ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚੱਲਣ ਦਾ ਮਾਮਲਾ High Court ਪੁੱਜਿਆ

0
334
+2

Chandigarh News: ਪੰਜਾਬ ਦੇ ਵਿੱਚ ਨਸ਼ਿਆਂ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਦਿਖਾਈ ਜਾ ਰਹੀ ਸਖਤੀ ਦੇ ਤਹਿਤ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜਰ ਫੇਰਨ ਦਾ ਮਾਮਲਾ ਹੁਣ ਹਾਈਕੋਰਟ ਪੁੱਜ ਗਿਆ ਹੈ। ਸੀਨੀਅਰ ਵਕੀਲ ਕੰਵਰ ਪਾਹੁਲ ਸਿੰਘ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਉਹਨਾਂ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਸਰਕਾਰ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਬਣਾਈਆਂ ਜਾਇਦਾਦਾਂ ਨੂੰ ਸੀਲ ਕਰ ਸਕਦੀ ਹੈ, ਪਰ ਉਸ ਨੂੰ ਢਾਹ ਨਹੀਂ ਸਕਦੀ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋ ਅਫੀਮ ਵੇਚਣ ਦਾ ਧੰਦਾ ਕਰਨ ਵਾਲੇ 02 ਸਮਗਲਰ ਕਾਬੂ

ਉਹਨਾਂ ਸਰਕਾਰ ਦੇ ਇਸ ਕਦਮ ਨੂੰ ਤਾਲਬਾਨੀ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਤੁਰੰਤ ਇਸ ਉੱਪਰ ਰੋਕ ਲਗਾਈ ਜਾਵੇ। ਪਤਾ ਲੱਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 4 ਮਾਰਚ ਨੂੰ ਤੈਅ ਕੀਤੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਸਖਤੀ ਦੇ ਬਾਵਜੂਦ ਉਹਨਾਂ ਦੇ ਕਾਬੂ ਨਾ ਆਉਣ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਹੁਣ ਇੱਕ ਨਵੀਂ ਰਣਨੀਤੀ ਬਣਾਈ ਗਈ ਹੈ। ਇਸ ਰਣਨੀਤੀ ਤਹਿਤ ਇਹਨਾਂ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਬਣਾਈਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਦੇ ਨਾਲ ਢਾਹਿਆ ਜਾ ਰਿਹਾ। ਇਸੇ ਕੜੀ ਤਹਿਤ ਲੁਧਿਆਣਾ ਤੋਂ ਇਲਾਵਾ ਪਟਿਆਲਾ ਅਤੇ ਰੂਪਨਗਰ ਦੇ ਵਿੱਚ ਵੀ ਕਈ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਉੱਪਰ ਸਰਕਾਰੀ ਬੁਲਡੋਜਰ ਚੱਲਿਆ ਹੈ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁਧ’:ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼;4 ਕਿਲੋ ਹੈਰੋਇਨ ਸਮੇਤ ਦੋ ਕਾਬੂ

ਇਸ ਤੋਂ ਪਹਿਲਾਂ ਯੂਪੀ ਦੇ ਵਿੱਚ ਬਲਡੋਜ਼ਰ ਚੱਲਣ ਦੀਆਂ ਖਬਰਾਂ ਸੁਣਾਈ ਦਿੰਦੀਆਂ ਸਨ। ਉਧਰ ਆਮ ਲੋਕ ਸਰਕਾਰ ਦੇ ਇਸ ਕਦਮ ਨਾਲ ਸਹਿਮਤ ਦਿਖਾਈ ਦੇ ਰਹੇ ਹਨ, ਕਿਉਂਕਿ ਪੰਜਾਬ ਦੇ ਵਿੱਚ ਵਹਿ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਕਾਰਨ ਨੌਜਵਾਨ ਪੀੜੀ ਇਸ ਦੇ ਵਿੱਚ ਫਸਦੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜ ਕੈਬਨਟ ਮੰਤਰੀਆਂ ਦੀ ਇੱਕ ਸਬ ਕਮੇਟੀ ਵੀ ਬਣਾਈ ਹੈ, ਜਿਹੜੀ ਨਸ਼ਿਆਂ ਦੇ ਮਾਮਲੇ ਵਿੱਚ ਹੇਠਲੇ ਪੱਧਰ ਤੋਂ ਲੈ ਕੇ ਉੱਪਰ ਤੱਕ ਨਿਗਰਾਨੀ ਰੱਖੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here