17 ਅਕਤੂਬਰ ਨੂੰ ਹੋਵੇਗਾ ਸੁੰਹ ਚੁੱਕ ਸਮਾਰੋਹ:ਮੁੱਖ ਮੰਤਰੀ ਨਾਇਬ ਸਿੰਘ ਸੈਨੀ

0
14

ਚੰਡੀਗੜ੍ਹ, 12 ਅਕਤੂਬਰ:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ 17 ਅਕਤੂਬਰ ਨੂੰ ਸੂਬਾ ਸਰਕਾਰ ਦਾ ਸੁੰਹ ਚੁੱਕ ਸਮਾਰੋਹ ਹੋਵੇਗਾ। ਹਿਸ ਸੁੰਹ ਚੁੱਕ ਸਮਾਰੋਹ ਵਿਚ ਦੇਸ਼ਸ਼ਦੇ ਪ੍ਰਧਾਨਮੰਤਰੀ ਸ੍ਰੀ ਨਰੇਂਦਰ ਮੋਦੀ ਸ਼ਸ਼ਮਿਲ ਹੋਣਗੇ ਅਤੇ ਬੀਜੇਪੀ ਦੇ ਉੱਚ ਨੇਤਾ ਵੀ ਸ਼ਿਰਕਤ ਕਰਣਗੇ।ਮੁੱਖ ਮੰਤਰੀ ਸ਼ਨੀਵਾਰ ਨੂੰ ਜਿਲ੍ਹਾ ਕੁਰੂਕਸ਼ਸ਼ਤਰ ਵਿਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕੈਥਲ ਵਿਚ ਹੋਏ ਹਾਦਸੇ ਵਿਚ ਮ੍ਰਿਤਕ ਲੋਕਾਂ ਦੇ ਪਰਿਜਨਾਂ ਦੇ ਪ੍ਰਤੀ ਸੰਵੇਦਨਾਵਾਂ ਵਿਅਕਤ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੇ ਸਮੇਂ ਵਿਚ ਉਨ੍ਹਾਂ ਦੇ ਨਾਲ ਖੜੀ ਹੈ।

ਇਹ ਵੀ ਪੜ੍ਹੋ: ਦੁਖਦਾਈ ਖ਼ਬਰ: ਦੁਸਹਿਰੇ ਮੌਕੇ ਨਹਿਰ ‘ਚ ਕਾਰ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਅੱਠ ਜੀਆਂ ਦੀ ਹੋਈ ਮੌ+ਤ

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਸ਼ ਵਿਚ ਪਿਛਲੇ 10 ਸਾਲਾਂ ਵਿਚ ਡਬਲ ਹਿੰਜਨ ਦੀ ਸਰਕਾਰ ਨੇ ਹਰ ਵਰਗ ਦੇ ਹਿੱਤ ਲਈ ਕੰਮ ਕੀਤਾ ਹੈ। ਧਰਾਤਲ ‘ਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਦੇ ਹੋਏ ਯੋਗ ਲਾਭਕਾਰਾਂ ਨੂੰ ਇਸ ਦਾ ਸਿੱਧਾ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ।ਉਨ੍ਹਾਂ ਨੇ ਵਿਰੋਧੀ ਪਾਰਟੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਹੋਏ ਹਨ। ਉਨ੍ਹਾਂ ਨੇ ਹਿਮਾਚਲ, ਕਰਨਾਟਕ ਅਤੇ ਤੇਲੰਗਾਨਾ ਵਿਚ ਝੂਠ ਫੈਲਾ ਕੇ ਸੱਤਾ ਹਥਿਆਉਣ ਦਾ ਕੰਮ ਕੀਤਾ ਹੈ। ਜਨਤਾ ਹੁਣ ਸਮਝ ਚੁੱਕੀ ਹੈ ਅਤੇ ਲੋਕਾਂ ਦਾ ਉਨ੍ਹਾਂ ਤੋਂ ਭਰੋਸਾ ਉੱਠ ਚੁਕਿਆ ਹੈ।ਇਸ ਮੌਕੇ ‘ਤੇ ਸਾਬਕਾ ਸ਼ਸ਼ਹਰੀ ਸਥਾਨਕ ਸਰਕਾਰ ਰਾਜ ਮੰਤਰੀ ਸੁਭਾਸ਼ ਸੁਧਾ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ।

 

LEAVE A REPLY

Please enter your comment!
Please enter your name here