ਸ੍ਰੀ ਮੁਕਤਸਰ ਸਾਹਿਬ 24 ਅਕਤੂਬਰ:ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਖੇਤੀਬਾੜੀ ਵਿਭਾਗ ਦੇ ਸਮੂਹ ਸਰਕਲ ਇੰਚਾਰਜਾ ਨਾਲ ਪਰਾਲੀ ਪ੍ਰਬੰਧਨ ਸਬੰਧੀ ਆਨ ਲਾਈਨ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਮੂਹ ਬਲਾਕ ਖੇਤੀਬਾੜੀ ਅਫਸਰ ਅਤੇ ਸਮੂਹ ਸਰਕਲ ਇੰਚਾਰਜ਼ ਵੱਲੋਂ ਭਾਗ ਲਿਆ ਗਿਆ। ਇਸ ਮੀਟਿੰਗ ਵਿੱਚ ਬਲਾਕਵਾਰ ਝੋਨੇ ਦੀ ਕਟਾਈ ਦਾ ਜਾਇਜਾ ਲਿਆ ਗਿਆ। ਸਮੂਹ ਸਟਾਫ ਦੇ ਦੱਸਣ ਮੁਤਾਬਿਕ ਅਜੇ ਤੱਕ ਜਿਲ੍ਹੇ ਅੰਦਰ ਝੋਨੇ ਦੀ ਤਕਰੀਬਨ 15 ਪ੍ਰਤੀਸ਼ਤ ਕਟਾਈ ਹੀ ਹੋਈ ਹੈ। ਮੁੱਖ ਖੇਤੀਬਾੜੀ ਅਫਸਰ ਵੱਲੋਂ ਸਮੂਹ ਸਟਾਫ ਪਾਸੋਂ ਕੰਬਾਇਨਾ ਹਾਰਵੈਸਟਰਾਂ ਦੀ ਚੈਕਿੰਗ ਸਬੰਧੀ,
ਇਹ ਵੀ ਪੜ੍ਹੋ: ਮੁੱਖ ਮੰਤਰੀ ਨਾਲ ਜਰਮਨੀ ਦੇ ਵਫਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਖੇਤਰਾਂ ਵਿਚ ਇਕੱਠੇ ਕੰਮ ਕਰਨ ’ਤੇ ਹੋਈ ਚਰਚਾ
ਜਿਨ੍ਹਾ ਕਿਸਾਨਾ ਨੇ ਪਿਛਲੇ ਸਾਲ ਅੱਗ ਲਗਾਈ ਉਨ੍ਹਾਂ ਨਾਲ ਮੀਟਿੰਗ ਸਬੰਧੀ, ਆਈ.ਈ.ਸੀ ਐਕਟੀਵਿਟੀ ਸਬੰਧੀ ਅਤੇ ਮਸ਼ੀਨਰੀ ਦੀ ਵਰਤੋਂ ਸਬੰਧੀ ਪਹਿਲਾਂ ਤੋਂ ਜਾਰੀ ਹਦਾਇਤਾਂ ਦਾ ਰੀਵਿਊ ਕੀਤਾ ਗਿਆ। ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੇ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਸਮੂਹ ਸਰਕਲ ਇੰਚਾਰਜ਼ ਆਪਣੇ-2 ਸਰਕਲਾਂ ਵਿੱਚ ਕੰਬਾਇਨਾਂ ਦੀ ਚੈਕਿੰਗ ਕਰ ਰਹੇ ਹਨ ਅਤੇ ਬਿਨ੍ਹਾ ਐੱਸ.ਐੱਮ.ਐੱਸ ਵਾਲੀਆਂ ਕੰਬਾਇਨਾਂ ਦੇ ਮਾਲਕਾਂ/ਆਪਰੇਟਰਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਸਬੰਧੀ ਜਾਣੂੰ ਕਰਵਾ ਰਹੇ ਹਨ। ਕਿਸਾਨਾਂ ਨੇ ਪਿਛਲੇ ਸਾਲਾਂ ਦੌਰਾਨ ਅੱਗ ਲਗਾਈ ਹੈ, ਉਨ੍ਹਾਂ ਨਾਲ ਮੀਟਿੰਗਾਂ ਕਰਕੇ ਇਸ ਸਾਲ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਲ੍ਹੇ ਅੰਦਰ ਘੱਟ ਕਟਾਈ ਹੋਣ ਕਾਰਨ ਅਜੇ ਤੱਕ ਐਕਸ ਸੀਟੂ ਵਾਲੀਆਂ ਮਸ਼ੀਨਾਂ ਦੀ ਵਰਤੋਂ ਵਧੇਰੇ ਹੋ ਰਹੀ ਹੈ।
ਇਹ ਵੀ ਪੜ੍ਹੋ: ਹਰਿਆਣਾ ਸਰਕਾਰ ਵੱਲੋਂ ਮੁਲਾਜਮਾਂ ਨੂੰ ਦੀਵਾਲੀ ਤੋਹਫਾ, ਮਹਿੰਗਾਈ ਭੱਤਾ ਵਧਾਇਆ
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਸਬੰਧੀ ਪਿੰਡ ਪੱਧਰੀ/ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ, ਪ੍ਰਚਾਰ ਵੈੱਨਾਂ, ਸਕੂਲਾਂ ਵਿੱਚ ਬੱਚਿਆ ਰਾਹੀਂ ਮਾਪਿਆ ਨੂੰ ਜਾਗਰੂਕ ਕਰਨਾ ਅਤੇ ਲਿਟਰੇਚਰ ਵੰਡਣਾ ਆਦਿ ਗਤੀਵੀਧੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਸਮੂਹ ਸਟਾਫ ਨੂੰ ਕਿਹਾ ਕਿ ਜਿਲ੍ਹੇ ਅੰਦਰ ਕੰਮ ਕਰ ਰਹੇ ਕਸਟਮ ਹਾਇਰਿੰਗ ਸੈਂਟਰਾ ਨਾਲ ਤਾਲਮੇਲ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਬਿਨ੍ਹਾਂ ਕਿਰਾਏ ਤੋਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਮੁਹੱਈਆਂ ਕਰਵਾਈਆ ਜਾਣ ਅਤੇ ਕੌਆਪਰੇਟਿਵ ਸੁਸਾਈਟੀਆਂ, ਪੰਚਾਇਤਾਂ, ਸੀ.ਐਚ.ਸੀ ਸੈਂਟਰਾਂ ਵਿੱਚ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਅਤੇ ਕਿਸਾਨਾਂ ਨੂੰ ਸਬਸਿਡੀ ਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ 100 ਪ੍ਰਤੀਸ਼ਤ ਵਰਤੋਂ ਸੁਨਿਸ਼ਚਿਤ ਕੀਤੀ ਜਾਵੇ।
Share the post "ਮੁੱਖ ਖੇਤੀਬਾੜੀ ਅਫਸਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਿਲ੍ਹੇ ਅੰਦਰ ਤਾਇਨਾਤ ਸਰਕਲ ਇੰਚਾਰਜਾਂ ਨਾਲ ਕੀਤੀ ਮੀਟਿੰਗ"