ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ

Date:

spot_img

ਪਠਾਨਕੋਟ, 22 ਅਕਤੂਬਰ: ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਨੂੰ ਲੈ ਕੇ ਚੰਗੀ ਵਿਵਸਥਾ ਕੀਤੀ ਗਈ ਹੈ। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਵੀ ਹਰ ਰੋਜ ਸਮੀਖਿਆ ਮੀਟਿੰਗਾਂ ਕਰਕੇ ਮੰਡੀਆਂ ਦੀ ਤਾਜਾ ਸਥਿਤੀ ਬਾਰੇ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਅੰਦਰ ਝੋਨਾ ਬਹੁਤ ਵਧੀਆ ਹੋਇਆ ਹੈ ਅਤੇ ਪੈਦਾਵਾਰ ਵੀ ਬਹੁਤ ਜ਼ਿਆਦਾ ਹੋਈ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਰੋਟ ਜੈਮਲ ਸਿੰਘ ਦੀ ਦਾਨਾ ਮੰਡੀ ਦਾ ਦੌਰਾ ਕਰਨ ਮਗਰੋਂ ਕੀਤਾ। ਇਸ ਮੌਕੇ ਉੱਤੇ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਨੂੰ ਕੇਂਦਰੀ ਪੁਲ ਅੰਦਰ 185 ਲੱਖ ਐਮ.ਟੀ. ਦਾ ਟੀਚਾ ਮਿਲਿਆ ਹੈ ਅਤੇ ਸਾਡੇ ਵੱਲੋਂ 190 ਲੱਖ ਐਮ.ਟੀ. ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆ ਅੰਦਰ 26 ਲੱਖ ਮੀਟਰਿਕ ਟਨ ਤੋਂ ਜਿਆਦਾ ਝੋਨਾ ਆ ਗਿਆ ਹੈ ਅਤੇ 24 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

ਇਸ ਤੋਂ ਇਲਾਵਾ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਨੇ ਵੀ ਤੇਜੀ ਫੜ ਗਈ ਹੈ 6 ਲੱਖ ਐਮ.ਟੀ. ਦੇ ਕਰੀਬ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ 4 ਹਜਾਰ ਕਰੋੜ ਤੋਂ ਜਿਆਦਾ ਰਾਸੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਦੀ ਫਸਲ ਨੂੰ ਕੇਂਦਰੀ ਪੁੂਲ ਵਿੱਚ ਭੇਜਦੇ ਹਾਂ। ਪੰਜਾਬ ਅੰਦਰ ਜੋ ਗੋਦਾਮ ਭਰੇ ਪਏ ਹਨ ਉਹ ਕੇਂਦਰ ਦੇ ਹਨ ਅਤੇ ਉਨ੍ਹਾਂ ਵੱਲੋਂ ਕੇਂਦਰ ਨੂੰ ਪਿਛਲੇ 6 ਮਹੀਨਿਆਂ ਤੋਂ ਕਿਹਾ ਜਾ ਰਿਹਾ ਹੈ ਕਿ ਗੋਦਾਮਾਂ ਵਿੱਚੋਂ ਅਪਣਾ ਮਾਲ ਚੁੱਕਿਆ ਜਾਵੇ ਤਾਂ ਜੋ ਅਸੀਂ ਨਵੇਂ ਮਾਲ ਨੂੰ ਗੋਦਾਮਾਂ ਅੰਦਰ ਸਟੋਰ ਕਰ ਸਕੀਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਂਣ ਦਿੱਤੀ ਜਾਵੇਗੀ।

 

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...