Monday, February 2, 2026

ਨਿੱਜੀਕਰਨ ਅਤੇ ਕੇਂਦਰੀਕਰਨ ਦੀਆਂ ਨੀਤੀਆਂ ਤੁਰੰਤ ਵਾਪਸ ਲਵੇ ਕੇਂਦਰ ਸਰਕਾਰ

Date:

spot_img

👉ਕੇਂਦਰ ਦੀਆਂ ਨੀਤੀਆਂ ਲਾਗੂ ਕਰਨ ਦੀ ਥਾਂ ਪੰਜਾਬ ਦੇ ਲੋਕਾਂ ਨਾਲ ਖੜੇ ਭਗਵੰਤ ਮਾਨ
Bathinda News: ਇਤਿਹਾਸਿਕ ਕਿਸਾਨ ਅੰਦੋਲਨ ਦੌਰਾਨ 26 ਜਨਵਰੀ 2021 ਦੀ ਟਰੈਕਟਰ ਪਰੇਡ ਦੀ ਪੰਜਵੀਂ ਵਰੇਗੰਡ ਉੱਪਰ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਤੇ ਕੇਂਦਰੀਕਰਨ ਦੀਆਂ ਨੀਤੀਆਂ ਵਾਪਸ ਕਰਾਉਣ ਲਈ,ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਅਤੇ ਹੋਰ ਭਖਦੀਆਂ ਮੰਗਾਂ ਜਿਵੇਂ ਸਾਰੀਆਂ ਫਸਲਾਂ ਤੇ ਐਮ ਐਸ ਪੀ ਕਾਨੂੰਨ ਲਾਗੂ ਕਰਵਾਉਣ, ਸਾਰੇ ਕਿਸਾਨਾਂ ਮਜ਼ਦੂਰਾਂ ਨੂੰ ਗੁਜ਼ਾਰੇ ਯੋਗ ਘੱਟੋ ਘੱਟ 10 ਹਜਾਰ ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ, ਕਿਸਾਨਾਂ ਮਜ਼ਦੂਰਾਂ ਦੀ ਕਰਜਾ ਮੁਕਤੀ, ਫਸਲੀ ਬੀਮਾ ਯੋਜਨਾ,ਸ਼ਹੀਦ ਹੋਏ ਕਿਸਾਨਾਂ, ਮਜਦੂਰਾ ਦੇ ਪਰਿਵਾਰਾਂ ਦੀ ਮਕੁੰਮਲ ਕਰਜਾ ਖਤਮ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ, ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਆਦਿ ਸਾਰੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਹੁਣ ਦੇ ਹੱਲੇ ਬਿਜਲੀ ਬਿੱਲ , ਬੀਜ ਬਿੱਲ, ਅਤੇ ਕਿਰਤ ਕਾਨੂੰਨ ਰੱਦ ਕਰਨ, ਮਨਰੇਗਾ ਸਕੀਮ ਬਹਾਲ ਰੱਖਣ, ਮੁਕਤ ਵਪਾਰ ਸਮਝੌਤਿਆਂ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਕਰਵਾਉਣ, ਕੱਚੀਆਂ ਜ਼ਮੀਨਾਂ ਵਾਲੇ ਹੜ੍ਹ ਪੀੜਤਾਂ ਨੂੰ ਵੀ ਯੋਗ ਮੁਆਵਜਾ ਦਿਵਾਉਣ, ਚਾਰ ਲੇਬਰ ਕੋਡ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਬਠਿੰਡਾ ਦੇ ਗੋਨਿਆਣਾ, ਬੱਲੂਆਣਾ, ਲਹਿਰਾ ਬੇਗਾ, ਨਥਾਣਾ, ਰਾਮਪੁਰਾ, ਫੂਲ, ਮੌੜ ਮੰਡੀ, ਤਲਵੰਡੀ ਸਾਬੋ, ਭਗਤਾ ਅਤੇ ਸੰਗਤ ਤੋਂ ਪਿੰਡਾਂ ਵਿੱਚ ਤੇ ਸ਼ਹਿਰਾਂ ਵਿੱਚ ਟਰੈਕਟਰ ਮਾਰਚ ਕੀਤੇ ਗਏ।

ਇਹ ਵੀ ਪੜ੍ਹੋ ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਦੇ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ(ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਕੌਰ ਬਿੰਦੂ , ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਨਸਾ ਦੇ ਆਗੂ ਬੇਅੰਤ ਸਿੰਘ, ਜਮਹੂਰੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, , ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਸੁਖਦੇਵ ਸਿੰਘ ਕੁੱਬੇ ਨੇ ਕਿਹਾ ਕਿ ਭਾਵੇਂ ਦਿੱਲੀ ਅੰਦੋਲਨ ਦੌਰਾਨ ਕਿਸਾਨ ਲਹਿਰ ਦੀ ਤਾਕਤ ਅੱਗੇ ਝੁਕਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਤਾਂ ਵਾਪਸ ਲੈ ਲਏ ਸਨ ਪਰ ਬਾਕੀ ਰਹਿਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਸਗੋਂ ਇਸ ਦੇ ਉਲਟ ਨਿਜੀਕਰਨ ਦਾ ਕੁਹਾੜਾ ਹੋਰ ਕੀਤਾ ਜਾ ਰਿਹਾ ਹੈ ਜਿਸ ਦੇ ਖਿਲਾਫ ਦਿੱਲੀ ਅੰਦੋਲਨ ਤੋਂ ਬਾਅਦ ਲਗਾਤਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਮੰਗਾਂ ਲਾਗੂ ਕਰਾਉਣ ਲਈ ਟਰੈਕਟਰ ਮਾਰਚ ਤੇ ਹੋਰ ਵੱਖ ਵੱਖ ਤਰ੍ਹਾਂ ਨਾਲ ਅੰਦੋਲਨ ਜਾਰੀ ਹੈ।

ਇਹ ਵੀ ਪੜ੍ਹੋ CM Nayab Saini ਨੇ ਗੁਰੂਗ੍ਰਾਮ ਵਿੱਚ 77ਵੇਂ ਗਣਤੰਤਰ ਦਿਵਸ ‘ਤੇ ਫਹਿਰਾਇਆ ਰਾਸ਼ਟਰੀ ਝੰਡਾ, ਸ਼ਹੀਦਾਂ ਨੂੰ ਕੀਤਾ ਨਮਨ

ਉਹਨਾਂ ਇਸ ਟਰੈਕਟਰ ਮਾਰਚ ਦੀ ਮਹੱਤਤਾ ਬਾਰੇ ਦੱਸਦਿਆਂ ਕਿ ਜਿਵੇਂ ਪਹਿਲਾਂ ਬਲਦ ਤੇ ਹਲ ਵਾਹੁੰਦਾ ਕਿਸਾਨ ਕਿਸਾਨੀ ਦੇ ਚਿੰਨ ਹਨ ਉਸੇ ਤਰ੍ਹਾਂ ਹੁਣ ਟਰੈਕਟਰ ਵੀ ਕਿਸਾਨੀ ਏਕਤਾ ਦਾ ਚਿੰਨ ਬਣ ਗਿਆ ਹੈ ਜੋ ਦਿੱਲੀ ਮੋਰਚੇ ਤੋਂ ਬਾਅਦ ਪੂਰੀ ਦੁਨੀਆਂ ਵਿੱਚ ਕਿਸਾਨ ਟਰੈਕਟਰ ਮਾਰਚਾਂ ਰਾਹੀਂ ਆਪਣੇ ਪ੍ਰਦਰਸ਼ਨ ਕਰਦੇ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਸਾਰੀਆਂ ਮੰਗਾਂ ਲਾਗੂ ਕਰੇ, ਲੋਕ ਵਿਰੋਧੀ ਨਿੱਜੀਕਰਨ ਦੀਆਂ ਨੀਤੀਆਂ ਤੇ ਕਾਨੂੰਨ ਮੜਨੇ ਬੰਦ ਕਰੇ ਨਹੀਂ ਫਿਰ ਕਿਸਾਨਾਂ ਮਜ਼ਦੂਰਾਂ ਦੇ ਰੋਹ ਦਾ ਟਾਕਰਾ ਕਰਨ ਲਈ ਤਿਆਰ ਰਹੇ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਕੇਂਦਰ ਦੀਆਂ ਨੀਤੀਆਂ ਅੱਗੇ ਵਧ ਕੇ ਲਾਗੂ ਕਰਨ ਅਤੇ ਵਿਰੋਧ ਕਰਨ ਦੀ ਸਿਰਫ ਖੇਖਣਬਾਜ਼ੀ ਕਰਨ ਦੀ ਸਖਤ ਨਿੰਦਾ ਕਰਦਿਆਂ ਆਗੂਆਂ ਨੇ ਕਿਹਾ ਕਿ ਕਿ ਭਗਵੰਤ ਮਾਨ ਕੇਂਦਰ ਦੀਆਂ ਨੀਤੀਆਂ ਲਾਗੂ ਕਰਨ ਦੀ ਥਾਂ ਪੰਜਾਬ ਦੇ ਲੋਕਾਂ ਨਾਲ ਖੜ ਕੇ ਕੇਂਦਰੀਕਰਨ,ਨਿੱਜੀਕਰਨ ਦੇ ਵਿਰੁੱਧ ਅਤੇ ਪੰਜਾਬ ਦੇ ਹੱਕਾਂ ਲਈ ਕੇਂਦਰ ਵਿਰੁੱਧ ਅੰਦੋਲਨ ਕਰੇ। ਬਠਿੰਡਾ ਜ਼ਿਲਾ ਵਿੱਚ ਕੀਤੇ ਟਰੈਕਟਰ ਮਾਰਚਾਂ ਵਿੱਚ ਹੋਰਨਾਂ ਤੋਂ ਇਲਾਵਾ ਬੀਕੇਯੂ ਡਕਾਉਂਦਾ ਦੇ ਬਲਦੇਵ ਸਿੰਘ ਭਾਈ ਰੂਪਾ ਤੇ ਬੂਟਾ ਸਿੰਘ ਤੁੰਗਵਾਲੀ,ਬੀਕੇਯੂ ਉਗਰਾਹਾਂ ਦੇ ਹਰਜਿੰਦਰ ਸਿੰਘ ਬੱਗੀ ਤੇ ਜਗਸੀਰ ਸਿੰਘ ਝੁੰਬਾ, ਕੁਲ ਹਿੰਦ ਕਿਸਾਨ ਸਭਾ ਦੇ ਜਸਵੀਰ ਸਿੰਘ ਆਕਲੀਆ ਤੇ ਦਰਸ਼ਨ ਸਿੰਘ ਫੁੱਲੋ ਮਿੱਠੀ, ਬੀਕੇਯੂ ਡਕੌਂਦਾ ਧਨੇਰ ਦੇ ਹਰਵਿੰਦਰ ਸਿੰਘ ਕੋਟਲੀ, ਬੀਕੇਯੂ ਮਾਲਵਾ ਦੇ ਜਗਜੀਤ ਸਿੰਘ ਕੋਟ ਸ਼ਮੀਰ, ਮਜ਼ਦੂਰ ਆਗੂ ਮਿੱਠੂ ਸਿੰਘ ਘੁਦਾ ਤੇ ਮੱਖਣ ਸਿੰਘ ਗੁਰੂਸਰ ਨੇ ਵੀ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

spot_img

Popular

More like this
Related

ਕੰਪਿਊਟਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਡਿਊਟੀਆਂ ਦਾ ਵਿਰੋਧ; ਭਲਕੇ ਡੀ.ਸੀ. ਬਠਿੰਡਾ ਨੂੰ ਸੌਂਪਣਗੇ ਮੰਗ ਪੱਤਰ

Bathinda News:ਅੱਜ ਬਠਿੰਡਾ ਵਿਖੇ ਜ਼ਿਲ੍ਹੇ ਦੀਆਂ ਸਮੂਹ ਕੰਪਿਊਟਰ ਅਧਿਆਪਕ...