Bathinda News:ਮਾਲਵਾ ਪੱਟੀ ਦੇ ਇਤਿਹਾਸਕ ਪ੍ਰਾਚੀਨ ਮੰਦਿਰ ਦੀ ਪ੍ਰਬੰਧਕੀ ਕਮੇਟੀ ‘ਤੇ ਕਥਿਤ ਕਬਜ਼ੇ ਦਾ ਮਾਮਲਾ ਗਰਮਾਉਂਦਾ ਜਾ ਰਿਹਾ। ਇੱਥੇ ਲੱਗਦੇ ਛਿਮਾਹੀ ਮੇਲੇ ਤੋਂ ਇੱਕ ਦਿਨ ਬਾਅਦ ਹੋਏ ਵਿਵਾਦ ਨੂੰ ਲੈ ਕੇ ਹਿੰਦੂ ਸੰਗਠਨ ਇੱਕਜੁਟ ਹੋਣੇ ਸ਼ੁਰੂ ਹੋ ਗਏ ਹਨ। ਸ਼੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ(ਰਜਿ:169) ਦੀ ਅਗਵਾਈ ਹੇਠ ਚੱਲ ਰਹੀ ਇਸ ਮੰਦਿਰ ਕਮੇਟੀ ਵੱਲੋਂ ਇਸ ਸਬੰਧ ਵਿਚ ਬਠਿੰਡਾ ਦੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਸਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪ੍ਰੰਤੂ ਪ੍ਰਸ਼ਾਸਨ ਦਾ ਠੰਢਾ ਰਵੱਈਆ ਦੇਖਦਿਆਂ ਮਹਾਂਵੀਰ ਦਲ ਦੇ ਝੰਡੇ ਹੇਠ ਬਠਿੰਡਾ ਦੇ ਲਾਰਡ ਰਾਮਾ ਹਾਲ ਦੇ ਵਿਚ ਇਹ ਇਕੱਠ ਰੱਖਿਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਹਿੰਦੂ ਸੰਸਥਾਵਾਂ ਦੇ ਨੁਮਾਇੰਦੇ ਪੁੱਜੇ ਹੋਏ ਹਨ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; Punjabi Singer Rajveer jawanda ਹਾਰੇ ਜਿੰਦਗੀ ਦੀ ਜੰਗ
ਸ਼੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਦੇ ਕੌਮੀ ਕਾਰਜ਼ਕਾਰੀ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਦਸਿਆ ਕਿ 5 ਅਕਤੂਬਰ ਨੂੰ 200 ਦੇ ਕਰੀਬ ਲੋਕਾਂ ਵੱਲੋਂ ਇੱਕ ਚੁਣੇ ਹੋਏ ਨੁਮਾਇੰਦੇ ਦੇ ਨਜਦੀਕੀ ਰਿਸ਼ਤੇਦਾਰ ਦੀ ਅਗਵਾਈ ਹੇਠ ਇਕੱਠੇ ਹੋ ਕੇ ਮੰਦਿਰ ਦੀ ਕਮੇਟੀ ‘ਤੇ ਕਬਜ਼ਾ ਕਰਨ ਦਾ ਯਤਨ ਕੀਤਾ ਅਤੇ ਇਸ ਮੌਕੇ ਮੰਦਿਰ ਦੀ ਮਰਿਆਦਾ ਦੀ ਬੇਅਦਬੀ ਵੀ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ 1957 ਤੋਂ ਸ਼੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਦੀ ਅਗਵਾਈ ਹੇਠ ਚੱਲ ਰਹੀ ਇਸ ਮੰਦਿਰ ਦੀ ਕਮੇਟੀ ਦਾ ਕਿਸੇ ਨਾਲ ਵਿਵਾਦ ਨਹੀਂ ਪਿਆ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।









