌਕੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਉਜਾਲੇ ਵੱਲ ਲੈ ਕੇ ਜਾਣਾ ਅਤੇ ਉਨ੍ਹਾਂ ਨੂੰ ਆਪਣੇ ਪੈਰਾ ਸਿਰ ਖੜ੍ਹੇ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਰ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਮ ਲੋਕਾਂ ਦਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਵਿੱਚ ਵਿਸ਼ਵਾਸ ਵੱਧ ਰਿਹਾ ਹੈ ਅਤੇ ਸਰਕਾਰ ਵਲੋਂ ਨਸ਼ਾ ਤਸਕਰਾਂ ’ਤੇ ਸ਼ਖਤ ਨਜ਼ਰਸਾਨੀ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ ਆਪਣੀ ਅਧਿਕਾਰਤ ਫ਼ੇਰੀ ’ਤੇ ਪਹਿਲੀ ਵਾਰ ਭਾਰਤ ਪੁੱਜੇ ਅਮਰੀਕਾ ਦੇ ਉੱਪ ਰਾਸ਼ਟਰਪਤੀ 

ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬਾਰਡਰ ਏਰੀਆਂ ਚੋਂ 70 ਫੀਸਦੀ ਨਸ਼ੀਲੀਆਂ ਵਸਤਾਂ ਵਾਲੇ ਡਰੋਨ ਦੀਆਂ ਗਤੀਵਿਧੀਆਂ ਘਟੀਆਂ ਹਨ। ਇਸ ਦੌਰਾਨ ਉਨ੍ਹਾਂ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਐਨਰਜੀ ਡਰਿੰਕ ਸਿਹਤ ਲਈ ਬਹੁਤ ਹਾਨੀਕਾਰਕ ਹੈ ਜਿਸ ਨੂੰ ਸੂਬੇ ਦੇ ਸਕੂਲਾਂ ਵਿੱਚ ਪੂਰਨ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਸ਼੍ਰੀ ਬਲਬੀਰ ਸਿੰਘ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ ਪਰ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਨਾਲ ਕਾਨੂੰਨ ਕਰੜੇ ਹੱਥੀ ਨੱਜੀਠੇਗਾ ਅਤੇ ਅਜਿਹੇ ਲੋਕ ਆਪਣੇ ਅੰਤਮ ਮੁਕਾਮ ਜੇਲ੍ਹ ਜਾਣ ਲਈ ਤਿਆਰ ਰਹਿਣ।

ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਸਿਹਤ ਮੰਦ ਸਮਾਜ ਹੀ ਰੰਗਲੇ ਪੰਜਾਬ ਦੀ ਤਰੱਕੀ ਦਾ ਅਧਾਰ ਬਣੇਗਾ।ਸ਼੍ਰੀ ਬਲਬੀਰ ਸਿੰਘ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਲਾਈਨ ਟੁੱਟੀ ਹੈ, ਜਿਸ ਕਾਰਨ ਪੀੜਤ ਇਲਾਜ ਲਈ ਨਸ਼ਾ ਮੁਕਤੀ ਕੇਂਦਰਾਂ ਤੇ ਆ ਰਹੇ ਹਨ ਅਤੇ ਪਹਿਲਾਂ ਦੇ ਮੁਕਾਬਲੇ ਇਹ ਗਿਣਤੀ ਵੱਧਣ ਲੱਗੀ ਹੈ।

ਇਹ ਵੀ ਪੜ੍ਹੋ ਜੀ.ਜੀ.ਐਸ.ਐਸ.ਟੀ.ਪੀ. ਦੀ ਦੇ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਸੁਧਾਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਇਸ ਲਈ ਸਰਕਾਰ ਵੱਲੋਂ ਰਾਜ ਵਿਚ ਨਸ਼ਾ ਮੁਕਤੀ ਕੇਂਦਰਾਂ ਅਤੇ ਪੁਨਰਵਾਸ ਕੇਂਦਰਾਂ ਵਿਚ ਬਿਸਤਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਮੁੱਚੇ ਸਟਾਫ ਦੀ ਜਲਦ ਭਰਤੀ ਕੀਤੀ ਜਾਵੇਗੀ।

ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਸ਼੍ਰੀ ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ, ਮੁੱਖ ਮੰਤਰੀ ਦਫਤਰ ਦੇ ਖੇਤਰੀ ਫੀਲਰ ਅਫਸਰ ਸ਼੍ਰੀ ਰਮਨਜੀਤ ਸਿੰਘ, ਕੌਂਸਲਰ ਸੁਖਦੀਪ ਸਿੰਘ ਢਿੱਲੋ ਤੋਂ ਇਲਾਵਾ ਸਿਹਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Summer hill Convent School Bathinda ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

Bathinda News:ਸਮਰ ਹਿੱਲ ਕਾੱਨਵੈਂਟ ਸਕੂਲ, ਬਠਿੰਡਾ ਵਿਖੇ ਦਸਵੀਂ ਜਮਾਤ...

ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਡਾ. ਹਰਮੀਤ ਕੌਰ ਦੀ ਕਿਤਾਬ “ਬਿਲਡਿੰਗ ਦਾ ਸੈਲਫ” ਰੀਲੀਜ਼

👉ਵਿਅਕਤੀ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੈ ਇਹ ਕਿਤਾਬ-...

Malwa College Bathinda ਵਿਖੇ ਅੰਤਰ-ਸਕੂਲ ਕਲਾ ਮੇਲਾ 2026; ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਅੰਤਰ-ਸਕੂਲ ਕਲਾ-ਮੇਲਾ Talent Hunt-2026...

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

👉ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ,...