ਅੰਮ੍ਰਿਤਸਰ, 30 ਅਕਤੂਬਰ: ਬੀਤੇ ਕੱਲ ਦਿਨ ਦਿਹਾੜੇ ਅੰਮ੍ਰਿਤਸਰ ਵਿੱਚ ਹਥਿਆਰਾਂ ਦੀ ਨੋਕ ‘ਤੇ ਪੰਜਾਬ ਨੈਸ਼ਨਲ ਬੈਂਕ ਵਿੱਚ ਹੋਈ ਕਰੀਬ 6 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਉਂਦਿਆਂ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 5.12 ਲੱਖ ਰੁਪਏ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੇਰ ਸ਼ਾਮ ਮਾਮਲੇ ਦੀ ਜਾਣਕਾਰੀ ਦਿੰਦਿਆ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੁੱਟ ਦੀ ਵਾਰਦਾਤ ਨੂੰ ਉਤਕਰਸ਼ ਸਮਾਲ ਫਾਈਨਾਂਸ ਬੈਂਕ ਦੇ ਸੁਰੱਖਿਆ ਗਾਰਡ ਰਵਨੀਤ ਸਿੰਘ ਨੇ ਅਭੈ ਕੁਮਾਰ ਨਾਲ ਮਿਲ ਕੇ ਕੀਤਾ ਸੀ।
ਇਹ ਵੀ ਪੜ੍ਹੋ:ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ: ਡੀਜੀਪੀ
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਬੀਤੇ ਕੱਲ ਦੁਪਹਿਰ ਸਮੇਂ ਮਜੀਠਾ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਨਾਗਕਲਾ ਦੇ ਵਿੱਚ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਵਿੱਚ ਦੋ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਇਹ ਲੁੱਟ ਕੀਤੀ ਸੀ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਸੂਚਨਾ ਮਿਲਣ ਤੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
Share the post "ਅੰਮ੍ਰਿਤਸਰ ‘ਚ ਬੈਂਕ ਲੁੱਟ ਦਾ ਮਾਮਲਾ ਪੰਜਾਬ ਪੁਲਿਸ ਨੇ 24 ਘੰਟਿਆਂ ਚ ਸੁਲਝਾਇਆ, ਦੋਨੋਂ ਮੁਲਜ਼ਮ ਕਾਬੂ"