ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਕਰ ਰਹੀ ਹੈ ਤੰਗ: ਹਰਚੰਦ ਸਿੰਘ ਬਰਸਟ

Date:

spot_img

ਭਲਕੇ ’ਆਪ’ ਕਰੇਗੀ ਭਾਜਪਾ ਦਫਤਰ ਦਾ ਘਿਰਾਓ, ’ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਬਰਸਟ ਨੇ ਲੋਕਾਂ ਨੂੰ ਵੱਡੀ ਗਿਣਤੀ ’ਚ ਪਹੁੰਚਣ ਦੀ ਕੀਤੀ ਅਪੀਲ
ਚੰਡੀਗੜ੍ਹ, 29 ਅਕਤੂਬਰ: ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ।ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਕੇਂਦਰ ਸ਼ੈਲਰ ਮਾਲਕਾਂ ਦੀਆਂ ਮੰਗਾਂ ਨਹੀਂ ਸੁਣ ਰਿਹਾ ਅਤੇ ਪੰਜਾਬ ਦੀਆਂ ਮੰਡੀਆਂ ਵਿੱਚ ਪਿਆ ਲੱਖਾਂ ਟਨ ਅਨਾਜ ਚੁੱਕਣ ਤੋਂ ਇਨਕਾਰ ਕਰ ਰਿਹਾ ਹੈ। ਇਸ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦਾ ਨੁਕਸਾਨ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲੇ ਦੀ ਹੈ।

ਆਮ ਆਦਮੀ ਪਾਰਟੀ ਭਲਕੇ ਭਾਜਪਾ ਦਫਤਰ ਦਾ ਕਰੇਗੀ ਘਿਰਾਓ: ਅਮਨ ਅਰੋੜਾ

ਉਹ ਜਾਣਬੁੱਝ ਕੇ ਧੀਮੀ ਲਿਫਟਿੰਗ ਕਰ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਇਹ ਅਤਿ ਨਿੰਦਣਯੋਗ ਹੈ।ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਅੱਗੇ ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ।ਬਰਸਟ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਸਵੇਰੇ 11:00 ਵਜੇ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਬੱਤਰਾ ਥੀਏਟਰ ਤੋਂ ਸਾਰੇ ਲੋਕ ਭਾਜਪਾ ਦਫ਼ਤਰ ਵੱਲ ਮਾਰਚ ਕਰਨਗੇ ਅਤੇ ਰੋਸ ਪ੍ਰਦਰਸ਼ਨ ਰਾਹੀਂ ਕੇਂਦਰ ਸਰਕਾਰ ਤੱਕ ਆਪਣਾ ਸੁਨੇਹਾ ਪਹੁੰਚਾਉਣਗੇ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...