ਚੰਡੀਗੜ੍ਹ, 1 ਅਕਤੂਬਰ : ਪੰਚਾਇਤੀ ਚੋਣਾਂ ਦਾ ਐਲਾਨ ਹੁੰਦੇ ਹੀ ਸਰਪੰਚੀ ਦੇ ਅਹੁੱਦੇ ਲਈ ਲੱਗ ਰਹੀਆਂ ਬੋਲੀਆਂ ਦਾ ਮਾਮਲਾ ਹੁਣ ਗਰਮਾਉਂਦਾ ਜਾ ਰਿਹਾ। ਲਗਾਤਾਰ ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਣ ਤੋਂ ਬਾਅਦ ਰਾਜ ਚੋਣ ਕਮਿਸ਼ਨਰ ਸਖ਼ਤ ਹੋ ਗਿਆ ਹੈ। ਇਨ੍ਹਾਂ ਬੋਲੀਆਂ ਦੇ ਆਧਾਰ ’ਤੇ ਸਾਫ਼ ਪਤਾ ਚੱਲਦਾ ਹੈ ਕਿ ਸਬੰਧਤ ਪੰਚਾਇਤ ਵੱਲੋਂ ਸਰਪੰਚ ਦਾ ਅਹੁਦਾ ਨਿਲਾਮ ਕੀਤਾ ਜਾ ਰਿਹਾ ਹੈ ਅਤੇ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਬੋਲੀਕਾਰ ਨੂੰ ‘ਸਰਬਸੰਮਤੀ ਨਾਲ ਸਰਪੰਚ’ ਚੁਣ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ: ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ
ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੱਡੀਆਂ ਲੋਕਤਾਂਤਰਿਕ ਪਰੰਪਰਾਵਾਂ ਤਹਿਤ ਅਜਿਹੀ ਪ੍ਰਕਿਰਿਆ ਦੇ ਕਾਨੂੰਨੀ ਅਤੇ ਨੈਤਿਕ ਨਤੀਜਿਆਂ ਦੀ ਘੋਖ ਕਰਨ ਲਈ ਰਾਜ ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮੁੱਦੇ ਪ੍ਰਤੀ ਸੰਤੁਲਿਤ ਨਜ਼ਰੀਆ ਅਪਣਾਵੇ।ਉਨ੍ਹਾਂ ਅੱਗੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹੇ ਵਿੱਚ ਅਜਿਹੀ ਕਿਸੇ ਵੀ ਵਿਸ਼ੇਸ਼ ਘਟਨਾ, ਭਾਵੇਂ ਰਿਪੋਰਟ ਕੀਤੀ ਗਈ ਹੋਵੇ ਜਾਂ ਪ੍ਰਕਿਰਿਆ ਵਿੱਚ ਹੋਵੇ, ਦੀ ਪੂਰੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ 24 ਘੰਟਿਆਂ ਦੇ ਅੰਦਰ ਕਮਿਸ਼ਨ ਨੂੰ ਆਪਣੀਆਂ ਟਿੱਪਣੀਆਂ ਸਮੇਤ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ।
Share the post "ਪਿੰਡਾਂ ’ਚ ਸਰਪੰਚੀ ਦੀਆਂ ਬੋਲੀਆਂ ਦਾ ਮਾਮਲਾ ਭਖਿਆ: ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਤੋਂ 24 ਘੰਟਿਆਂ ਦੇ ਅੰਦਰ ਰੀਪੋਰਟ ਮੰਗੀ"