Punjabi Khabarsaar
ਅਮ੍ਰਿਤਸਰ

ਹਿਮਾਚਲ ਘੁੰਮਣ ਗਏ ਐਨ.ਆਰ.ਆਈ ਪੰਜਾਬੀ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਗਰਮਾਇਆ

ਅੰਮ੍ਰਿਤਸਰ, 15 ਜੂਨ: ਬੀਤੇ ਦਿਨੀਂ ਹਿਮਾਚਲ ਦੇ ਡਲਹੌਜੀ ਕਸਬੇ ਵਿਚ ਘੁੰਮਣ ਆਏ ਦੋ ਭਰਾਵਾਂ ਨਾਲ ਉਥੋਂ ਦੇ ਸਥਾਨਕ ਲੋਕਾਂ ਵੱਲੋਂ ਕੁੱਟਮਾਰ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਹ ਮਾਮਲਾ ਮੰਡੀ ਤੋਂ ਨਵੀਂ ਚੁਣੀ ਗਈ ਐਮ.ਪੀ ਕੰਗਨਾ ਰਣੌਤ ਨਾਲ ਜੁੜਣ ਕਾਰਨ ਪੰਜਾਬੀਆਂ ਵੱਲੋਂ ਇਸ ਘਟਨਾ ਦਾ ਵਿਰੋਧ ਕੀਤਾ ਜਾ ਰਿਹਾ। ਸ਼੍ਰੀ ਅੰਮ੍ਰਿਤਸਰ ਤੋਂ ਚੁਣੇ ਗਏ ਐਮ.ਪੀ ਗੁਰਜੀਤ ਸਿੰਘ ਔਜਲਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨੇ ਇਸ ਜਖਮੀ ਨੌਜਵਾਨ ਦਾ ਹਾਲ-ਚਾਲ ਜਾਣਿਆਂ ਤੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਤੁਰੰਤ ਦੋਸ਼ੀਆਂ ਵਿਰੁਧ ਕਾਰਵਾਈ ਕਰਨ ਦੀ ਮੰਗ ਕੀਤੀ। ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਚ ਇਲਾਜ ਕਰਵਾ ਰਹੇ ਸਪੇਨ ਤੋਂ ਆਏ ਪੰਜਾਬੀ ਨੌਜਵਾਨ ਕੰਵਲਜੀਤ ਸਿੰਘ ਨੇ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ ਹੈ।

ਅਮਰੀਕਾ ’ਚ ਪੰਜਾਬੀ ਨੌਜਵਾਨ ਨੇ ਦੋ ਭੈਣਾਂ ’ਤੇ ਚਲਾਈਆਂ ਗੋ+ਲੀਆਂ,ਇੱਕ ਦੀ ਹੋਈ ਮੌ+ਤ

ਮੀਡੀਆ ਨਾਲ ਗੱਲਬਾਤ ਕੰਵਲਜੀਤ ਸਿੰਘ ਨੇ ਦਸਿਆ ਕਿ ਉਹ ਅਤੇ ਉਸਦਾ ਛੋਟਾ ਭਰਾ ਜੋਬਨਜੀਤ ਸਿੰਘ ਇੰਗਲੈਂਡ ਤੋਂ ਕੁੱਝ ਦਿਨ ਪਹਿਲਾਂ ਪੰਜਾਬ ਆਏ ਸਨ। ਇਸ ਦੌਰਾਨ ਉਹ ਆਪਣੇ ਭਰਾ ਤੇ ਆਪਣੀ ਸਪੈਨਿਸ਼ ਮੂਲ ਦੀ ਪਤਨੀ ਅਤੇ ਉਸਦਾ ਇੰਗਲੈਂਡ ਤੋਂ ਆਇਆ ਭਰਾ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿਚ ਕੁੱਝ ਦਿਨਾਂ ਲਈ ਘੁੰਮਣ ਚਲੇ ਗਏ। ਡਲਹੌਜੀ ਵਿਚ ਇੱਕ ਸਥਾਕਨ ਵਾਸੀ ਨਾਲ ਕਾਰ ਦੀ ਪਾਰਕਿੰਗ ਨੂੰ ਲੈ ਤੇ ਤਕਰਾਰਬਾਜ਼ੀ ਹੋ ਗਈ ਤੇ ਹਿਮਾਚਲੀ ਨੇ ਉਸਨੂੰ ਗੰਦੀਆਂ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦ ਉਨ੍ਹਾਂ ਵਿਰੋਧ ਕੀਤਾ ਤਾਂ ਉਸ ਹਿਮਾਚਲੀ ਨੇ ਫ਼ੋਨ ਕਰਕੇ ਆਪਣੇ ਸਾਥੀਆਂ ਨੂੰ ਮੌਕੇ ’ਤੇ ਬੁਲਾ ਲਿਆ ਅਤੇ ਉਨ੍ਹਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਕੰਵਲਜੀਤ ਸਿੰਘ ਨੇ ਦਸਿਆ ਕਿ ਇਸ ਕੁੱਟਮਾਰ ਦੌਰਾਨ ਉਸਦੀ ਬਾਹ ਟੁੱਟ ਗਈ ਤੇ ਸਿਰ ’ਤੇ ਵੀ ਟੰਕੇ ਲੱਗੇ ਹਨ।

ਚੋਰਾਂ ਦੇ ਬੁਲੰਦ ਹੌਸਲੇ:ਵਿਧਾਇਕ ਦੇ ਦਫ਼ਤਰ ’ਚ ਲੱਖਾਂ ਦਾ ਮਾਲ ਕੀਤਾ ਚੋਰੀ

ਉਧਰ ਹਸਪਤਾਲ ਜਖਮੀ ਨੌਜਵਾਨ ਦਾ ਪਤਾ ਲੈਣ ਗਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨੇ ਦੋਸ਼ ਲਗਾਇਆ ਕਿ ਇਹ ਘਟਨਾ ਫਿਲਮੀ ਅਦਾਕਾਰਾ ਤੇ ਹੁਣ ਐਮ ਪੀ ਬਣੇ ਕੰਗਣਾ ਰਣੌਤ ਵੱਲੋਂ ਪੰਜਾਬੀਆਂ ਵਿਰੁਧ ਕੀਤੀਆਂ ਬਿਆਨਬਾਜ਼ੀ ਦਾ ਹੀ ਇਹ ਅਸਰ ਹੈ ਕਿ ਹਿਮਾਚਲੀ ਲੋਕ ਪੰਜਾਬੀ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਚਿੰਤਾਜਨਕ ਵਰਤਾਰਾ ਹੈ, ਇਸ ਪ੍ਰਤੀ ਸਾਰਿਆਂ ਨੂੰ ਖਾਸ ਤੌਰ ’ਤੇ ਕੇਂਦਰ ਸਰਕਾਰ ਤੇ ਭਾਜਪਾ ਲੀਡਰਸ਼ਿਪ ਨੂੰ ਸੋਚਣ ਦੀ ਲੋੜ ਹੈ ਕਿ ਕੰਗਣਾ ਦੀ ਜ਼ਹਿਰੀਲੀ ਬਿਆਨਬਾਜ਼ੀ ਕੀ ਰੰਗ ਲਿਆ ਰਹੀ ਹੈ। ਉਧਰ ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਨੂੰ ਅਪੀਲ ਕੀਤੀ ਕਿ ਦੋਸ਼ੀਆ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

 

Related posts

ਘਰੋਂ ਰੁੱਸ ਕੇ ਗਏ 10 ਸਾਲਾਂ ਬੱਚੇ ਨੇ ਸਾਰੀ ਰਾਤ ਪੁਲਿਸ ਨੂੰ ਪਾਈ ਰੱਖੀ ਭਸੂੜੀ

punjabusernewssite

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

punjabusernewssite

ਪੰਜਾਬ ਦੇ ਵਿਚ ਵੱਡੀਆਂ ਸਿਆਸੀ ਕਾਨਫਰੰਸਾਂ ਅੱਜ, ਰੱਖੜ ਪੁੰਨਿਆਂ ਮੌਕੇ ਬਾਬਾ ਬਕਾਲਾ ’ਚ ਹੋਵੇਗਾ ਸ਼ਕਤੀ ਪ੍ਰਦਰਸ਼ਨ

punjabusernewssite