ਗਿਆਨੀ ਹਰਪ੍ਰੀਤ ਸਿੰਘ ਨੇ ਕਈ ਵਾਰ ਸੁਰੱਖਿਆ ਵਾਪਸ ਲੈਣ ਲਈ ਲਿਖੇ ਸਨ ਪੱਤਰ
ਤਲਵੰਡੀ ਸਾਬੋ, 13 ਨਵੰਬਰ: ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੇਂਦਰ ਨੇ ਜੈਡ ਸਕਿਊਰਟੀ ਵਾਪਸ ਲੈ ਲਈ ਹੈ। ਇਹ ਕਦਮ ਗਿਆਨੀ ਹਰਪ੍ਰੀਤ ਸਿੰਘ ਦੇ ਅਪੀਲ ’ਤੇ ਚੂੱਕਿਆ ਗਿਆ ਹੈ, ਜਿਸਦੇ ਵਿਚ ਉਨ੍ਹਾਂ ਕਈ ਵਾਰ ਆਪਣੀ ਸੁਰੱਖਿਆ ਵਾਪਸ ਲੈਣ ਲਈ ਕਿਹਾ ਸੀ। ਕੁੱਝ ਸਮਾਂ ਪਹਿਲਾਂ ਕੇਂਦਰ ਵੱਲੋਂ ਇਹ ਸੁਰੱਖਿਆ ਦਿੱਤੀ ਗਈ ਸੀ ਜਦ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਵਜੋਂ ਕੰਮ ਕਰ ਰਹੇ ਸਨ। ਇਸ ਸੁਰੱਖਿਆ ਦਸਤੇ ਵਿਚ 20 ਦੇ ਕਰੀਬ ਮੁਲਾਜਮ ਸਨ, ਜਿੰਨ੍ਹਾਂ ਵਿਚ ਜਿਆਦਾਤਰ ਸਰਦਾਰ ਮੁਲਾਜਮ ਵੀ ਮੌਜੂਦ ਸਨ।
ਇਹ ਵੀ ਪੜ੍ਹੋਸਰਪੰਚਾਂ ਤੋਂ ਬਾਅਦ ਹੁਣ ਇਸ ਦਿਨ ਹੋਵੇਗਾ ਪੰਚਾਂ ਦਾ ਸਹੁੰ ਚੁੱਕ ਸਮਾਗਮ
ਗੌਰਤਲਬ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਮੌਜੂਦਾ ਸਮੇਂ ਵੀ ਚਰਚਾ ਵਿਚ ਰਹੇ ਹਨ, ਜਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਮਗਰੋਂ ਉਨ੍ਹਾਂ ਦਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਵਿਵਾਦ ਹੋਇਆ ਸੀ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਤੇ ਆਪਣੇ ਪ੍ਰਵਾਰ ਦੀ ਸੁਰੱਖਿਆ ਦਾ ਮੁੱਦਾ ਵੀ ਚੁੱਕਿਆ ਸੀ। ਚਰਚਾ ਮੁਤਾਬਕ ਪਿਛਲੇ ਦਿਨੀਂ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ੍ਹ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਫ਼ਤਿਹਗੜ੍ਹ ਸਾਹਿਬ ਵਿਚ ਗਿਆਨੀ ਹਰਪ੍ਰੀਤ ਸਿੰਘ ਨਾਲ ਗੁਪਤ ਮੀਟਿੰਗ ਵੀ ਚਰਚਾ ਦਾ ਵਿਸ਼ਾ ਬਣੀ ਸੀ।